ਚੰਨੀ ਦੀ ਅਗਵਾਈ ਹੇਠ ਪਿੰਡ ਰਹੋਣ ਵਿਖੇ ਮੀਟਿੰਗ
ਖੰਨਾ, 17 ਨਵੰਬਰ (ਹਰਜਿੰਦਰ ਸਿੰਘ ਲਾਲ)- ਭਾਜਪਾ ਪੰਜਾਬ ਦੇ ਸੂਬਾ ਬੁਲਾਰੇ ਤੇ ਵਰਕਿੰਗ ਕਮੇਟੀ ਮੈਂਬਰ ਇਕਬਾਲ ਸਿੰਘ ਚੰਨੀ ਦੀ ਅਗਵਾਈ ਹੇਠ ਪਿੰਡ ਰਹੋਣ ਵਿਖੇ ਇਕ ਭਰਵੀਂ ਮੀਟਿੰਗ ਹੋਈ। ਇਸ ਮੀਟਿੰਗ ਵਿੱਚ ਵੱਡੀ ਗਿਣਤੀ ਵਿਚ ਬੀਬੀਆਂ ਭੈਣਾਂ ਅਤੇ ਨੌਜਵਾਨਾਂ ਨੇ ਹਿੱਸਾ ਲਿਆ।
ਪਿੰਡ ਰਹੋਣ ਵਿਖੇ ਲੋਕਾਂ ਨਾਲ ਮੀਟਿੰਗ ਕਰਦੇ ਹੋਏ ਭਾਜਪਾ ਆਗੂ। ਤਸਵੀਰ : ਸੋਨੀ ਗਿੱਲ
18-11-2026