ਡਾ. ਰਮੇਸ਼ ਜੈਨ ਵਲੋਂ ਲੱਜਿਆਵਤੀ ਜੈਨ ਹਸਪਤਾਲ ਵਿਖੇ ਸੇਵਾਵਾਂ ਸ਼ੁਰੂ
ਰਾਏਕੋਟ, 17 ਨਵੰਬਰ (ਬਲਵਿੰਦਰ ਸਿੰਘ ਲਿੱਤਰ)- ਰਾਏਕੋਟ ਇਲਾਕੇ ਦੇ ਮਸ਼ਹੂਰ ਡਾਕਟਰ ਤੇ ਲੱਜਿਆਵਤੀ ਜੈਨ ਮੈਮੋਰੀਅਲ ਨਰਸਿੰਗ ਇੰਸਟੀਟਿਊਟ ਰਾਏਕੋਟ ਦੇ ਮੈਨੇਜਿੰਗ ਡਾਇਰੈਕਟਰ ਡਾ: ਰਮੇਸ਼ ਜੈਨ ਆਪਣਾ ਵਿਦੇਸ਼ ਦੌਰਾ ਸਫ਼ਲਤਾਪੂਰਵਕ ਮੁਕੰਮਲ ਕਰਨ ਉਪਰੰਤ ਵਾਪਸ ਪੰਜਾਬ ਪਰਤ ਆਏ ਹਨ। ਉਨ੍ਹਾਂ ਦੇ ਵਾਪਸ ਪਰਤਣ ਨਾਲ ਰਾਏਕੋਟ ਤੇ ਆਸ-ਪਾਸ ਦੇ ਇਲਾਕੇ ਦੇ ਮਰੀਜ਼ਾਂ ਨੂੰ ਵੱਡੀ ਰਾਹਤ ਮਿਲੀ ਹੈ ਕਿਉਂਕਿ ਉਨ੍ਹਾਂ ਦੇ ਵਿਦੇਸ਼ ਦੌਰੇ ’ਤੇ ਹੋਣ ਕਾਰਨ ਹਸਪਤਾਲ ਵਿਚ ਅਲਟਰਾਸਾਊਂਡ ਸਕੈਨਿੰਗ ਦੀ ਸੇਵਾ ਕੁਝ ਸਮੇਂ ਲਈ ਅਸਥਾਈ ਤੌਰ ’ਤੇ ਬੰਦ ਰਹੀ ਸੀ।
ਅਜੀਤ ਡੈਸਕ
18-11-2026