19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਡੇਰਾ ਰਾਧਾ ਸੁਆਮੀ ਸਤਿਸੰਗ ਝੱਮਟ ਵਿਖੇ ਸਾਬਕਾ ਮੁੱਖ ਮੰਤਰੀ ਚੰਨੀ ਪਹੁੰਚੇ

ਰਾੜਾ ਸਾਹਿਬ, 19 ਨਵੰਬਰ (ਸੁਖਵੀਰ ਸਿੰਘ ਚਣਕੋਈਆਂ)- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਚੋਣ ਕੰਪੇਨ ਕਮੇਟੀ ਦੇ ਚੇਅਰਮੈਨ ਚਰਨਜੀਤ ਸਿੰਘ ਚੰਨੀ ਅੱਜ ਡੇਰਾ ਰਾਧਾ ਸੁਆਮੀ ਸਤਿਸੰਗ ਝੱਮਟ (ਡੇਰਾ ਬਾਬਾ ਮਸਤਾਨਾ ਮਹਾਰਾਜ ਝੱਮਟ) ਵਿਖੇ ਪਹੁੰਚੇ, ਜਿੱਥੇ ਉਨ੍ਹਾਂ ਡੇਰਾ ਮੁਖੀ ਸੰਤ ਕਰਨੈਲ ਸਿੰਘ ਨਾਲ ਮੁਲਾਕਾਤ ਕੀਤੀ ਅਤੇ ਪੰਜਾਬ ਅੰਦਰ ਆਰੰਭੀ ਜਵਾਨੀ ਸੰਭਾਲ ਸਾਈਕਲ ਯਾਤਰਾ ਦੀ ਸਫਲਤਾ ਅਤੇ ਲਈ ਆਸ਼ੀਰਵਾਦ ਲਿਆ। ਇਸ ਸਮੇਂ ਉਨ੍ਹਾਂ ਨਾਲ ਹਲਕਾ ਅਮਰਗੜ ਦੇ ਇੰਚਾਰਜ ਸੁਮਿਤ ਸਿੰਘ ਮਾਨ ਅਤੇ ਉਨ੍ਹਾਂ ਦੀ ਭੈਣ ਸਿਮਰਨ ਕੌਰ ਮਾਨ ਵੀ ਸਨ।

ਅਜੀਤ ਡੈਸਕ 20-11-2026
ਰਾੜਾ ਸਾਹਿਬ, 19 ਨਵੰਬਰ (ਸੁਖਵੀਰ ਸਿੰਘ ਚਣਕੋਈਆਂ)- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਚੋਣ ਕੰਪੇਨ ਕਮੇਟੀ ਦੇ ਚੇਅਰਮੈਨ ਚਰਨਜੀਤ ਸਿੰਘ ਚੰਨੀ ਅੱਜ ਡੇਰਾ ਰਾਧਾ ਸੁਆਮੀ ਸਤਿਸੰਗ ਝੱਮਟ (ਡੇਰਾ ਬਾਬਾ ਮਸਤਾਨਾ ਮਹਾਰਾਜ ਝੱਮਟ) ਵਿਖੇ ਪਹੁੰਚੇ, ਜਿੱਥੇ ਉਨ੍ਹਾਂ ਡੇਰਾ ਮੁਖੀ ਸੰਤ ਕਰਨੈਲ ਸਿੰਘ ਨਾਲ ਮੁਲਾਕਾਤ ਕੀਤੀ ਅਤੇ ਪੰਜਾਬ ਅੰਦਰ ਆਰੰਭੀ ਜਵਾਨੀ ਸੰਭਾਲ ਸਾਈਕਲ ਯਾਤਰਾ ਦੀ ਸਫਲਤਾ ਅਤੇ ਲਈ ਆਸ਼ੀਰਵਾਦ ਲਿਆ। ਇਸ ਸਮੇਂ ਉਨ੍ਹਾਂ ਨਾਲ ਹਲਕਾ ਅਮਰਗੜ ਦੇ ਇੰਚਾਰਜ ਸੁਮਿਤ ਸਿੰਘ ਮਾਨ ਅਤੇ ਉਨ੍ਹਾਂ ਦੀ ਭੈਣ ਸਿਮਰਨ ਕੌਰ ਮਾਨ ਵੀ ਸਨ। ਡੇਰਾ ਰਾਧਾ ਸੁਆਮੀ ਸਤਿਸੰਗ ਝੱਮਟ ਵਿਖੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਰੀਬ ਅੱਧਾ ਘੰਟਾ ਤੋਂ ਜਿਆਦਾ ਸਮਾਂ ਬਿਤਾਇਆ ਅਤੇ ਸੰਤ ਕਰਨੈਲ ਸਿੰਘ ਨਾਲ ਜਿੱਥੇ ਧਾਰਮਿਕ ਵਿਚਾਰਾਂ ਕੀਤੀਆਂ, ਉਥੇ ਹੀ ਉਨ੍ਹਾਂ ਆਰੰਭੀ ਜਵਾਨੀ ਸੰਭਾਲ ਸਾਈਕਲ ਯਾਤਰਾ ਅਤੇ ਪੰਜਾਬ ਦੇ ਵੱਖ-ਵੱਖ ਮੁੱਦਿਆਂ ’ਤੇ ਗੱਲਬਾਤ ਕੀਤੀ। ਇਸ ਸਮੇਂ ਡੇਰਾ ਮੁਖੀ ਸੰਤ ਕਰਨੈਲ ਸਿੰਘ ਵੱਲੋਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਉਨ੍ਹਾਂ ਨਾਲ ਪਹੰੁਚੇ ਹਲਕਾ ਅਮਰਗੜ ਦੇ ਇੰਚਾਰਜ ਸੁਮਿਤ ਮਾਨ ਤੇ ਸਿਮਰਨ ਕੌਰ ਮਾਨ ਦਾ ਡੇਰੇ ਵਿਖੇ ਪਹੰੁਚਣ ’ਤੇ ਸਨਮਾਨ ਕੀਤਾ ਗਿਆ। ਇਸ ਸਮੇਂ ਵੱਡੀ ਗਿਣਤੀ ਵਿੱਚ ਸੰਗਤਾਂ ਸਨ। 19 ਖੰਨਾ06
ਪਿਛਲੀ ਖ਼ਬਰ ਸੰਤ ਬਾਬਾ ਅਮਰ ਸਿੰਘ ਬੜੂੰਦੀ ਵਾਲਿਆਂ ਦੇ ਦਸਹਿਰਾ ਸਮਾਗਮ ’ਚ ਵੱਡੀ ਗਿਣਤੀ ’ਚ ਸੰਗਤਾਂ ਪੁੱਜੀਆਂ ਅਗਲੀ ਖ਼ਬਰ ਰੌਣੀ ਤੋਂ ਸੈਂਕੜੇ ਕਾਂਗਰਸੀ ਵਰਕਰ ਪਾਇਲ ਨੂੰ ਹੋਏ ਰਵਾਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।