20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਦਿਲਾਵਰ ਸਿੰਘ ਲਹਿਰਾ ਦੇ ਗ੍ਰਹਿ ਵਿਖੇ ਪਹੁੰਚੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ

ਅਹਿਮਦਗੜ੍ਹ, 20 ਨਵੰਬਰ (ਰਵਿੰਦਰ ਪੁਰੀ)-ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਆਪਣੀ ਅਹਿਮਦਗੜ੍ਹ ਫੇਰੀ ਦੌਰਾਨ ਲਾਗਲੇ ਪਿੰਡ ਲਹਿਰਾ ਦੇ ਜੰਮਪਲ ਅਤੇ ਹਲਕਾ ਗਿੱਲ ਵਿੱਚ ਕਾਂਗਰਸ ਪਾਰਟੀ ਵਜੋਂ ਵਿਚਰ ਰਹੇ ਯੂਥ ਕਾਂਗਰਸੀ ਆਗੂ ਦਿਲਾਵਰ ਸਿੰਘ ਲਹਿਰਾ ਦੇ ਗ੍ਰਹਿ ਵਿਖੇ ਪਹੁੰਚੇ। ਜਿੱਥੇ ਚਰਨਜੀਤ ਸਿੰਘ ਚੰਨੀ ਨੇ ਦਿਲਾਵਰ ਸਿੰਘ ਲਹਿਰਾ ਦੇ ਬਜ਼ੁਰਗ ਮਾਤਾ ਪਿਤਾ ਦਾ ਹਾਲ ਚਾਲ ਪੁੱਛਿਆ ਅਤੇ ਪਰਿਵਾਰ ਨਾਲ ਮੁਲਾਕਾਤ ਕੀਤੀ।

ਅਜੀਤ ਡੈਸਕ 21-11-2026
ਅਹਿਮਦਗੜ੍ਹ, 20 ਨਵੰਬਰ (ਰਵਿੰਦਰ ਪੁਰੀ)-ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਆਪਣੀ ਅਹਿਮਦਗੜ੍ਹ ਫੇਰੀ ਦੌਰਾਨ ਲਾਗਲੇ ਪਿੰਡ ਲਹਿਰਾ ਦੇ ਜੰਮਪਲ ਅਤੇ ਹਲਕਾ ਗਿੱਲ ਵਿੱਚ ਕਾਂਗਰਸ ਪਾਰਟੀ ਵਜੋਂ ਵਿਚਰ ਰਹੇ ਯੂਥ ਕਾਂਗਰਸੀ ਆਗੂ ਦਿਲਾਵਰ ਸਿੰਘ ਲਹਿਰਾ ਦੇ ਗ੍ਰਹਿ ਵਿਖੇ ਪਹੁੰਚੇ। ਜਿੱਥੇ ਚਰਨਜੀਤ ਸਿੰਘ ਚੰਨੀ ਨੇ ਦਿਲਾਵਰ ਸਿੰਘ ਲਹਿਰਾ ਦੇ ਬਜ਼ੁਰਗ ਮਾਤਾ ਪਿਤਾ ਦਾ ਹਾਲ ਚਾਲ ਪੁੱਛਿਆ ਅਤੇ ਪਰਿਵਾਰ ਨਾਲ ਮੁਲਾਕਾਤ ਕੀਤੀ। ਇਸ ਮੌਕੇ ’ਤੇ ਪਿੰਡ ਲਹਿਰਾ ਤੋਂ ਪਹੁੰਚੇ ਕਾਂਗਰਸੀ ਵਰਕਰਾਂ ਨੇ ਵੀ ਚਰਨਜੀਤ ਸਿੰਘ ਚੰਨੀ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਸਨਮਾਨਿਤ ਕੀਤਾ। ਇਸ ਮੌਕੇ ’ਤੇ ਸਰਪੰਚ ਜਗਦੇਵ ਸਿੰਘ ਲਹਿਰਾ, ਸਰਬਜੀਤ ਸਿੰਘ, ਸੁਰਜੀਤ ਸਿੰਘ ਪੰਚ, ਕੁਲਬੀਰ ਸਿੰਘ ਪੰਚ, ਜਰਨੈਲ ਸਿੰਘ ਪੰਚ, ਪਰਮਾਤਮਾ ਸਿੰਘ ਪੰਚ, ਹਰਪਾਲ ਸਿੰਘ ਪੰਚ, ਬਲਵਿੰਦਰ ਸਿੰਘ ਉੱਭੀ, ਗੁਰਮੀਤ ਸਿੰਘ ਫ਼ੌਜੀ, ਬੇਅੰਤ ਸਿੰਘ ਬਿੱਲੂ ਹੱਟੀ ਵਾਲਾ ਤੋਂ ਇਲਾਵਾ ਸਰਪੰਚ ਜਗਦੇਵ ਸਿੰਘ ਭੋਲਾ ਛੰਨਾ ਵੀ ਵਿਸ਼ੇਸ਼ ਕਰ ਕੇ ਹਾਜ਼ਰ ਸਨ।
ਪਿਛਲੀ ਖ਼ਬਰ ਅਮਰਿੰਦਰ ਸਿੰਘ ਸੋਹਲ ‘ਕੇਂਦਰੀ ਪੰਜਾਬੀ ਲੇਖਕ ਸਭਾ’ ਦੀਆਂ ਚੋਣਾਂ ਲਈ ਸੀਨੀਅਰ ਮੀਤ ਪ੍ਰਧਾਨ ਦੇ ਅਹੁਦੇ ਲਈ ਉਮੀਦਵਾਰ ਬਣੇ ਅਗਲੀ ਖ਼ਬਰ ਨਿਊ ਪੰਜਾਬ ਸਕੂਲ ਵਿਖੇ ਸਾਲਾਨਾ ਖੇਡ ਦਿਵਸ ਉਤਸ਼ਾਹ ਨਾਲ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।