20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਰਾੜਾ ਸਾਹਿਬ ਵਿਖੇ ਪੁਲਿਸ ਨੇ ਟ੍ਰੈਫ਼ਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਕੱਟੇ ਚਲਾਨ

ਰਾੜਾ ਸਾਹਿਬ, 20 ਨਵੰਬਰ (ਸੁਖਵੀਰ ਸਿੰਘ ਚਣਕੋਈਆਂ)-ਕਸਬਾ ਰਾੜਾ ਸਾਹਿਬ ਵਿਖੇ ਪੁਲਿਸ ਵਲੋਂ ਬੀਤੇ ਦਿਨੀਂ ਆਵਾਜਾਈ ਨਿਯਮਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਵਿਸ਼ੇਸ਼ ਚੈਕਿੰਗ ਦੌਰਾਨ ਸੜਕਾਂ ਤੋਂ ਲੰਘਣ ਵਾਲੇ ਸੱਕੀ ਵਾਹਨਾਂ ਦੀ ਜਾਂਚ ਕੀਤੀ ਗਈ ਅਤੇ ਖ਼ਾਸ ਤੌਰ ’ਤੇ ਗੱਡੀਆਂ ਦੇ ਕਾਲੇ ਸ਼ੀਸ਼ਿਆਂ ਦੀ ਚੈਕਿੰਗ ਕੀਤੀ ਗਈ । ਨਿਯਮਾਂ ਦੀ ਉਲੰਘਣਾ ਕਰਦੀਆਂ ਕਾਲੇ ਸ਼ੀਸ਼ੇ ਵਾਲੀਆਂ ਗੱਡੀਆਂ ਦੇ ਚਲਾਨ ਕੱਟੇ ਗਏ।

ਅਜੀਤ ਡੈਸਕ 21-11-2026
ਰਾੜਾ ਸਾਹਿਬ, 20 ਨਵੰਬਰ (ਸੁਖਵੀਰ ਸਿੰਘ ਚਣਕੋਈਆਂ)-ਕਸਬਾ ਰਾੜਾ ਸਾਹਿਬ ਵਿਖੇ ਪੁਲਿਸ ਵਲੋਂ ਬੀਤੇ ਦਿਨੀਂ ਆਵਾਜਾਈ ਨਿਯਮਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਵਿਸ਼ੇਸ਼ ਚੈਕਿੰਗ ਦੌਰਾਨ ਸੜਕਾਂ ਤੋਂ ਲੰਘਣ ਵਾਲੇ ਸੱਕੀ ਵਾਹਨਾਂ ਦੀ ਜਾਂਚ ਕੀਤੀ ਗਈ ਅਤੇ ਖ਼ਾਸ ਤੌਰ ’ਤੇ ਗੱਡੀਆਂ ਦੇ ਕਾਲੇ ਸ਼ੀਸ਼ਿਆਂ ਦੀ ਚੈਕਿੰਗ ਕੀਤੀ ਗਈ । ਨਿਯਮਾਂ ਦੀ ਉਲੰਘਣਾ ਕਰਦੀਆਂ ਕਾਲੇ ਸ਼ੀਸ਼ੇ ਵਾਲੀਆਂ ਗੱਡੀਆਂ ਦੇ ਚਲਾਨ ਕੱਟੇ ਗਏ। ਇਸ ਸਮੇਂ ਇੰਸਪੈਕਟਰ ਕੁਲਜੀਤ ਸਿੰਘ ਇੰਚਾਰਜ ਟਰੈਫ਼ਿਕ ਪੁਲਸ ਜ਼ਿਲ੍ਹਾ ਖੰਨਾ ਨੇ ਵਾਹਨ ਚਾਲਕਾਂ ਨੂੰ ਹਦਾਇਤ ਕੀਤੀ ਗਈ ਕਿ ਉਹ ਆਪਣੇ ਵਾਹਨਾਂ ’ਤੇ ਨਿਯਮਾਂ ਦੇ ਉਲਟ ਕਾਲੀਆਂ ਫ਼ਿਲਮਾਂ ਜਾਂ ਗੂੜ੍ਹੇ ਸ਼ੀਸ਼ਿਆਂ ਦੀ ਵਰਤੋਂ ਨਾ ਕਰਨ ਅਤੇ ਆਵਾਜਾਈ ਨਿਯਮਾਂ ਦੀ ਪਾਲਣਾ ਕਰਨ। ਪੁਲਿਸ ਅਧਿਕਾਰੀਆਂ ਅਨੁਸਾਰ ਅਜਿਹੀਆਂ ਚੈਕਿੰਗ ਮੁਹਿੰਮਾਂ ਦਾ ਮਕਸਦ ਆਵਾਜਾਈ ਵਿਵਸਥਾ ਨੂੰ ਸੁਚਾਰੂ ਬਣਾਉਣ ਦੇ ਨਾਲ-ਨਾਲ ਸੜਕ ਸੁਰੱਖਿਆ ਨੂੰ ਯਕੀਨੀ ਬਣਾਉਣਾ ਹੈ। ਉਨ੍ਹਾਂ ਵਾਹਨ ਚਾਲਕਾਂ ਨੂੰ ਅਪੀਲ ਕੀਤੀ ਕਿ ਉਹ ਕਾਨੂੰਨੀ ਨਿਯਮਾਂ ਦੀ ਪਾਲਣਾ ਕਰ ਕੇ ਪੁਲਿਸ ਪ੍ਰਸ਼ਾਸਨ ਨੂੰ ਸਹਿਯੋਗ ਦੇਣ। ਇਸ ਮੌਕੇ ਸਹਾਇਕ ਥਾਣੇਦਾਰ ਸਤਵਿੰਦਰ ਸਿੰਘ ਤੇ ਅਮਰਦੀਪ ਸਿੰਘ ਹੌਲਦਾਰ ਟਰੈਫ਼ਿਕ ਪੁਲਿਸ ਆਦਿ ਸਮੇਤ ਵੱਖ-ਵੱਖ ਮੁਲਾਜ਼ਮ ਸਨ।
ਪਿਛਲੀ ਖ਼ਬਰ ਬੀ.ਕੇ.ਯੂ. ਕਾਦੀਆਂ ਦੇ ਜ਼ਿਲ੍ਹਾ ਪ੍ਰਧਾਨ ਗਿਆਸਪੁਰਾ ਵਲੋਂ ਡੀ.ਸੀ. ਲੁਧਿਆਣਾ ਨਾਲ ਕੀਤੀ ਮੁਲਾਕਾਤ ਅਗਲੀ ਖ਼ਬਰ ਅਮਰਿੰਦਰ ਸਿੰਘ ਸੋਹਲ ‘ਕੇਂਦਰੀ ਪੰਜਾਬੀ ਲੇਖਕ ਸਭਾ’ ਦੀਆਂ ਚੋਣਾਂ ਲਈ ਸੀਨੀਅਰ ਮੀਤ ਪ੍ਰਧਾਨ ਦੇ ਅਹੁਦੇ ਲਈ ਉਮੀਦਵਾਰ ਬਣੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।