20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਬੀ.ਕੇ.ਯੂ. ਕਾਦੀਆਂ ਦੇ ਜ਼ਿਲ੍ਹਾ ਪ੍ਰਧਾਨ ਗਿਆਸਪੁਰਾ ਵਲੋਂ ਡੀ.ਸੀ. ਲੁਧਿਆਣਾ ਨਾਲ ਕੀਤੀ ਮੁਲਾਕਾਤ

ਸਮਰਾਲਾ, 20 ਨਵੰਬਰ (ਕੁਲਵਿੰਦਰ ਸਿੰਘ)-ਜ਼ਿਲ੍ਹਾ ਲੁਧਿਆਣਾ ਵਿਖੇ ਨਵੇਂ ਡਿਪਟੀ ਕਮਿਸ਼ਨਰ ਹਿਮਾਂਸ਼ੂ ਅਗਰਵਾਲ ਵਲੋਂ ਅਹੁਦਾ ਸੰਭਾਲੇ ਜਾਣ ਮੌਕੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦਾ ਇੱਕ ਵਫ਼ਦ ਜ਼ਿਲ੍ਹਾ ਲੁਧਿਆਣਾ ਦੇ ਪ੍ਰਧਾਨ ਹਰਦੀਪ ਸਿੰਘ ਗਿਆਸਪੁਰਾ ਦੀ ਅਗਵਾਈ ਵਿਚ ਮੁਲਾਕਾਤ ਕੀਤੀ। ਇਸ ਮੁਲਾਕਾਤ ਸਬੰਧੀ ਦੱਸਦਿਆਂ ਗਿਆਸਪੁਰਾ ਨੇ ਕਿਹਾ ਕਿ ਲੁਧਿਆਣਾ ਜ਼ਿਲ੍ਹੇ ਦੇ ਨਵੇਂ ਡਿਪਟੀ ਕਮਿਸ਼ਨਰ ਹਿਮਾਂਸ਼ੂ ਅਗਰਵਾਲ ਬਹੁਤ ਹੀ ਨੇਕ ਅਤੇ ਸੁਲਝੇ ਹੋਏ ਅਫ਼ਸਰ ਹਨ, ਇਨ੍ਹਾਂ ਦੁਆਰਾ ਹਰ ਕੰਮ ਪੂਰੇ ਪਾਰਦਰਸ਼ੀ ਢੰਗ ਨਾਲ ਅਮਲ ਵਿਚ ਲਿਆਂਦਾ ਜਾਂਦਾ ਹੈ।

ਅਜੀਤ ਡੈਸਕ 21-11-2026
ਸਮਰਾਲਾ, 20 ਨਵੰਬਰ (ਕੁਲਵਿੰਦਰ ਸਿੰਘ)-ਜ਼ਿਲ੍ਹਾ ਲੁਧਿਆਣਾ ਵਿਖੇ ਨਵੇਂ ਡਿਪਟੀ ਕਮਿਸ਼ਨਰ ਹਿਮਾਂਸ਼ੂ ਅਗਰਵਾਲ ਵਲੋਂ ਅਹੁਦਾ ਸੰਭਾਲੇ ਜਾਣ ਮੌਕੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦਾ ਇੱਕ ਵਫ਼ਦ ਜ਼ਿਲ੍ਹਾ ਲੁਧਿਆਣਾ ਦੇ ਪ੍ਰਧਾਨ ਹਰਦੀਪ ਸਿੰਘ ਗਿਆਸਪੁਰਾ ਦੀ ਅਗਵਾਈ ਵਿਚ ਮੁਲਾਕਾਤ ਕੀਤੀ। ਇਸ ਮੁਲਾਕਾਤ ਸਬੰਧੀ ਦੱਸਦਿਆਂ ਗਿਆਸਪੁਰਾ ਨੇ ਕਿਹਾ ਕਿ ਲੁਧਿਆਣਾ ਜ਼ਿਲ੍ਹੇ ਦੇ ਨਵੇਂ ਡਿਪਟੀ ਕਮਿਸ਼ਨਰ ਹਿਮਾਂਸ਼ੂ ਅਗਰਵਾਲ ਬਹੁਤ ਹੀ ਨੇਕ ਅਤੇ ਸੁਲਝੇ ਹੋਏ ਅਫ਼ਸਰ ਹਨ, ਇਨ੍ਹਾਂ ਦੁਆਰਾ ਹਰ ਕੰਮ ਪੂਰੇ ਪਾਰਦਰਸ਼ੀ ਢੰਗ ਨਾਲ ਅਮਲ ਵਿਚ ਲਿਆਂਦਾ ਜਾਂਦਾ ਹੈ। ਬੀ.ਕੇ.ਯੂ. ਕਾਦੀਆਂ ਦੇ ਵਫ਼ਦ ਨਾਲ ਮੁਲਾਕਾਤ ਦੌਰਾਨ ਕਿਸਾਨਾਂ ਦੀਆਂ ਮੁਸ਼ਕਲਾਂ ਸਬੰਧੀ ਵਿਚਾਰ ਚਰਚਾ ਕੀਤੀ ਗਈ, ਜਿਸ ਵਿਚ ਮੁੱਖ ਮੁਸ਼ਕਿਲ ਝੋਨੇ ਦੀ ਕਟਾਈ ਉਪਰੰਤ ਜੋ ਕਿਸਾਨ ਆਲੂ ਬੀਜ ਰਹੇ ਹਨ ਅਤੇ ਕੁੱਝ ਦਿਨਾਂ ਤੱਕ ਕਣਕ ਦੀ ਬਿਜਾਈ ਵੀ ਸ਼ੁਰੂ ਹੋ ਜਾਣੀ ਹੈ, ਕਿਸਾਨਾਂ ਨੂੰ ਡੀ.ਏ.ਪੀ., ਯੂਰੀਆ ਖਾਦ ਦੀ ਕਿੱਲਤ ਸਬੰਧੀ ਦੱਸਿਆ ਗਿਆ ਅਤੇ ਇਸ ਤੋਂ ਇਲਾਵਾ ਪ੍ਰਾਈਵੇਟ ਦੁਕਾਨਦਾਰਾਂ ਵਲੋਂ ਕੀਤੀ ਜਾ ਰਹੀ ਕਾਲਾ ਬਾਜ਼ਾਰੀ ਸਬੰਧੀ ਜਾਣੂ ਕਰਵਾਇਆ ਗਿਆ, ਜਿਸ ਵਿਚ ਡੀ.ਏ.ਪੀ. ਖਾਦ ਦੀ 3100 ਰੁਪਏ ਪ੍ਰਤੀ ਕੁਇੰਟਲ ਤੱਕ ਦਿੱਤੀ ਜਾ ਰਹੀ ਹੈ। ਵਫ਼ਦ ਵਲੋਂ ਕਿਸਾਨਾਂ ਨੂੰ ਡੀ.ਪੀ.ਏ., ਯੂਰੀਆ ਮੁਹੱਈਆ ਕਰਾਉਣ ਦੀ ਮੰਗ ਕੀਤੀ ਗਈ। ਇਸ ਤੋਂ ਇਲਾਵਾ ਕਿਸਾਨਾਂ ਦੀ ਪਿਛਲੇ ਸਾਲ ਦੀ ਗੰਨੇ ਦੀ ਫ਼ਸਲ ਦੀ ਬਕਾਇਆ ਰਾਸ਼ੀ ਅਤੇ ਬਾਊਂਡ ਪੂਰਾ ਨਾ ਹੋਣ ’ਤੇ ਲਗਾਏ ਕੱਟ ਦੀ ਰਾਸ਼ੀ ਕਿਸਾਨਾਂ ਦੇ ਖਾਤਿਆਂ ਵਿਚ ਪਾਉਣ ਦੀ ਮੰਗ ਕੀਤੀ ਗਈ ਅਤੇ ਕਿਸਾਨੀ ਮੁਸ਼ਕਲਾਂ ਸਬੰਧੀ ਚਰਚਾ ਕੀਤੀ ਗਈ। ਡਿਪਟੀ ਕਮਿਸ਼ਨਰ ਲੁਧਿਆਣਾ ਨੇ ਵਫ਼ਦ ਨੂੰ ਭਰੋਸਾ ਦਿਵਾਇਆ ਕਿ ਕਿਸਾਨਾਂ ਨੂੰ ਡੀ.ਏ.ਪੀ., ਯੂਰੀਆ ਸਬੰਧੀ ਆ ਰਹੀ ਮੁਸ਼ਕਿਲ ਲਈ ਆਦੇਸ਼ ਜਾਰੀ ਕਰ ਦਿੱਤੇ ਜਾਣਗੇ ਅਤੇ ਗੰਨੇ ਦੇ ਬਕਾਏ ਸਬੰਧੀ ਉੱਚ ਅਧਿਕਾਰੀਆਂ ਨੂੰ ਭੇਜ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਜੇਕਰ ਕਿਸਾਨਾਂ ਨੂੰ ਹੋਰ ਵੀ ਕੋਈ ਮੁਸ਼ਕਿਲ ਪੇਸ਼ ਆਉਂਦੀ ਹੈ ਤਾਂ ਉਹ ਮੈਨੂੰ ਬੇਝਿਜਕ ਮਿਲ ਸਕਦੇ ਹਨ। ਇਸ ਵਫ਼ਦ ਵਿਚ ਸਵਰਨ ਸਿੰਘ ਹੇੜੀਆਂ ਇਕਾਈ ਪ੍ਰਧਾਨ, ਗੋਲੂ ਹੇੜੀਆਂ, ਜਗਜੀਤ ਸਿੰਘ ਸਹਿਜੋਮਾਜਰਾ, ਹਰਵਿੰਦਰ ਸਿੰਘ ਸੋਹੀ ਬਹਿਲੋਲਪੁਰ ਆਦਿ ਸ਼ਾਮਲ ਸਨ।
ਪਿਛਲੀ ਖ਼ਬਰ ਮਾਵਾਂ-ਧੀਆਂ ਦੀ ਲਲਕਾਰ ਰੈਲੀ ਨੂੰ ਸਫਲ ਬਣਾਉਣ ਲਈ ਸਿਮਰਨਜੀਤ ਸਿੰਘ ਢਿੱਲੋਂ ਨੇ ਕੀਤਾ ਸਮੂਹ ਇਲਾਕਾ ਨਿਵਾਸੀਆਂ ਤੇ ਵਰਕਰਾਂ... ਅਗਲੀ ਖ਼ਬਰ ਰਾੜਾ ਸਾਹਿਬ ਵਿਖੇ ਪੁਲਿਸ ਨੇ ਟ੍ਰੈਫ਼ਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਕੱਟੇ ਚਲਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।