21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਸੰਤ ਨਾਮਦੇਵ ਸਭਾ ਦੇ 756ਵੇਂ ਪ੍ਰਕਾਸ਼ ਪੁਰਬ ਮੌਕੇ ਨਤਮਸਤਕ ਹੋਏ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ * ਸਭਾ ਨੂੰ 5 ਲੱਖ ਰੁਪਏ ਦੀ ਗਰਾਂਟ ਦੇਣ ਦਾ ਕੀਤਾ ਐਲਾਨ

ਖੰਨਾ, 20 ਨਵੰਬਰ (ਹਰਜਿੰਦਰ ਸਿੰਘ ਲਾਲ)-ਸੰਤ ਨਾਮਦੇਵ ਸਭਾ ਖੰਨਾ ਵਲੋਂ ਸ਼੍ਰੀ ਸੰਤ ਨਾਮਦੇਵ ਜੀ ਮਹਾਰਾਜ ਦਾ 756ਵਾਂ ਪ੍ਰਕਾਸ਼ ਪੁਰਬ ਗੁਰਦੁਆਰਾ ਸ਼੍ਰੀ ਨਾਮਦੇਵ ਜੀ, ਲਲਹੇੜੀ ਰੋਡ, ਖੰਨਾ ਵਿਖੇ ਸ਼ਰਧਾ, ਭਗਤੀ ਅਤੇ ਧਾਰਮਿਕ ਉਤਸ਼ਾਹ ਨਾਲ ਮਨਾਇਆ ਗਿਆ। ਇਸ ਪਵਿੱਤਰ ਮੌਕੇ ਪੰਜਾਬ ਦੇ ਕੈਬਨਿਟ ਮੰਤਰੀ ਅਤੇ ਵਿਧਾਨ ਸਭਾ ਹਲਕਾ ਖੰਨਾ ਦੇ ਵਿਧਾਇਕ ਤਰੁਨਪ੍ਰੀਤ ਸਿੰਘ ਸੌਂਦ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ।

ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਦਾ ਸਨਮਾਨ ਕਰਦੇ ਸੰਤ ਨਾਮਦੇਵ ਸਭਾ ਖੰਨਾ ਦੇ ਅਹੁਦੇਦਾਰ ਅਤੇ ਮੈਂਬਰ। ਤਸਵੀਰ : ਸੋਨੀ ਗਿੱਲ 21-11-2026
ਖੰਨਾ, 20 ਨਵੰਬਰ (ਹਰਜਿੰਦਰ ਸਿੰਘ ਲਾਲ)-ਸੰਤ ਨਾਮਦੇਵ ਸਭਾ ਖੰਨਾ ਵਲੋਂ ਸ਼੍ਰੀ ਸੰਤ ਨਾਮਦੇਵ ਜੀ ਮਹਾਰਾਜ ਦਾ 756ਵਾਂ ਪ੍ਰਕਾਸ਼ ਪੁਰਬ ਗੁਰਦੁਆਰਾ ਸ਼੍ਰੀ ਨਾਮਦੇਵ ਜੀ, ਲਲਹੇੜੀ ਰੋਡ, ਖੰਨਾ ਵਿਖੇ ਸ਼ਰਧਾ, ਭਗਤੀ ਅਤੇ ਧਾਰਮਿਕ ਉਤਸ਼ਾਹ ਨਾਲ ਮਨਾਇਆ ਗਿਆ। ਇਸ ਪਵਿੱਤਰ ਮੌਕੇ ਪੰਜਾਬ ਦੇ ਕੈਬਨਿਟ ਮੰਤਰੀ ਅਤੇ ਵਿਧਾਨ ਸਭਾ ਹਲਕਾ ਖੰਨਾ ਦੇ ਵਿਧਾਇਕ ਤਰੁਨਪ੍ਰੀਤ ਸਿੰਘ ਸੌਂਦ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਉਨ੍ਹਾਂ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕ ਕੇ ਸੰਤ ਨਾਮਦੇਵ ਜੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਮੌਕੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਸੰਤ ਨਾਮਦੇਵ ਸਭਾ ਖੰਨਾ ਨੂੰ 5 ਲੱਖ ਰੁਪਏ ਦੀ ਗਰਾਂਟ ਦੇਣ ਦਾ ਐਲਾਨ ਕੀਤਾ। ਮੰਤਰੀ ਦੇ ਇਸ ਐਲਾਨ ਦਾ ਸਭਾ ਦੇ ਮੈਂਬਰਾਂ ਅਤੇ ਮੌਜੂਦ ਸੰਗਤ ਵਲੋਂ ਨਿੱਘਾ ਸਵਾਗਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਧਾਰਮਿਕ ਸੰਸਥਾਵਾਂ ਸਮਾਜ ਨੂੰ ਅਧਿਆਤਮਿਕ ਦਿਸ਼ਾ ਦੇਣ ਦੇ ਨਾਲ-ਨਾਲ ਮਨੁੱਖਤਾ, ਆਪਸੀ ਭਾਈਚਾਰੇ ਅਤੇ ਸਮਾਜਿਕ ਏਕਤਾ ਨੂੰ ਮਜ਼ਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਪੰਜਾਬ ਸਰਕਾਰ ਅਜਿਹੀਆਂ ਸੰਸਥਾਵਾਂ ਦੇ ਕਾਰਜਾਂ ਨੂੰ ਉਤਸ਼ਾਹਿਤ ਕਰਨ ਅਤੇ ਉਨ੍ਹਾਂ ਨੂੰ ਹਰ ਸੰਭਵ ਸਹਿਯੋਗ ਦੇਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸੰਤ-ਮਹਾਂਪੁਰਖਾਂ ਦੀਆਂ ਸਿੱਖਿਆਵਾਂ ਸਮਾਜ ਨੂੰ ਸਹੀ ਦਿਸ਼ਾ ਦਿਖਾਉਣ ਦਾ ਕੰਮ ਕਰਦੀਆਂ ਹਨ। ਸੰਤ ਨਾਮਦੇਵ ਜੀ ਮਹਾਰਾਜ ਨੇ ਆਪਣੀ ਬਾਣੀ ਅਤੇ ਜੀਵਨ ਰਾਹੀਂ ਭਗਤੀ, ਸਮਾਨਤਾ, ਮਨੁੱਖਤਾ ਅਤੇ ਆਪਸੀ ਪਿਆਰ ਦਾ ਜੋ ਸੰਦੇਸ਼ ਦਿੱਤਾ, ਉਹ ਅੱਜ ਵੀ ਓਨਾ ਹੀ ਪ੍ਰਸੰਗਕ ਹੈ। ਅਜਿਹੇ ਧਾਰਮਿਕ ਸਮਾਗਮ ਨਵੀਂ ਪੀੜ੍ਹੀ ਨੂੰ ਆਪਣੀ ਮਹਾਨ ਅਧਿਆਤਮਿਕ ਵਿਰਾਸਤ ਅਤੇ ਸਭਿਆਚਾਰ ਨਾਲ ਜੋੜਨ ਦਾ ਮਹੱਤਵਪੂਰਨ ਸਾਧਨ ਹਨ। ਇਸ ਮੌਕੇ ਮੰਤਰੀ ਸੌਂਦ ਦੇ ਨਾਲ ਨਗਰ ਕੌਂਸਲ ਖੰਨਾ ਦੇ ਸੀਨੀਅਰ ਮੀਤ ਪ੍ਰਧਾਨ ਹਰੀਸ਼ ਗੁਪਤਾ, ਓ. ਐੱਸ. ਡੀ. ਕਰੁਣ ਅਰੋੜਾ, ਮਾਰਕੀਟ ਕਮੇਟੀ ਖੰਨਾ ਦੇ ਚੇਅਰਮੈਨ ਜਗਤਾਰ ਸਿੰਘ ਗਿੱਲ, ਪੀ. ਏ. ਮਹੇਸ਼ ਕੁਮਾਰ, ਟਰੇਡ ਵਿੰਗ ਖੰਨਾ ਦੇ ਚੇਅਰਮੈਨ ਵਿਕਾਸ ਭਾਟੀਆ, ਮੀਡੀਆ ਇੰਚਾਰਜ ਕਰਨ ਵਰਮਾ, ਹਰਜੀਤ ਸਿੰਘ ਸਮੇਤ ਹੋਰ ਪਤਵੰਤੇ ਹਾਜ਼ਰ ਸਨ। ਸਮਾਗਮ ਦੌਰਾਨ ਰਾਗੀ ਜਥਿਆਂ ਅਤੇ ਧਾਰਮਿਕ ਵਿਦਵਾਨਾਂ ਨੇ ਗੁਰਬਾਣੀ ਕੀਰਤਨ ਅਤੇ ਕਥਾ-ਵਿਚਾਰ ਰਾਹੀਂ ਸੰਗਤ ਨੂੰ ਗੁਰੂ ਚਰਨਾਂ ਨਾਲ ਜੋੜਦਿਆਂ ਸੰਤ ਨਾਮਦੇਵ ਜੀ ਦੀਆਂ ਸਿੱਖਿਆਵਾਂ ਦਾ ਸੰਦੇਸ਼ ਦਿੱਤਾ। ਇਸ ਮੌਕੇ ਸੰਤ ਨਾਮਦੇਵ ਸਭਾ ਦੇ ਸਰਪ੍ਰਸਤ ਜੀਤ ਸਿੰਘ ਬੇਦੀ, ਸਰਪ੍ਰਸਤ ਵੀ. ਕੇ. ਜੱਸਲ, ਪ੍ਰਧਾਨ ਕਰਮਜੀਤ ਸਿੰਘ, ਉਪ ਪ੍ਰਧਾਨ ਅਮਰਜੀਤ ਸਿੰਘ ਔਲਖ, ਅਮਲੋਕ ਸਿੰਘ ਬੱਟੂ, ਦਵਿੰਦਰ ਸਿੰਘ ਮੋਹਲ, ਵਿੱਤੀ ਕੰਟਰੋਲਰ ਸੁਰਿੰਦਰ ਸਿੰਘ ਮੋਹਲ, ਕੈਸ਼ੀਅਰ ਖੁਸ਼ਕਰਨ ਸਿੰਘ, ਜਨਰਲ ਸਕੱਤਰ ਦਵਿੰਦਰ ਸਿੰਘ ਤੱਗੜ, ਸਕੱਤਰ ਜਰਨੈਲ ਸਿੰਘ ਤੱਗੜ ਸਮੇਤ ਹੋਰ ਪਤਵੰਤੇ ਹਾਜ਼ਰ ਸਨ।
ਪਿਛਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ 24 ਨੂੰ ਅਗਲੀ ਖ਼ਬਰ ਨਸ਼ਾ ਵੇਚਣ ਆਏ ਨੌਜਵਾਨ ਨੂੰ ਸਾਬਕਾ ਕੌਂਸਲਰ ਨੇ ਫੜ ਕੇ ਚਾੜ੍ਹਿਆ ਕੁਟਾਪਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।