21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਮ੍ਰਿਤਕ ਨੌਜਵਾਨ ਦੇ ਮਾਮਲੇ ’ਚ ਪੁਲਿਸ ਨੇ 2 ਖ਼ਿਲਾਫ਼ ਮਾਮਲਾ ਦਰਜ ਕੀਤਾ

ਮਾਛੀਵਾੜਾ ਸਾਹਿਬ, 20 ਨਵੰਬਰ (ਰਾਜਦੀਪ ਸਿੰਘ ਅਲਬੇਲਾ)-ਬੀਤੇ ਦਿਨੀਂ ਸਥਾਨਕ ਮਾਂਗਟ ਕਾਲੋਨੀ ਦੇ ਵਾਸੀ ਤੇ ਦੁਬਈ ਤੋਂ ਪਰਤੇ ਨੌਜਵਾਨ ਗਗਨਦੀਪ ਸਿੰਘ ਦੀ ਨਸ਼ੇ ਦਾ ਟੀਕਾ ਲੱਗਣ ਕਾਰਨ ਹੋਈ ਮੌਤ ਦੇ ਮਾਮਲੇ ਵਿਚ ਮਾਛੀਵਾੜਾ ਪੁਲਿਸ ਨੇ 2 ਮੁਲਜ਼ਮਾਂ ਵਿੱਕੀ ਤੇ ਰਵੀ ਕੁਮਾਰ ਵਾਸੀ ਮਾਛੀਵਾੜਾ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਮ੍ਰਿਤਕ ਗਗਨਦੀਪ ਸਿੰਘ ਦੀ ਪਤਨੀ ਨੇ ਪੁਲਸ ਕੋਲ ਬਿਆਨ ਦਰਜ ਕਰਵਾਏ ਕਿ ਉਸ ਦਾ ਪਤੀ ਇੱਕ ਮਹੀਨਾ ਪਹਿਲਾਂ ਹੀ ਵਿਦੇਸ਼ ਤੋਂ ਪਰਤਿਆ ਸੀ।

ਮ੍ਰਿਤਕ ਗਗਨਦੀਪ ਸਿੰਘ ਦੀ ਫਾਇਲ ਫ਼ੋਟੋ। 21-11-2026
ਮਾਛੀਵਾੜਾ ਸਾਹਿਬ, 20 ਨਵੰਬਰ (ਰਾਜਦੀਪ ਸਿੰਘ ਅਲਬੇਲਾ)-ਬੀਤੇ ਦਿਨੀਂ ਸਥਾਨਕ ਮਾਂਗਟ ਕਾਲੋਨੀ ਦੇ ਵਾਸੀ ਤੇ ਦੁਬਈ ਤੋਂ ਪਰਤੇ ਨੌਜਵਾਨ ਗਗਨਦੀਪ ਸਿੰਘ ਦੀ ਨਸ਼ੇ ਦਾ ਟੀਕਾ ਲੱਗਣ ਕਾਰਨ ਹੋਈ ਮੌਤ ਦੇ ਮਾਮਲੇ ਵਿਚ ਮਾਛੀਵਾੜਾ ਪੁਲਿਸ ਨੇ 2 ਮੁਲਜ਼ਮਾਂ ਵਿੱਕੀ ਤੇ ਰਵੀ ਕੁਮਾਰ ਵਾਸੀ ਮਾਛੀਵਾੜਾ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਮ੍ਰਿਤਕ ਗਗਨਦੀਪ ਸਿੰਘ ਦੀ ਪਤਨੀ ਨੇ ਪੁਲਸ ਕੋਲ ਬਿਆਨ ਦਰਜ ਕਰਵਾਏ ਕਿ ਉਸ ਦਾ ਪਤੀ ਇੱਕ ਮਹੀਨਾ ਪਹਿਲਾਂ ਹੀ ਵਿਦੇਸ਼ ਤੋਂ ਪਰਤਿਆ ਸੀ। ਬਿਆਨਕਰਤਾ ਅਨੁਸਾਰ ਪਤੀ ਦੇ ਮਾਮੇ ਦਾ ਲੜਕਾ ਵਿੱਕੀ ਜੋ ਕਿ ਨਸ਼ੇ ਕਰਨ ਦਾ ਆਦੀ ਹੈ ਉਸ ਨੇ ਪਤੀ ਗਗਨਦੀਪ ਸਿੰਘ ਨੂੰ ਵੀ ਇਸ ਦੀ ਮਾੜੀ ਆਦਤ ਪਾ ਦਿੱਤੀ। ਵਿੱਕੀ ਨਾਲ ਉਸ ਦਾ ਦੋਸਤ ਰਵੀ ਵੀ ਪਤੀ ਗਗਨਦੀਪ ਸਿੰਘ ਨੂੰ ਨਸ਼ਾ ਦੇਣ ਵਿਚ ਮਦਦ ਕਰਦਾ ਸੀ। 19 ਨਵੰਬਰ ਨੂੰ ਵਿੱਕੀ ਨੇ ਉਸ ਦੇ ਪਤੀ ਗਗਨਦੀਪ ਸਿੰਘ ਨੂੰ ਬੁਲਾਇਆ ਜਿੱਥੇ ਉਸ ਨੂੰ ਵਿੱਕੀ ਤੇ ਰਵੀ ਨੇ ਇੱਕ ਨਸ਼ਾ ਦਾ ਟੀਕਾ ਲਗਾ ਦਿੱਤਾ। ਟੀਕਾ ਲੱਗਣ ਤੋਂ ਬਾਅਦ ਗਗਨਦੀਪ ਸਿੰਘ ਬੇਹੋਸ਼ ਹੋ ਗਿਆ ਤੇ ਜਦੋਂ ਉਸ ਨੂੰ ਹਸਪਤਾਲ ਵਿਚ ਇਲਾਜ ਲਈ ਲਿਆਂਦਾ ਗਿਆ ਤਾਂ ਉੱਥੇ ਉਸ ਦੀ ਮੌਤ ਹੋ ਗਈ। ਇਸ ਘਟਨਾ ਤੋਂ ਬਾਅਦ ਵਿੱਕੀ ਤੇ ਰਵੀ ਫ਼ਰਾਰ ਹੋ ਗਏ। ਥਾਣਾ ਮੁਖੀ ਚਰਨਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ਮਾਮਲਾ ਦਰਜ ਕਰਨ ਤੋਂ ਬਾਅਦ ਤੁਰੰਤ ਵਿੱਕੀ ਤੇ ਰਵੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਹੋਰ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਪਿਛਲੀ ਖ਼ਬਰ ਗੁਰਦੁਆਰਾ ਮੰਜੀ ਸਾਹਿਬ ਕੋਟਾ ਵਿਖੇ 3 ਦਿਨਾਂ ਗੁਰੂ ਮਾਨਿਓ ਗ੍ਰੰਥ ਚੇਤਨਾ ਸਮਾਗਮ ਅੱਜ ਤੋਂ, ਤਿਆਰੀਆਂ ਮੁਕੰਮਲ ਅਗਲੀ ਖ਼ਬਰ ਗਰੀਨਵਿਊ ਸਕੂਲ ਬੇਗੋਵਾਲ ਦੇ ਵਿਦਿਆਰਥੀਆਂ ਨੇ ਲਗਾਇਆ ਮਨੋਰੰਜਨ ਟੂਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।