20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਲਲੌੜੀ ਕਲਾਂ ਸਕੂਲ ਦਾ ਸਾਲਾਨਾ ਸਮਾਗਮ ਕਰਵਾਇਆ

ਸਮਰਾਲਾ, 20 ਨਵੰਬਰ (ਗੋਪਾਲ ਸੋਫਤ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਲੌੜੀ ਕਲਾਂ ਵਿਚ ਸਕੂਲ ਦਾ ਸਾਲਾਨਾ ਸਮਾਗਮ ਕਰਵਾਇਆ ਗਿਆ। ਸਮਾਗਮ ਵਿਚ ਹਰਮਨਜੋਤ ਸਿੰਘ ਗਰੇਵਾਲ ਮੁੱਖ ਮਹਿਮਾਨ ਵਜੋਂ ਅਤੇ ਵੱਡੀ ਗਿਣਤੀ ਵਿਚ ਇਲਾਕਾ ਨਿਵਾਸੀ ਵੀ ਪਹੁੰਚੇ।

ਵਿਦਿਆਰਥੀਆਂ ਨੂੰ ਸਨਮਾਨਿਤ ਕਰਦੇ ਹੋਏ ਸਕੂਲ ਪ੍ਰਿੰਸੀਪਲ ਪ੍ਰਦੀਪ ਸਿੰਘ ਰੰਧਾਵਾ, ਕਮੇਟੀ ਮੈਂਬਰ ਅਤੇ ਪੰਚਾਇਤ ਮੈਂਬਰ। ਤਸਵੀਰ : ਗੋਪਾਲ ਸੋਫਤ 21-11-2026
ਸਮਰਾਲਾ, 20 ਨਵੰਬਰ (ਗੋਪਾਲ ਸੋਫਤ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਲੌੜੀ ਕਲਾਂ ਵਿਚ ਸਕੂਲ ਦਾ ਸਾਲਾਨਾ ਸਮਾਗਮ ਕਰਵਾਇਆ ਗਿਆ। ਸਮਾਗਮ ਵਿਚ ਹਰਮਨਜੋਤ ਸਿੰਘ ਗਰੇਵਾਲ ਮੁੱਖ ਮਹਿਮਾਨ ਵਜੋਂ ਅਤੇ ਵੱਡੀ ਗਿਣਤੀ ਵਿਚ ਇਲਾਕਾ ਨਿਵਾਸੀ ਵੀ ਪਹੁੰਚੇ। ਸਕੂਲ ਦੇ ਸਟਾਫ਼ ਦੀ ਅਗਵਾਈ ਹੇਠ ਵਿਦਿਆਰਥੀਆਂ ਨੇ ਕੋਰੀਓਗ੍ਰਾਫੀਆਂ, ਡਾਂਡੀਆ, ਡੋਗਰੀ ਡਾਂਸ, ਕਸ਼ਮੀਰੀ ਡਾਂਸ, ਭੰਡ ਅਤੇ ਪੰਜਾਬੀ ਲੋਕ ਗੀਤਾਂ, ਲੋਕ ਨਾਚਾਂ ਲੁੱਡੀ, ਸੰਮੀ, ਗਿੱਧੇ ਤੇ ਭੰਗੜੇ ਰਾਹੀਂ ਪੰਜਾਬੀ ਸਭਿਆਚਾਰ ਨੂੰ ਪ੍ਰਦਰਸ਼ਿਤ ਕੀਤਾ। ਨਸ਼ਿਆਂ ਵਿਰੁੱਧ ਇੱਕ ਭਾਵੁਕ ਨਾਟਕ ਖੇਡਿਆ ਗਿਆ ਅਤੇ ਮੋਬਾਈਲ ਦੀ ਵਧਦੀ ਵਰਤੋਂ ਦੇ ਮਾੜੇ ਪ੍ਰਭਾਵਾਂ ਨੂੰ ਮਾਈਮ ਰਾਹੀਂ ਦਰਸਾਇਆ ਗਿਆ। ਇਹ ਸਮਾਗਮ ਵਿਦਿਆਰਥੀਆਂ ਦੀ ਛੁਪੀ ਪ੍ਰਤਿਭਾ ਨੂੰ ਤਰਾਸ਼ਣ ਵਿਚ ਕਾਮਯਾਬ ਰਿਹਾ। ਇਸ ਮੌਕੇ ਬੋਰਡ ਜਮਾਤਾਂ ਵਿਚ ਅਤੇ ਖੇਡਾਂ ਵਿਚ ਵਧੀਆ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਸਕੂਲ ਪ੍ਰਿੰਸੀਪਲ ਪ੍ਰਦੀਪ ਸਿੰਘ ਰੰਧਾਵਾ ਨੇ ਮਹਿਮਾਨਾਂ ਦਾ ਸਵਾਗਤ ਕੀਤਾ ਅਤੇ ਸਲਾਨਾ ਸਕੂਲ ਰਿਪੋਰਟ ਪੜ੍ਹੀ। ਇਸ ਮੌਕੇ ਸਕੂਲ ਦੇ ਗੇਟ ਦਾ ਨਿਰਮਾਣ ਕਰਵਾਉਣ ਵਾਲੇ ਨਿਰਮਲ ਸਿੰਘ ਸਵੈਚ ਦਾ ਸਨਮਾਨ ਕੀਤਾ ਗਿਆ। ਇਸ ਸਮਾਗਮ ਨੂੰ ਕਰਵਾਉਣ ਵਿਚ ਵੱਡੀ ਮਦਦ ਪੁਰਸ਼ੋਤਮ ਸਿੰਘ ਗਿੱਲ ਯੂ. ਐੱਸ. ਏ. ਦੁੱਗਰੀ ਵਾਲਿਆਂ ਵਲੋਂ ਭੇਜੀ ਗਈ। ਇਸ ਤੋਂ ਇਲਾਵਾ ਸਕੂਲ ਮੈਨੇਜਮੈਂਟ ਕਮੇਟੀ ਮੈਂਬਰ ਗੁਰਿੰਦਰ ਸਿੰਘ ਸਵੈਚ ਅਤੇ ਪਿੰਡ ਵਾਸੀਆਂ ਵਲੋਂ ਵੱਧ ਚੜ ਕੇ ਸਹਿਯੋਗ ਦਿੱਤਾ ਗਿਆ। ਇਸ ਸਮਾਗਮ ਵਿਚ ਗੁਰਮੀਤ ਸਿੰਘ ਚੇਅਰਮੈਨ ਸਕੂਲ ਮੈਨੇਜਮੈਂਟ ਕਮੇਟੀ ਮੌਕੇ ਸੁਰਿੰਦਰ ਕੌਰ ਭੱਟੀ ਮੈਂਬਰ ਬਲਾਕ ਸੰਮਤੀ ਸਮਰਾਲਾ, ਗੁਰਮੀਤ ਕੌਰ ਸਰਪੰਚ ਲਲੌੜੀ ਕਲਾਂ, ਵਰਿੰਦਰਜੀਤ ਕੌਰ ਸਰਪੰਚ ਲਲੌੜੀ ਖ਼ੁਰਦ, ਸਮੂਹ ਪੰਚਾਇਤ ਮੈਂਬਰ, ਸਕੂਲ ਮੈਨੇਜਮੈਂਟ ਕਮੇਟੀ ਮੈਂਬਰ ਅਤੇ ਸਕੂਲ ਸਟਾਫ਼ ਮੈਂਬਰ ਅਤੇ ਵਿਦਿਆਰਥੀਆਂ ਦੇ ਮਾਪੇ ਵਿਸ਼ੇਸ਼ ਤੌਰ ’ਤੇ ਮੌਜੂਦ ਸਨ।
ਪਿਛਲੀ ਖ਼ਬਰ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡੱਲੇ ’ਚ ਨਗਰ ਕੀਰਤਨ 26 ਨੂੰ ਅਗਲੀ ਖ਼ਬਰ ਸੰਤ ਨਾਮਦੇਵ ਸਭਾ ਖੰਨਾ ਵਲੋਂ ਸ਼੍ਰੋਮਣੀ ਭਗਤ ਬਾਬਾ ਨਾਮਦੇਵ ਦਾ ਪ੍ਰਕਾਸ਼ ਦਿਹਾੜਾ ਸ਼ਰਧਾ ਨਾਲ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।