ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਖੇਡ ਮੇਲੇ ਕਰਵਾਉਣੇ ਜ਼ਰੂਰੀ-ਅਵਤਾਰ ਸਿੰਘ ਸੈਣੀ
ਕੁਹਾੜਾ, 20 ਨਵੰਬਰ (ਸੰਦੀਪ ਸਿੰਘ ਕੁਹਾੜਾ)-ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਖੇਡ ਮੇਲੇ ਕਰਵਾਉਣਾ ਬਹੁਤ ਜ਼ਰੂਰੀ ਹੈ ਕਿਉਂਕਿ ਖੇਡਾਂ ਨੌਜਵਾਨਾਂ ਨੂੰ ਸਰੀਰਕ ਅਤੇ ਮਾਨਸਿਕ ਤੌਰ ’ਤੇ ਮਜ਼ਬੂਤ ਬਣਾਉਣ ਦੇ ਨਾਲ-ਨਾਲ ਉਨ੍ਹਾਂ ਨੂੰ ਸਹੀ ਦਿਸ਼ਾ ਵੱਲ ਲੈ ਕੇ ਜਾਂਦੀਆਂ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਸਾਹਨੇਵਾਲ ਤੋਂ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਉਮੀਦਵਾਰ ਅਵਤਾਰ ਸਿੰਘ ਸੈਣੀ ਮੁੰਡੀਆਂ ਨੇ ਹਲਕਾ ਸਾਹਨੇਵਾਲ ਦੇ ਪਿੰਡ ਮੱਲੇਵਾਲ, ਸ਼ੇਰੀਆਂ ਤੇ ਗਹਿਲੇਵਾਲ ਦੇ ਸਾਂਝੇ ਖੇਡ ਮੇਲੇ ਤੇ ਸ਼ਮੂਲੀਅਤ ਦੌਰਾਨ ਕੀਤਾ ਗਿਆ।
ਕੁਹਾੜਾ, 20 ਨਵੰਬਰ (ਸੰਦੀਪ ਸਿੰਘ ਕੁਹਾੜਾ)-ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਖੇਡ ਮੇਲੇ ਕਰਵਾਉਣਾ ਬਹੁਤ ਜ਼ਰੂਰੀ ਹੈ ਕਿਉਂਕਿ ਖੇਡਾਂ ਨੌਜਵਾਨਾਂ ਨੂੰ ਸਰੀਰਕ ਅਤੇ ਮਾਨਸਿਕ ਤੌਰ ’ਤੇ ਮਜ਼ਬੂਤ ਬਣਾਉਣ ਦੇ ਨਾਲ-ਨਾਲ ਉਨ੍ਹਾਂ ਨੂੰ ਸਹੀ ਦਿਸ਼ਾ ਵੱਲ ਲੈ ਕੇ ਜਾਂਦੀਆਂ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਸਾਹਨੇਵਾਲ ਤੋਂ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਉਮੀਦਵਾਰ ਅਵਤਾਰ ਸਿੰਘ ਸੈਣੀ ਮੁੰਡੀਆਂ ਨੇ ਹਲਕਾ ਸਾਹਨੇਵਾਲ ਦੇ ਪਿੰਡ ਮੱਲੇਵਾਲ, ਸ਼ੇਰੀਆਂ ਤੇ ਗਹਿਲੇਵਾਲ ਦੇ ਸਾਂਝੇ ਖੇਡ ਮੇਲੇ ਤੇ ਸ਼ਮੂਲੀਅਤ ਦੌਰਾਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਵਿਚ ਨਸ਼ਿਆਂ ਦਾ ਬੋਲਬਾਲਾ ਵਧਣ ਕਾਰਨ ਹਰ ਮਾਂ-ਬਾਪ ਨੂੰ ਆਪਣੇ ਬੱਚਿਆਂ ਦੇ ਭਵਿੱਖ ਦੀ ਚਿੰਤਾ ਸਤਾਉਂਦੀ ਹੈ। ਅਜਿਹੇ ਹਾਲਾਤ ਵਿਚ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਕਿਹਾ ਕਿ ਨੌਜਵਾਨ ਕਿਸੇ ਵੀ ਦੇਸ਼ ਅਤੇ ਸੂਬੇ ਦਾ ਸਰਮਾਇਆ ਹੁੰਦੇ ਹਨ ਅਤੇ ਨੌਜਵਾਨ ਪੀੜ੍ਹੀ ਨੂੰ ਬਚਾਉਣ ਲਈ ਸਰਕਾਰਾਂ ਦੇ ਨਾਲ-ਨਾਲ ਸਮਾਜਿਕ ਅਤੇ ਧਾਰਮਿਕ ਜਥੇਬੰਦੀਆਂ ਨੂੰ ਵੀ ਅੱਗੇ ਆਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਖ਼ਿਲਾਫ਼ ਲੜਾਈ ਸਿਰਫ਼ ਸਰਕਾਰਾਂ ਦੇ ਯਤਨਾਂ ਨਾਲ ਨਹੀਂ ਜਿੱਤੀ ਜਾ ਸਕਦੀ, ਸਗੋਂ ਇਸ ਲਈ ਸਮਾਜ ਦੇ ਹਰ ਵਰਗ ਨੂੰ ਆਪਣੀ ਜ਼ਿੰਮੇਵਾਰੀ ਸਮਝਦਿਆਂ ਸਾਂਝੇ ਉਪਰਾਲੇ ਕਰਨ ਦੀ ਲੋੜ ਹੈ। ਇਸ ਮੌਕੇ ਜਥੇਦਾਰ ਪ੍ਰੀਤਮ ਸਿੰਘ ਮਾਨਗੜ੍ਹ, ਗੁਰਨਾਮ ਸਿੰਘ ਮੁੰਡੀਆ, ਜੋਗਿੰਦਰ ਸਿੰਘ, ਅਵਤਾਰ ਸਿੰਘ, ਪ੍ਰਧਾਨ ਰਸ਼ਪਾਲ ਸਿੰਘ ਨਾਗਰਾ, ਵਿੱਕੀ ਪੰਜੇਟਾ, ਸੈਕਟਰੀ ਰੈਂਪੀ ਸਿੰਘ, ਸੋਨੀ ਸੈਕਟਰੀ, ਵਾਈਸ ਪ੍ਰਧਾਨ ਗੁਰਪ੍ਰੀਤ ਸਿੰਘ, ਹਰਦੀਪ ਸਿੰਘ ਰੁਪਾਣਾ, ਵਿੱਕੀ ਸ਼ੇਰੀਆਂ, ਨੋਨਾ ਸ਼ੇਰੀਆਂ, ਹਰਪ੍ਰੀਤ ਸਿੰਘ, ਪਵਿੱਤਰ ਸਿੰਘ ਭੱਟੀ ਕੋਚ, ਸੁਖਰਾਜ ਸਿੰਘ ਖ਼ਜ਼ਾਨਚੀ, ਗੁਰਦੀਪ ਸਿੰਘ ਸ਼ੇਰੀਆਂ, ਧੰਮੀ ਸ਼ੇਰੀਆਂ, ਜਗਜੀਤ ਸਿੰਘ ਆਦਿ ਹਾਜ਼ਰ ਸਨ।