22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਲਾਲਾ ਸਰਕਾਰੂਮਲ ਸਰਵਹਿਤਕਾਰੀ ਵਿੱਦਿਆ ਮੰਦਰ ਦੇ ਸਾਲਾਨਾ ਸਮਾਗਮ ‘ਅਭਿਉਦੈ’ ਵਿਚ ਪਹੁੰਚੇ ਕੈਬਨਿਟ ਮੰਤਰੀ ਸੌਂਦ

ਖੰਨਾ, 21 ਨਵੰਬਰ (ਹਰਜਿੰਦਰ ਸਿੰਘ ਲਾਲ)-ਲਾਲਾ ਸਰਕਾਰੂਮਲ ਸਰਵਹਿਤਕਾਰੀ ਵਿੱਦਿਆ ਮੰਦਰ ਵਿਖੇ ਸਾਲਾਨਾ ਸਮਾਗਮ ‘ਅਭਿਉਦੈ’ ਪੂਰੇ ਜੋਸ਼ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਸਮਾਗਮ ਵਿਚ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਅਤੇ ਵਿਧਾਨ ਸਭਾ ਹਲਕਾ ਖੰਨਾ ਦੇ ਵਿਧਾਇਕ ਤਰੁਣਪ੍ਰੀਤ ਸਿੰਘ ਸੌਂਦ ਮੁੱਖ ਮਹਿਮਾਨ ਵਜੋਂ ਪਹੁੰਚੇ।

ਲਾਲਾ ਸਰਕਾਰੂਮਲ ਸਰਵਹਿਤਕਾਰੀ ਵਿੱਦਿਆ ਮੰਦਰ ਦੇ ਸਾਲਾਨਾ ਸਮਾਗਮ ਵਿਚ ਪਹੁੰਚੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ। ਤਸਵੀਰ : ਸੋਨੀ ਗਿੱਲ 22-11-2026
ਖੰਨਾ, 21 ਨਵੰਬਰ (ਹਰਜਿੰਦਰ ਸਿੰਘ ਲਾਲ)-ਲਾਲਾ ਸਰਕਾਰੂਮਲ ਸਰਵਹਿਤਕਾਰੀ ਵਿੱਦਿਆ ਮੰਦਰ ਵਿਖੇ ਸਾਲਾਨਾ ਸਮਾਗਮ ‘ਅਭਿਉਦੈ’ ਪੂਰੇ ਜੋਸ਼ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਸਮਾਗਮ ਵਿਚ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਅਤੇ ਵਿਧਾਨ ਸਭਾ ਹਲਕਾ ਖੰਨਾ ਦੇ ਵਿਧਾਇਕ ਤਰੁਣਪ੍ਰੀਤ ਸਿੰਘ ਸੌਂਦ ਮੁੱਖ ਮਹਿਮਾਨ ਵਜੋਂ ਪਹੁੰਚੇ। ਸਕੂਲ ਕਮੇਟੀ ਦੇ ਮੈਂਬਰਾਂ ਅਤੇ ਦੋਵਾਂ ਸਕੂਲਾਂ ਦੇ ਪ੍ਰਿੰਸੀਪਲਾਂ ਵੱਲੋਂ ਸਮਾਗਮ ਵਿੱਚ ਪਹੁੰਚੇ ਪਤਵੰਤੇ ਸੱਜਣਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਵਿਦਿਆਰਥੀਆਂ ਵੱਲੋਂ ਤਿਆਰ ਕੀਤੀਆਂ ਕਲਾਕ੍ਰਿਤੀਆਂ ਦੀ ਪ੍ਰਦਰਸ਼ਨੀ ਵੀ ਲਗਾਈ ਗਈ, ਜਿਸ ਨੂੰ ਦੇਖ ਕੇ ਮਹਿਮਾਨ ਕਾਫ਼ੀ ਪ੍ਰਭਾਵਿਤ ਹੋਏ ਅਤੇ ਉਨ੍ਹਾਂ ਨੇ ਵਿਦਿਆਰਥੀਆਂ ਦੀ ਪ੍ਰਤਿਭਾ ਦੀ ਭਰਪੂਰ ਸ਼ਲਾਘਾ ਕੀਤੀ। ਵੱਖ-ਵੱਖ ਜਮਾਤਾਂ ਦੇ ਵਿਦਿਆਰਥੀਆਂ ਨੇ ਸੱਭਿਆਚਾਰਕ ਅਤੇ ਸਮਾਜਿਕ ਵਿਸ਼ਿਆਂ ’ਤੇ ਆਧਾਰਿਤ ਸ਼ਾਨਦਾਰ ਪੇਸ਼ਕਾਰੀਆਂ ਨਾਲ ਹਾਜ਼ਰ ਦਰਸ਼ਕਾਂ ਦਾ ਮਨ ਮੋਹ ਲਿਆ। ਇਸ ਦੌਰਾਨ ਭੰਗੜਾ, ਗਿੱਧਾ, ਵਾਇਸ ਆਫ਼ ਭਾਰਤ, ਵਿੰਗਜ਼ ਟੂ ਡਰੀਮ ਸਮੇਤ ਕਈ ਪੇਸ਼ਕਾਰੀਆਂ ਖਿੱਚ ਦਾ ਕੇਂਦਰ ਰਹੀਆਂ। ਵਿਦਿਆਰਥੀਆਂ ਨੇ ਆਪਣੀ ਕਲਾ ਰਾਹੀਂ ਮਨੋਰੰਜਨ ਦੇ ਨਾਲ-ਨਾਲ ਪ੍ਰੇਰਨਾਦਾਇਕ ਸੰਦੇਸ਼ ਵੀ ਦਿੱਤੇ। ਬੋਰਡ ਪ੍ਰੀਖਿਆਵਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਹੋਣਹਾਰ ਵਿਦਿਆਰਥੀਆਂ ਅਤੇ ਖੇਡਾਂ ਦੇ ਖੇਤਰ ਵਿੱਚ ਰਾਜ ਅਤੇ ਰਾਸ਼ਟਰੀ ਪੱਧਰ ’ਤੇ ਸਕੂਲ ਦਾ ਨਾਮ ਰੌਸ਼ਨ ਕਰਨ ਵਾਲੇ ਖਿਡਾਰੀਆਂ ਨੂੰ ਮੰਤਰੀ ਸੌਂਦ ਵੱਲੋਂ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕਰਕੇ ਉਨ੍ਹਾਂ ਦੀ ਹੌਸਲਾ ਅਫ਼ਜ਼ਾਈ ਕੀਤੀ ਗਈ। ਮੁੱਖ ਮਹਿਮਾਨ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਸਮਾਗਮ ਦੀ ਸ਼ਲਾਘਾ ਕਰਦਿਆਂ ਪ੍ਰਬੰਧਕ ਕਮੇਟੀ ਦੇ ਮੈਂਬਰਾਂ, ਸਕੂਲ ਪ੍ਰਿੰਸੀਪਲਾਂ ਅਤੇ ਸਮੂਹ ਸਟਾਫ਼ ਨੂੰ ਵਧਾਈ ਦਿੱਤੀ। ਉਨ੍ਹਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਬੱਚਿਆਂ ਨਾਲ ਵੱਧ ਤੋਂ ਵੱਧ ਸਮਾਂ ਬਿਤਾਉਣ ਅਤੇ ਉਨ੍ਹਾਂ ਨੂੰ ਮੋਬਾਈਲ ਫੋਨ ਦੀ ਬੇਲੋੜੀ ਵਰਤੋਂ ਤੋਂ ਦੂਰ ਰੱਖਣ। ਸਕੂਲ ਦੇ ਪ੍ਰਧਾਨ ਦੇਵ ਕ੍ਰਿਸ਼ਨ ਢੰਡ ਨੇ ਸਮਾਗਮ ਵਿੱਚ ਪਹੁੰਚੇ ਮਹਿਮਾਨਾਂ ਦਾ ਕੀਮਤੀ ਸਮਾਂ ਦੇਣ ਲਈ ਧੰਨਵਾਦ ਕੀਤਾ। ਸਾਬਕਾ ਜਨਰਲ ਸਕੱਤਰ ਰਾਜੇਸ਼ ਕੁਮਾਰ ਡਾਲੀ ਨੇ ਸਕੂਲ ਦੀ ਤਰੱਕੀ ਲਈ ਪ੍ਰਬੰਧਕ ਕਮੇਟੀ, ਪ੍ਰਿੰਸੀਪਲਾਂ ਅਤੇ ਅਧਿਆਪਕਾਂ ਦੀ ਲਗਨ ਤੇ ਮਿਹਨਤ ਦੀ ਸ਼ਲਾਘਾ ਕੀਤੀ। ਇਸ ਮੌਕੇ ਸਵਰਗੀ ਰਾਮ ਪ੍ਰਕਾਸ਼ ਲਾਂਬਾ, ਸਵਰਗੀ ਅਸ਼ੋਕ ਕੁਮਾਰ ਤਿਵਾੜੀ, ਸਵਰਗੀ ਬ੍ਰਿਜ ਲਾਲ ਗੁਪਤਾ, ਸਵਰਗੀ ਬੀ. ਕੇ. ਗਰਗ, ਸਵਰਗੀ ਸਤਪਾਲ ਵਿਜ, ਸਵਰਗੀ ਦੀਵਾਨ ਚੰਦ ਅਤੇ ਸਵਰਗੀ ਅੰਮ੍ਰਿਤ ਲਾਲ ਦੇ ਪਰਿਵਾਰਾਂ ਤੋਂ ਇਲਾਵਾ ਡਾ. ਹੰਸ ਰਾਜ ਸੂਦ, ਓਮ ਪ੍ਰਕਾਸ਼ ਛਾਬੜਾ ਅਤੇ ਗੁਰਦਿਆਲ ਸਿੰਘ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ।
ਪਿਛਲੀ ਖ਼ਬਰ ਗੁਆਂਢੀਆਂ ਵਲੋਂ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ’ਤੇ ਦਹਿਲ ਕੇ ਡਿੱਗਣ ਕਾਰਨ ਵਿਅਕਤੀ ਦੀ ਮੌਤ, ਪਾਇਲ ਪੁਲੀਸ ਨੇ ਕੀਤਾ ਪਰ... ਅਗਲੀ ਖ਼ਬਰ ਸਾਬਕਾ ਕੌਂਸਲਰ ਨਿੰਮਾ ਨੂੰ ਸਦਮਾ, ਚਾਚੀ ਸਵਰਗਵਾਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।