ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਦੋਰਾਹਾ ਵਿਖੇ ਨਗਰ ਕੀਰਤਨ ਸਜਾਇਆ
ਦੋਰਾਹਾ, 21 ਨਵੰਬਰ (ਪੱਤਰ ਪ੍ਰੇਰਕ)-ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਦੋਰਾਹਾ ਵਿਖੇ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਨਗਰ ਕੀਰਤਨ ਸਜਾਇਆ ਗਿਆ। ਇਸ ਨਗਰ ਕੀਰਤਨ ਵਿੱਚ ਬੈਂਡ ਬਾਜੇ, ਸ਼ਹਿਰ ਦੇ ਸਕੂਲਾਂ ਦੇ ਵਿਦਿਆਰਥੀ ਨਗਰ ਕੀਰਤਨ ਦੀ ਸ਼ੋਭਾ ਵਧਾ ਰਹੇ ਸਨ ਅਤੇੇ ਸ਼ਹਿਰ ਦੀਆਂ ਸੰਗਤਾਂ ਵੀ ਨਗਰ ਕੀਰਤਨ ਕਰਦੀਆਂ ਹੋਈਆਂ ਹੂੰਮਹੁਮਾ ਕੇ ਸਹਿਤ ਸ਼ਾਮਿਲ ਹੋਈਆਂ।
ਅਜੀਤ ਡੈਸਕ
22-11-2026