22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਇੱਕ ਇਮਾਨਦਾਰ, ਨਿਮਰ ਅਤੇ ਕਾਨੂੰਨੀ ਸੂਝ-ਬੂਝ ਰੱਖਣ ਵਾਲੇ ਪੰਥਕ ਆਗੂ ਹਨ-ਮੰਡੇਰ, ਚੰਨੀ

ਬੀਜਾ, 21 ਨਵੰਬਰ (ਕਸ਼ਮੀਰਾ ਸਿੰਘ ਬਗਲੀ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਲਾਨਾ ਇਜਲਾਸ ਦੌਰਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਲਗਾਤਾਰ ਛੇਵੀਂ ਵਾਰ ਸਰਬਸੰਮਤੀ ਨਾਲ ਪ੍ਰਧਾਨ ਚੁਣੇ ਜਾਣ ’ਤੇ ਇਲਾਕੇ ਵਿਚ ਭਾਰੀ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਗੁਰਦੁਆਰਾ ਮੰਜੀ ਸਾਹਿਬ ਕੋਟਾਂ ਵਿਖੇ ਸਮਾਜ ਸੇਵੀ ਹਰਮਿੰਦਰ ਸਿੰਘ ਮੰਡੇਰ, ਬਾਬਾ ਦਰਸ਼ਨ ਸਿੰਘ ਕਾਰ ਸੇਵਾ ਮੰਜੀ ਸਾਹਿਬ ਕੋਟਾਂ ਅਤੇ ਚਰਨਜੀਤ ਸਿੰਘ ਚੰਨੀ ਪਾਇਲ ਸਮੇਤ ਸੰਗਤਾਂ ਵਲੋਂ ਇਸ ਫੈਸਲੇ ਦਾ ਭਰਵਾਂ ਸਵਾਗਤ ਕਰਦਿਆਂ ਸਮੂਹ ਮੈਂਬਰਾਂ ਅਤੇ ਪਾਰਟੀ ਹਾਈਕਮਾਂਡ ਦਾ ਧੰਨਵਾਦ ਕੀਤਾ।

ਅਜੀਤ ਡੈਸਕ 22-11-2026
ਬੀਜਾ, 21 ਨਵੰਬਰ (ਕਸ਼ਮੀਰਾ ਸਿੰਘ ਬਗਲੀ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਲਾਨਾ ਇਜਲਾਸ ਦੌਰਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਲਗਾਤਾਰ ਛੇਵੀਂ ਵਾਰ ਸਰਬਸੰਮਤੀ ਨਾਲ ਪ੍ਰਧਾਨ ਚੁਣੇ ਜਾਣ ’ਤੇ ਇਲਾਕੇ ਵਿਚ ਭਾਰੀ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਗੁਰਦੁਆਰਾ ਮੰਜੀ ਸਾਹਿਬ ਕੋਟਾਂ ਵਿਖੇ ਸਮਾਜ ਸੇਵੀ ਹਰਮਿੰਦਰ ਸਿੰਘ ਮੰਡੇਰ, ਬਾਬਾ ਦਰਸ਼ਨ ਸਿੰਘ ਕਾਰ ਸੇਵਾ ਮੰਜੀ ਸਾਹਿਬ ਕੋਟਾਂ ਅਤੇ ਚਰਨਜੀਤ ਸਿੰਘ ਚੰਨੀ ਪਾਇਲ ਸਮੇਤ ਸੰਗਤਾਂ ਵਲੋਂ ਇਸ ਫੈਸਲੇ ਦਾ ਭਰਵਾਂ ਸਵਾਗਤ ਕਰਦਿਆਂ ਸਮੂਹ ਮੈਂਬਰਾਂ ਅਤੇ ਪਾਰਟੀ ਹਾਈਕਮਾਂਡ ਦਾ ਧੰਨਵਾਦ ਕੀਤਾ। ਉਕਤ ਆਗੂਆਂ ਨੇ ਕਿਹਾ ਕਿ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਇੱਕ ਇਮਾਨਦਾਰ, ਨਿਮਰ ਅਤੇ ਕਾਨੂੰਨੀ ਸੂਝ-ਬੂਝ ਰੱਖਣ ਵਾਲੇ ਪੰਥਕ ਆਗੂ ਹਨ। ਉਨ੍ਹਾਂ ਨੂੰ ਛੇਵੀਂ ਵਾਰ ਸੇਵਾ ਮਿਲਣਾ ਇਸ ਗੱਲ ਦਾ ਸਬੂਤ ਹੈ ਕਿ ਉਨ੍ਹਾਂ ਨੇ ਪਿਛਲੇ ਪੰਜ ਕਾਰਜਕਾਲਾਂ ਦੌਰਾਨ ਸਿੱਖ ਸੰਸਥਾ ਦੇ ਮਾਣ-ਸਨਮਾਨ ਨੂੰ ਹੋਰ ਉੱਚਾ ਚੁੱਕਿਆ ਹੈ। ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਦੇਸ਼-ਵਿਦੇਸ਼ ਵਿੱਚ ਸਿੱਖੀ ਦੇ ਪ੍ਰਚਾਰ-ਪ੍ਰਸਾਰ, ਇਤਿਹਾਸਕ ਗੁਰਦੁਆਰਾ ਸਾਹਿਬਾਨਾਂ ਦੀ ਸੇਵਾ-ਸੰਭਾਲ ਅਤੇ ਗੁਰਮਤਿ ਸਮਾਗਮਾਂ ਨੂੰ ਵੱਡੇ ਪੱਧਰ ’ਤੇ ਉਤਸ਼ਾਹ ਮਿਲਿਆ ਹੈ। ਇਸ ਮੌਕੇ ਕੁਲਦੀਪ ਸਿੰਘ ਕੋਟ, ਗੁਰਮੁਖ ਸਿੰਘ ਰਾਏਪੁਰ, ਸੁਖਵਿੰਦਰ ਸਿੰਘ ਸੁੱਖਾ, ਮਾਸਟਰ ਬਲਵਿੰਦਰ ਸਿੰਘ ਭੁੱਲਰ, ਗੁਰਪ੍ਰੀਤ ਸਿੰਘ ਸਿਆਣ, ਤੇਜਾ ਸਿੰਘ ਕੋਟ, ਸੰਤ ਸਿੰਘ ਬੀਜਾ, ਮਨਦੀਪ ਸਿੰਘ ਖ਼ਾਲਸਾ, ਬਲਜੀਤ ਸਿੰਘ, ਦੀਦਾਰ ਸਿੰਘ ਰਾਏਪੁਰ ਆਦਿ ਨੇ ਵੀ ਧਾਮੀ ਦੀ ਨਿਯੁਕਤੀ ਦਾ ਸਵਾਗਤ ਕੀਤਾ।
ਪਿਛਲੀ ਖ਼ਬਰ ਮਾਤਾ ਚਰਣ ਕੌਰ ਦੇ ਅੰਤਿਮ ਸੰਸਕਾਰ ਲਈ ਸੰਗਤਾਂ ਦਾ ਜਥਾ ਰਵਾਨਾ ਅਗਲੀ ਖ਼ਬਰ ਸਾਬਕਾ ਕੌਂਸਲ ਪ੍ਰਧਾਨ ਲੱਧੜ ਦਾ ਨਾਂਅ ਵਾਲਾ ਬੋਰਡ ਚੋਰੀ ਹੋਣ ’ਤੇ ਸਾਬਕਾ ਮੰਤਰੀ ਕੋਟਲੀ ਨੇ ਕੌਂਸਲ ਪ੍ਰਧਾਨ ’ਤੇ ਲਾਇਆ ਦੋ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।