22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਚੰਦਰ ਨਗਰ ’ਚ ਗੁੰਡਾਗਰਦੀ ਹਥਿਆਰਬੰਦ ਹਮਲਾਵਰਾਂ ਵਲੋਂ ਕੀਤੇ ਹਮਲੇ ’ਚ ਨੌਜਵਾਨ ਅਤੇ ਉਸ ਦੇ ਪਰਿਵਾਰਕ ਮੈਂਬਰ ਜ਼ਖਮੀ

ਲੁਧਿਆਣਾ, 21 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਹੈਬੋਵਾਲ ਦੇ ਘੇਰੇ ਅੰਦਰ ਪੈਂਦੇ ਇਲਾਕੇ ਚੰਦਰ ਨਗਰ ਵਿਚ ਹਥਿਆਰਬੰਦ ਹਮਲਾਵਰਾਂ ਵਲੋਂ ਕੀਤੇ ਗਏ ਹਮਲੇ ਵਿਚ ਨੌਜਵਾਨ ਅਤੇ ਉਸਦੇ ਪਰਿਵਾਰਕ ਮੈਂਬਰ ਜ਼ਖਮੀ ਹੋ ਗਏ ਹਨ। ਪੁਲਿਸ ਵਲੋਂ ਇਸ ਸਬੰਧੀ 11 ਵਿਅਕਤੀਆਂ ਖ਼ਿਲਾਫ਼ ਵੱਖ-ਵੱਖ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ।

ਅਜੀਤ ਡੈਸਕ 22-11-2026
ਲੁਧਿਆਣਾ, 21 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਹੈਬੋਵਾਲ ਦੇ ਘੇਰੇ ਅੰਦਰ ਪੈਂਦੇ ਇਲਾਕੇ ਚੰਦਰ ਨਗਰ ਵਿਚ ਹਥਿਆਰਬੰਦ ਹਮਲਾਵਰਾਂ ਵਲੋਂ ਕੀਤੇ ਗਏ ਹਮਲੇ ਵਿਚ ਨੌਜਵਾਨ ਅਤੇ ਉਸਦੇ ਪਰਿਵਾਰਕ ਮੈਂਬਰ ਜ਼ਖਮੀ ਹੋ ਗਏ ਹਨ। ਪੁਲਿਸ ਵਲੋਂ ਇਸ ਸਬੰਧੀ 11 ਵਿਅਕਤੀਆਂ ਖ਼ਿਲਾਫ਼ ਵੱਖ-ਵੱਖ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ। ਪੁਲਿਸ ਵਲੋਂ ਇਹ ਕਾਰਵਾਈ ਸਾਹਿਲ ਅਰੋੜਾ ਵਾਸੀ ਚੰਦਰ ਨਗਰ ਦੀ ਸ਼ਿਕਾਇਤ ‘ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਮਾਮਲੇ ਵਿਚ ਪੁਲਿਸ ਨੇ ਹਿਤੇਸ਼, ਜਿੱਤੇਸ਼, ਅਭੇ, ਯੋਗੇਸ਼ ਗੁਪਤਾ ਅਤੇ ਉਨ੍ਹਾਂ ਦੇ ਸੱਤ ਹੋਰ ਸਾਥੀਆਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਨਿੱਜੀ ਰਜਿੰਸ਼ ਦੇ ਚੱਲਦਿਆਂ ਹਥਿਆਰਬੰਦ ਹਮਲਾਵਰਾਂ ਵਲੋਂ ਉਸ ਦੇ ਘਰ ’ਤੇ ਹਮਲਾ ਕਰ ਦਿੱਤਾ ਅਤੇ ਉਸ ਦੀ ਤੇ ਉਸਦੇ ਪਰਿਵਾਰਿਕ ਮੈਂਬਰਾਂ ਦੀ ਕੁੱਟਮਾਰ ਕੀਤੀ। ਉਸ ਦੱਸਿਆ ਕਿ ਕਥਿਤ ਦੋਸ਼ੀ ਅਭੇ ਵਲੋਂ ਆਪਣੇ ਪਾਸ ਰੱਖੀ ਪਿਸਤੌਲ ਕੱਢ ਲਈ ਅਤੇ ਉਨ੍ਹਾਂ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ। ਬਾਅਦ ਵਿਚ ਇਹ ਸਾਰੇ ਕਥਿਤ ਦੋਸ਼ੀ ਮੌਕੇ ਤੋਂ ਫ਼ਰਾਰ ਹੋ ਗਏ। ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਪਿਛਲੀ ਖ਼ਬਰ ਵੱਡੀਆਂ ਟੈਂਕੀਆਂ ਬਣਾਉਣ ਨਾਲ ਨਹੀਂ, ਠੋਸ ਯੋਜਨਾਬੰਦੀ ਨਾਲ ਮਿਲੇਗਾ ਸ਼ਹਿਰ ਨੂੰ ਨਹਿਰੀ ਪਾਣੀ-ਬਾਂਸਲ ਅਗਲੀ ਖ਼ਬਰ ਲੁਧਿਆਣਾ ਵਿਖੇ ਸਮਰਸਤਾ ਸੰਕਲਪ ਯਾਤਰਾ ਦੇ ਪੁੱਜਣ ’ਤੇ ਨਿੱਘਾ ਸਵਾਗਤ ਗੁਰੂ ਰਵਿਦਾਸ ਦੇ ਏਕਤਾ ਤੇ ਭਾਈਚਾਰੇ ਦੇ ਸੰਦੇਸ਼ ਨੂ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।