22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਖੰਨਾ ’ਚ ਇਕੋ ਸੜਕ ’ਤੇ 2 ਏ. ਟੀ. ਐਮਜ਼ ਲੁਟੇਰਿਆਂ ਨੇ ਲੁੱਟੇ

ਖੰਨਾ, 22 ਨਵੰਬਰ (ਹਰਜਿੰਦਰ ਸਿੰਘ ਲਾਲ)- ਮੁੱਖ ਮੰਤਰੀ ਭਗਵੰਤ ਮਾਨ ਐਤਵਾਰ ਨੂੰ ਖੰਨਾ ਦੇ ਸਮਰਾਲਾ ਹਲਕਾ ਹੇਡੋਂ ਬੇਟ ’ਚ ਆ ਰਹੇ ਹਨ, ਜਿਸ ਕਾਰਨ ਜ਼ਿਲ੍ਹੇ ਦੀ ਸਾਰੀ ਪੁਲਿਸ ਸੁਰੱਖਿਆ ਪ੍ਰਬੰਧਾਂ ਵਿਚ ਲੱਗੀ ਹੋਈ ਹੈ, ਪਰ ਇਸ ਦਰਮਿਆਨ ਖੰਨਾ ਦੇ ਸਮਰਾਲਾ ਰੋਡ ’ਤੇ ਲੁਟੇਰਿਆਂ ਨੇ ਵੱਡੀ ਵਾਰਦਾਤ ਨੂੰ ਅੰਜਾਮ ਦੇ ਦਿੱਤਾ ਹੈ। ਬੀਤੀ ਰਾਤ ਲੁਟੇਰਿਆਂ ਨੇ ਦੋ ਬੈਂਕਾਂ ਯੂਨੀਅਨ ਬੈਂਕ ਅਤੇ ਐਕਸਿਸ ਬੈਂਕ ਦੇ ਏ.

ਖੰਨਾ ਦੇ ਸਮਰਾਲਾ ਰੋਡ ’ਤੇ ਸਥਿਤ ਯੂਨੀਅਨ ਬੈਂਕ ਅਤੇ ਐਕਸਿਸ ਬੈਂਕ ਦੇ ਲੁੱਟੇ ਗਏ ਏ. ਟੀ. ਐਮਜ਼। ਤਸਵੀਰਾਂ: ਸੋਨੀ ਗਿੱਲ 23-11-2026
ਖੰਨਾ, 22 ਨਵੰਬਰ (ਹਰਜਿੰਦਰ ਸਿੰਘ ਲਾਲ)- ਮੁੱਖ ਮੰਤਰੀ ਭਗਵੰਤ ਮਾਨ ਐਤਵਾਰ ਨੂੰ ਖੰਨਾ ਦੇ ਸਮਰਾਲਾ ਹਲਕਾ ਹੇਡੋਂ ਬੇਟ ’ਚ ਆ ਰਹੇ ਹਨ, ਜਿਸ ਕਾਰਨ ਜ਼ਿਲ੍ਹੇ ਦੀ ਸਾਰੀ ਪੁਲਿਸ ਸੁਰੱਖਿਆ ਪ੍ਰਬੰਧਾਂ ਵਿਚ ਲੱਗੀ ਹੋਈ ਹੈ, ਪਰ ਇਸ ਦਰਮਿਆਨ ਖੰਨਾ ਦੇ ਸਮਰਾਲਾ ਰੋਡ ’ਤੇ ਲੁਟੇਰਿਆਂ ਨੇ ਵੱਡੀ ਵਾਰਦਾਤ ਨੂੰ ਅੰਜਾਮ ਦੇ ਦਿੱਤਾ ਹੈ। ਬੀਤੀ ਰਾਤ ਲੁਟੇਰਿਆਂ ਨੇ ਦੋ ਬੈਂਕਾਂ ਯੂਨੀਅਨ ਬੈਂਕ ਅਤੇ ਐਕਸਿਸ ਬੈਂਕ ਦੇ ਏ. ਟੀ. ਐਮਜ਼. ਨੂੰ ਕਟਰ ਨਾਲ ਕੱਟ ਕੇ ਜਿਸ ਤਰ੍ਹਾਂ ਲੱਖਾਂ ਰੁਪਏ ਲੁੱਟੇ ਹਨ, ਉਸ ਨਾਲ ਸੁਰੱਖਿਆ ਪ੍ਰਬੰਧਾਂ ’ਤੇ ਸਵਾਲੀਆ ਨਿਸ਼ਾਨ ਲੱਗ ਰਿਹਾ ਹੈ। ਦੋਵਾਂ ਏ. ਟੀ. ਐਮਜ਼ ਵਿੱਚੋਂ ਲੱਖਾਂ ਰੁਪਏ ਦੀ ਨਕਦੀ ਦੇ ਲੁੱਟ ਹੋਈ ਦੱਸੀ ਜਾ ਰਹੀ ਹੈ। ਲੁੱਟ ਦੀ ਖ਼ਬਰ ਮਿਲਦੇ ਹੀ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ, ਫੋਰੈਂਸਿਕ ਟੀਮਾਂ ਸਬੂਤ ਇਕੱਠੇ ਕਰ ਰਹੀਆਂ ਹਨ। ਸੀਨੀਅਰ ਪੁਲੀਸ ਅਧਿਕਾਰੀਆਂ ਦੇ ਵੀ. ਆਈ. ਪੀ ਡਿਊਟੀ ਵਿਚ ਲੱਗੇ ਹੋਣ ਕਾਰਨ ਉਨ੍ਹਾਂ ਦਾ ਪੱਖ ਸਾਹਮਣੇ ਨਹੀਂ ਆਇਆ। ਪਰ ਹੈਰਾਨੀ ਦੀ ਗੱਲ ਹੈ ਕਿ ਸੰਘਣੀ ਆਬਾਦੀ ਵਾਲੇ ਇਲਾਕੇ ਵਿੱਚ ਦੇਰ ਇਹ ਘਟਨਾ ਕਿਵੇਂ ਵਾਪਰੀ ਜਦੋਂ ਕਿ ਸੜਕ ਤੇ ਕੁੱਝ ਚੌਕੀਦਾਰ ਹੋਣ ਦੀ ਗੱਲ ਵੀ ਦੱਸੀ ਜਾ ਰਹੀ ਹੈ। ਬੀਤੀ ਰਾਤ ਵਾਪਰੀ ਇਸ ਘਟਨਾ ਨੇ ਲੋਕਾਂ ਅਤੇ ਦੁਕਾਨਦਾਰਾਂ ਵਿੱਚ ਡਰ ਦਾ ਮਾਹੌਲ ਬਣਾ ਦਿੱਤਾ ਹੈ।
ਪਿਛਲੀ ਖ਼ਬਰ ਨਾਈਟਿੰਗੇਲ ਨਰਸਿੰਗ ਕਾਲਜ ਨਾਰੰਗਵਾਲ ਦਾ ਨਤੀਜਾ ਸ਼ਾਨਦਾਰ ਰਿਹਾ ਅਗਲੀ ਖ਼ਬਰ ਗੁਰਦੁਆਰਾ ਦਸਮੇਸ਼ ਨਗਰ ਜਗਰਾਉਂ ਤੋਂ ਨਗਰ ਕੀਰਤਨ ਸਜਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।