23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਨਾਈਟਿੰਗੇਲ ਨਰਸਿੰਗ ਕਾਲਜ ਨਾਰੰਗਵਾਲ ਦਾ ਨਤੀਜਾ ਸ਼ਾਨਦਾਰ ਰਿਹਾ

ਜੋਧਾਂ, 22 ਨਵੰਬਰ (ਗੁਰਵਿੰਦਰ ਸਿੰਘ ਹੈਪੀ)- ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ ਵਲੋਂ ਐਲਾਨੇ ਗਏ ਬੀ. ਐੱਸ.

ਅਜੀਤ ਡੈਸਕ 23-11-2026
ਜੋਧਾਂ, 22 ਨਵੰਬਰ (ਗੁਰਵਿੰਦਰ ਸਿੰਘ ਹੈਪੀ)- ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ ਵਲੋਂ ਐਲਾਨੇ ਗਏ ਬੀ. ਐੱਸ. ਸੀ. ਨਰਸਿੰਗ (ਸਮੈਸਟਰ ਪੰਜਵਾਂ) ਦੇ ਨਤੀਜੇ ਵਿਚ ਨਾਈਟਿੰਗੇਲ ਕਾਲਜ ਆਫ਼ ਨਰਸਿੰਗ ਨਾਰੰਗਵਾਲ ਦੀਆਂ ਵਿਦਿਆਰਥਣਾਂ ਨੇ ਆਪਣੀ ਸਖ਼ਤ ਮਿਹਨਤ ਤੇ ਲਗਨ ਸਦਕਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਾਲਜ ਦਾ ਨਤੀਜਾ ਸੌ ਫ਼ੀਸਦੀ ਰੱਖਿਆ ਹੈ। ਸਬੰਧੀ ਜਾਣਕਾਰੀ ਦਿੰਦਿਆਂ ਕਾਲਜ ਦੇ ਡਾਇਰੈਕਟਰ ਡਾ. ਸਰਬਜੀਤ ਸਿੰਘ ਨੇ ਦੱਸਿਆ ਕਿ ਵਿਦਿਆਰਥਣਾਂ ਹਰਨੂਰ ਕੌਰ ਧਾਲੀਵਾਲ ਤੇ ਸੁਮਨ ਵਿਸ਼ਵਕਰਮਾ ਨੇ ਸਾਂਝੇ ਤੌਰ ’ਤੇ ਪਹਿਲਾ ਸਥਾਨ ਹਾਸਲ ਕਰ ਕੇ ਸੰਸਥਾ ਦਾ ਮਾਣ ਵਧਾਇਆ ਹੈ। ਇਸੇ ਤਰ੍ਹਾਂ ਅਵਨੀਤ ਕੌਰ ਨੇ ਦੂਜਾ ਸਥਾਨ ਪ੍ਰਾਪਤ ਕੀਤਾ, ਜਦਕਿ ਰਵਨੀਤ ਕੌਰ, ਆਂਚਲ ਵਰਮਾ ਤੇ ਗੋਲਡੀ ਰੋਨਿਆਰ ਨੇ ਤੀਸਰਾ ਸਥਾਨ ਹਾਸਲ ਕਰ ਕੇ ਆਪਣੀ ਕਾਬਲੀਅਤ ਦਾ ਲੋਹਾ ਮਨਵਾਇਆ ਹੈ। ਇਸ ਮੌਕੇ ਸੰਸਥਾ ਦੇ ਮੁੱਖ ਪ੍ਰਬੰਧਕ ਡਾ. ਸਵੀਟ ਕੌਰ ਨੇ ਅੱਵਲ ਆਉਣ ਵਾਲੇ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਤੇ ਸਮੂਹ ਸਟਾਫ਼ ਨੂੰ ਦਿਲੋਂ ਮੁਬਾਰਕਬਾਦ ਦਿੰਦਿਆਂ ਭਵਿੱਖ ਵਿਚ ਵੀ ਇਸੇ ਤਰ੍ਹਾਂ ਮਿਹਨਤ ਜਾਰੀ ਰੱਖਣ ਲਈ ਪ੍ਰੇਰਿਤ ਕੀਤਾ। ਕਾਲਜ ਦੇ ਪ੍ਰਿੰਸੀਪਲ ਸਾਦਿਕ ਅਲੀ ਸਮੇਤ ਸਮੂਹ ਅਧਿਆਪਕ ਸਟਾਫ਼ ਮਨਦੀਪ ਕੌਰ, ਸੁਰਿੰਦਰ ਕੌਰ, ਪਵਨਵੀਰ ਕੌਰ, ਸਤਿੰਦਰ ਕੌਰ, ਕਮਲਦੀਪ ਕੌਰ, ਬਲਜੀਤ ਕੌਰ, ਰੋਬਿਨਪ੍ਰੀਤ ਕੌਰ, ਹਰਜਿੰਦਰ ਕੌਰ, ਨਿਕਿਤਾ ਸ਼ਰਮਾ, ਹਰਮਨਪ੍ਰੀਤ ਕੌਰ, ਸ਼ਾਹ ਮੁਸਕਾਨ, ਨਵਨੀਤ ਕੌਰ, ਜਸਵੀਰ ਕੌਰ, ਗੁਰਪ੍ਰੀਤ ਕੌਰ ਤੇ ਪ੍ਰਭਜੋਤ ਕੌਰ ਨੇ ਵੀ ਪੁਜ਼ੀਸ਼ਨਾਂ ਹਾਸਲ ਕਰਨ ਵਾਲੀਆਂ ਵਿਦਿਆਰਥਣਾਂ ਦੀ ਹੌਸਲਾ ਅਫ਼ਜ਼ਾਈ ਕੀਤੀ ਤੇ ਬਾਕੀ ਵਿਦਿਆਰਥੀਆਂ ਨੂੰ ਵੀ ਪੂਰੀ ਤਨਦੇਹੀ ਨਾਲ ਪੜ੍ਹਾਈ ਕਰ ਕੇ ਆਪਣੇ ਮਾਪਿਆਂ ਤੇ ਇਲਾਕੇ ਦਾ ਨਾਂ ਰੌਸ਼ਨ ਕਰਨ ਦਾ ਸੁਨੇਹਾ ਦਿੱਤਾ।
ਪਿਛਲੀ ਖ਼ਬਰ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਏ ਗਏ ਨਗਰ ਕੀਰਤਨ ਦਾ ਸੰਗਤਾਂ ਵਲੋਂ ਭਰਵਾਂ ਸਵਾਗਤ ਅਗਲੀ ਖ਼ਬਰ ਖੰਨਾ ’ਚ ਇਕੋ ਸੜਕ ’ਤੇ 2 ਏ. ਟੀ. ਐਮਜ਼ ਲੁਟੇਰਿਆਂ ਨੇ ਲੁੱਟੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।