22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਭਾਤ ਫੇਰੀਆਂ ਜਾਰੀ

ਰਾੜਾ ਸਾਹਿਬ, 22 ਨਵੰਬਰ (ਸੁਖਵੀਰ ਸਿੰਘ ਚਣਕੋਈਆਂ)- ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸ਼੍ਰੀ ਚੋਲਾ ਸਾਹਿਬ ਘੁਡਾਣੀ ਕਲਾਂ ਤੋਂ ਪ੍ਰਭਾਤ ਫੇਰੀਆਂ ਲਗਾਤਾਰ ਜਾਰੀ ਹਨ। 3.

ਅਜੀਤ ਡੈਸਕ 23-11-2026
ਰਾੜਾ ਸਾਹਿਬ, 22 ਨਵੰਬਰ (ਸੁਖਵੀਰ ਸਿੰਘ ਚਣਕੋਈਆਂ)- ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸ਼੍ਰੀ ਚੋਲਾ ਸਾਹਿਬ ਘੁਡਾਣੀ ਕਲਾਂ ਤੋਂ ਪ੍ਰਭਾਤ ਫੇਰੀਆਂ ਲਗਾਤਾਰ ਜਾਰੀ ਹਨ। 3.50 ਵਜੇ ਅੰਮ੍ਰਿਤ ਵੇਲੇ ਸ਼੍ਰੀ ਚੋਲਾ ਸਾਹਿਬ ਤੋਂ ਆਰੰਭ ਪ੍ਰਭਾਤ ਫੇਰੀ ਰੋਜਾਨਾ ਪਿੰਡ ਦੀਆਂ ਵੱਖ-ਵੱਖ ਪੜਾਅ ਤੇ ਪ੍ਰਕਰਮਾ ਕਰਨ ਉਪਰੰਤ 7.30 ਵਜੇ ਵਾਪਿਸ ਗੁਰਦੁਆਰਾ ਸ਼੍ਰੀ ਚੋਲਾ ਸਾਹਿਬ ਵਿਖੇ ਸਮਾਪਤੀ ਹੰੁਦੀ ਹੈ ਪ੍ਰਭਾਤ ਫੇਰੀਆਂ 16 ਨਵੰਬਰ ਤੋਂ ਆਰੰਭਤਾ ਕੀਤੀ ਗਈ ਹੈ ਜੋ ਕਿ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਵਾਲੇ ਦਿਨ 24 ਨਵੰਬਰ ਤੱਕ ਜਾਰੀ ਹਨ। ਜਿਸ ਵਿੱਚ ਵੱਡੀ ਗਿਣਤੀ ਵਿੱਚ ਸੰਗਤਾਂ ਹਾਜਰੀ ਭਰਦੀਆਂ ਹਨ। ਇਸ ਮੌਕੇ ਭਾਈ ਸਕਿੰਦਰ ਸਿੰਘ, ਭਾਈ ਗੁਰਪ੍ਰੀਤ ਸਿੰਘ, ਰਾਜਵਿੰਦਰ ਸਿੰਘ, ਪ੍ਰਭਜੋਤ ਕੌਰ, ਪ੍ਰਭਸਿਮਰਨ ਕੌਰ, ਚਰਨਜੀਤ ਸਿੰਘ, ਕਾਕਾ ਸਿੰਘ, ਰਾਜਾ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸੰਗਤਾਂ ਸਨ।
ਪਿਛਲੀ ਖ਼ਬਰ ਢੱਕੀ ਸਾਹਿਬ ਤੋਂ ਚੋਲਾ ਸਾਹਿਬ ਤੱਕ ਪੈਦਲ ਮਾਰਚ ਦਾ ਭਰਵਾਂ ਸਵਾਗਤ ਅਗਲੀ ਖ਼ਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਲੋਕ ਮਿਲਣੀ ਦੌਰਾਨ ਸਤਲੁਜ ਪੁਲ ਦੀ ਮੁਰੰਮਤ ਤੇ ਹੋਰ ਮੰਗਾਂ ਉੱਠੀਆਂ ਸਾਬਕਾ ਵਿਧਾਇਕ ਖ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।