23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਸਾਬਕਾ ਮੰਤਰੀ ਗਰੇਵਾਲ ਵਲੋਂ ਸ਼੍ਰੋ. ਅ. ਦ. (ਬ) ਦੇ ਜ਼ਿਲ੍ਹਾ ਪ੍ਰਧਾਨ ਦਿਹਾਤੀ ਵਿਦਿਆਰਥੀ ਵਿੰਂਗ ਮਨਜੋਤ ਸਿੰਘ ਗਿੱਲ ਦਾ ਸਨਮਾਨ

ਰਾੜਾ ਸਾਹਿਬ, 23 ਨਵੰਬਰ (ਸੁਖਵੀਰ ਸਿੰਘ ਚਣਕੋਈਆਂ)- ਸ਼੍ਰੋਮਣੀ ਅਕਾਲੀ ਦਲ (ਬ) ਵਿਦਿਆਰਥੀ ਵਿੰਗ ਦੇ ਜਿਲਾ ਲੁਧਿਆਣਾ ਦਿਹਾਤੀ ਦੇ ਨਵ-ਨਿਯੁਕਤ ਪ੍ਰਧਾਨ ਮਨਜੋਤ ਸਿੰਘ ਗਿੱਲ (ਜਹਾਂਗੀਰ) ਦਾ ਬੀਤੇ ਦਿਨੀ ਸਾਬਕਾ ਮੰਤਰੀ ਮਹੇਸ਼ਇੰਦਰ ਸਿੰਘ ਗਰੇਵਾਲ ਵੱਲੋਂ ਸਿਰੋਪਾਉ ਨਾਲ ਵਿਸ਼ੇਸ਼ ਕੀਤਾ। ਇਸ ਸਮੇਂ ਸਾਬਕਾ ਮੰਤਰੀ ਮਹੇਸਇੰਦਰ ਸਿੰਘ ਗਰੇਵਾਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਨੇ ਹਮੇਸ਼ਾ ਹੀ ਨੌੌਜਵਾਨ ਵਰਗ ਨੂੰ ਪਾਰਟੀ ਅੰਦਰ ਮਾਣ ਸਤਿਕਾਰ ਦਿੱਤਾ ਹੈ ਅਤੇ ਹਮੇਸ਼ਾ ਹੀ ਸਰਕਾਰਾਂ ਸਮੇਂ ਵੀ ਨੋਜਵਾਨਾਂ ਨੂੰ ਜਿੱਥੇ ਰੁਜਗਾਰ ਮਹੁੱਈਆ ਕਰਵਾਏ ਗਏ ਉਥੇ ਹੀ ਪਾਰਟੀ ਵਿੱਚ ਸਖਤ ਮਿਹਤਨ ਕਰਨ ਵਾਲੇ ਨੌਜਵਾਨਾਂ ਨੂੰ ਵੱਡੇ ਅਹੁਦਿਆਂ ਨਾਲ ਨਿਵਾਜਿਆ ਗਿਆ, ਜਿਸ ਕਰਕੇ ਅੱਜ ਪੰਜਾਬ ਦਾ ਸਮੁੱਚਾ ਨੌਜਵਾਨ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਨਾਲ ਖੜ੍ਹਾ ਹੈ।

ਅਜੀਤ ਡੈਸਕ 24-11-2026
ਰਾੜਾ ਸਾਹਿਬ, 23 ਨਵੰਬਰ (ਸੁਖਵੀਰ ਸਿੰਘ ਚਣਕੋਈਆਂ)- ਸ਼੍ਰੋਮਣੀ ਅਕਾਲੀ ਦਲ (ਬ) ਵਿਦਿਆਰਥੀ ਵਿੰਗ ਦੇ ਜਿਲਾ ਲੁਧਿਆਣਾ ਦਿਹਾਤੀ ਦੇ ਨਵ-ਨਿਯੁਕਤ ਪ੍ਰਧਾਨ ਮਨਜੋਤ ਸਿੰਘ ਗਿੱਲ (ਜਹਾਂਗੀਰ) ਦਾ ਬੀਤੇ ਦਿਨੀ ਸਾਬਕਾ ਮੰਤਰੀ ਮਹੇਸ਼ਇੰਦਰ ਸਿੰਘ ਗਰੇਵਾਲ ਵੱਲੋਂ ਸਿਰੋਪਾਉ ਨਾਲ ਵਿਸ਼ੇਸ਼ ਕੀਤਾ। ਇਸ ਸਮੇਂ ਸਾਬਕਾ ਮੰਤਰੀ ਮਹੇਸਇੰਦਰ ਸਿੰਘ ਗਰੇਵਾਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਨੇ ਹਮੇਸ਼ਾ ਹੀ ਨੌੌਜਵਾਨ ਵਰਗ ਨੂੰ ਪਾਰਟੀ ਅੰਦਰ ਮਾਣ ਸਤਿਕਾਰ ਦਿੱਤਾ ਹੈ ਅਤੇ ਹਮੇਸ਼ਾ ਹੀ ਸਰਕਾਰਾਂ ਸਮੇਂ ਵੀ ਨੋਜਵਾਨਾਂ ਨੂੰ ਜਿੱਥੇ ਰੁਜਗਾਰ ਮਹੁੱਈਆ ਕਰਵਾਏ ਗਏ ਉਥੇ ਹੀ ਪਾਰਟੀ ਵਿੱਚ ਸਖਤ ਮਿਹਤਨ ਕਰਨ ਵਾਲੇ ਨੌਜਵਾਨਾਂ ਨੂੰ ਵੱਡੇ ਅਹੁਦਿਆਂ ਨਾਲ ਨਿਵਾਜਿਆ ਗਿਆ, ਜਿਸ ਕਰਕੇ ਅੱਜ ਪੰਜਾਬ ਦਾ ਸਮੁੱਚਾ ਨੌਜਵਾਨ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਨਾਲ ਖੜ੍ਹਾ ਹੈ। ਉਨ੍ਹਾਂ ਮਨਜੋਤ ਸਿੰਘ ਗਿੱਲ ਨੂੰ ਵਧਾਈ ਦਿੰਦਿਆਂ ਪਾਰਟੀ ਲਈ ਤਕੜੇ ਹੋ ਕੇ ਕੰਮ ਕਰਨ ਲਈ ਥਾਪੜਾ ਦਿੱਤਾ। ਇਸ ਸਮੇਂ ਮਨਜੋਤ ਸਿੰਘ ਗਿੱਲ ਨੇ ਸਾਬਕਾ ਮੰਤਰੀ ਗਰੇਵਾਲ ਨੂੰ ਵਿਸਵਾਸ ਦਿਵਾਇਆ ਕਿ ਉਹ ਸ਼੍ਰੋਮਣੀ ਅਕਾਲੀ ਦਲ (ਬ) ਦੀ ਚੜ੍ਹਦੀ ਕਲਾ ਲਈ ਮਿਹਤਨ ਕਰਨਗੇ ਅਤੇ ਨੌਜਵਾਨਾਂ ਨੂੰ ਪਾਰਟੀ ਦੀਆਂ ਨੀਤੀਆਂ ਪ੍ਰਤੀ ਲਾਮਬੰਦ ਕਰਨਗੇ। ਇਸ ਮੌਕੇ ਇੰਚਾਰਜ ਹਰਪ੍ਰੀਤ ਸਿੰਘ ਸਿਮਕ, ਪ੍ਰਧਾਨ ਅਰਸ ਮਾਣਕਵਾਲ, ਵਾੀੲਸ ਪ੍ਰਧਾਨ ਰਾਜੂ ਆਲਮਗੀਰ ਤੇ ਪ੍ਰਧਾਨ ਹਰਪ੍ਰੀਤ ਸਿੰਘ ਹੰਸ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਕਿਸਾਨ ਦਾ ਪਰਾਲੀ ਨੂੰ ਅੱਗ ਲੱਗਣ ਨਾਲ 50 ਲੱਖ ਰੁਪਏ ਦਾ ਨੁਕਸਾਨ ਅਗਲੀ ਖ਼ਬਰ ਬਜ਼ੁਰਗਾਂ ਦਾ ਆਸ਼ੀਰਵਾਦ ਹੀ ਮੇਰੀ ਸਭ ਤੋਂ ਵੱਡੀ ਪੂੰਜੀ ਤੇ ਤਾਕਤ ਹੈ- ਸੌਂਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।