ਗੁਰਦੁਆਰਾ ਚਰਨ ਕੰਵਲ ਸਾਹਿਬ ਤੋਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ
ਮਾਛੀਵਾੜਾ ਸਾਹਿਬ, 23 ਨਵੰਬਰ (ਰਾਜਦੀਪ ਸਿੰਘ ਅਲਬੇਲਾ, ਮਨੋਜ ਕੁਮਾਰ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦਸਮ ਪਾਤਸ਼ਾਹ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਚਰਨ ਛੋਹ ਪ੍ਰਾਪਤ ਧਰਤੀ ਇਤਿਹਾਸਕ ਗੁਰਦੁਆਰਾ ਸ਼੍ਰੀ ਚਰਨ ਕੰਵਲ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਗੁਰਦੁਆਰਾ ਸਾਹਿਬ ਤੋਂ ਅਰਦਾਸ ਉਪਰੰਤ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਇਹ ਨਗਰ ਕੀਰਤਨ ਰਵਾਨਾ ਹੋਇਆ।
ਮਾਛੀਵਾੜਾ ਸਾਹਿਬ, 23 ਨਵੰਬਰ (ਰਾਜਦੀਪ ਸਿੰਘ ਅਲਬੇਲਾ, ਮਨੋਜ ਕੁਮਾਰ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦਸਮ ਪਾਤਸ਼ਾਹ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਚਰਨ ਛੋਹ ਪ੍ਰਾਪਤ ਧਰਤੀ ਇਤਿਹਾਸਕ ਗੁਰਦੁਆਰਾ ਸ਼੍ਰੀ ਚਰਨ ਕੰਵਲ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਗੁਰਦੁਆਰਾ ਸਾਹਿਬ ਤੋਂ ਅਰਦਾਸ ਉਪਰੰਤ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਇਹ ਨਗਰ ਕੀਰਤਨ ਰਵਾਨਾ ਹੋਇਆ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਜ਼ਿਲ੍ਹਾ ਜਥੇਦਾਰ ਪਰਮਜੀਤ ਸਿੰਘ ਢਿੱਲੋਂ, ਸ਼੍ਰੋਮਣੀ ਕਮੇਟੀ ਮੈਂਬਰ ਸਰਬੰਸ ਸਿੰਘ ਮਾਣਕੀ, ਸੀਨੀਅਰ ਅਕਾਲੀ ਆਗੂ ਹਰਜਤਿੰਦਰ ਸਿੰਘ ਬਾਜਵਾ, ਕੌਮੀ ਕਾਰਜਕਾਰੀ ਪ੍ਰਧਾਨ ਯੂਥ ਅਕਾਲੀ ਦਲ ਹਰਜੋਤ ਸਿੰਘ ਮਾਂਗਟ, ਅਕਾਲੀ ਦਲ ਵਾਰਿਸ ਪੰਜਾਬ ਪਾਰਟੀ ਦੇ ਹਲਕਾ ਇੰਚਾਰਜ ਬਰਜਿੰਦਰ ਸਿੰਘ ਬੱਬਲੂ ਲੋਪੋਂ, ਜਥੇਦਾਰ ਮਨਮੋਹਣ ਸਿੰਘ ਖੇੜਾ, ਜਥੇਦਾਰ ਹਰਜੀਤ ਸਿੰਘ ਸ਼ੇਰੀਆਂ, ਸ਼ਹਿਰੀ ਪ੍ਰਧਾਨ ਜਸਪਾਲ ਸਿੰਘ ਜੱਜ ਨੇ ਸ਼ਮੂਲੀਅਤ ਕੀਤੀ ਅਤੇ ਮੈਨੇਜਰ ਜਸਵੀਰ ਸਿੰਘ ਮੰਗਲੀ ਨੇ ਪੰਜ ਪਿਆਰਿਆਂ ਨੂੰ ਸਿਰੋਪਾਓ ਭੇਟ ਕੀਤੇ। ਨਗਰ ਕੀਰਤਨ ਦੇ ਸਵਾਗਤ ਲਈ ਦੁਕਾਨਦਾਰਾਂ ਵਲੋਂ ਥਾਂ-ਥਾਂ ਸਜਾਵਟੀ ਗੇਟ ਲਗਾਏ ਗਏ ਅਤੇ ਵੱਖ-ਵੱਖ ਪਕਵਾਨਾਂ ਦੇ ਲੰਗਰ ਵੀ ਵਰਤਾਏ ਗਏ। ਨਗਰ ਕੀਰਤਨ ’ਚ ਮਾਤਾ ਹਰਦੇਈ ਸਤਿਸੰਗ ਇਸਤਰੀ ਸਭਾ ਵਲੋਂ ਕੀਰਤਨ ਵੀ ਕੀਤਾ ਗਿਆ। ਇਸ ਮੌਕੇ ਜੁਝਾਰੂ ਸਿੰਘਾਂ ਵਲੋਂ ਗਤਕੇ ਦੇ ਜੌਹਰ ਵੀ ਦਿਖਾਏ ਗਏ। ਇਸ ਮੌਕੇ ਸਰਕਲ ਜਥੇਦਾਰ ਕੁਲਦੀਪ ਸਿੰਘ ਜਾਤੀਵਾਲ, ਚਿੱਤਰਕਾਰ ਜਗਦੀਸ਼ ਸਿੰਘ ਬਰਾੜ, ਜਸਵੀਰ ਸਿੰਘ ਢਿੱਲੋਂ, ਬਾਬਾ ਮੋਹਣ ਸਿੰਘ, ਕੇਵਲ ਸਿੰਘ ਕੱਦੋਂ, ਹਰਜਿੰਦਰ ਸਿੰਘ ਛੌੜੀਆਂ, ਉਪਜਿੰਦਰ ਸਿੰਘ ਔਜਲਾ, ਹਰਜਿੰਦਰ ਸਿੰਘ ਗਿੱਲ, ਜਸਵੀਰ ਸਿੰਘ ਗਿੱਲ, ਸੰਤੋਖ ਸਿੰਘ ਲੌਂਗੀਆ, ਹੈੱਡ ਗ੍ਰੰਥੀ ਹਰਪਾਲ ਸਿੰਘ ਗੁਰਮੁਖ, ਕਥਾ ਵਾਚਕ ਇਕਨਾਮ ਸਿੰਘ, ਖ਼ਜ਼ਾਨਚੀ ਜਸਪਿੰਦਰ ਸਿੰਘ, ਸੁਖਦੇਵ ਸਿੰਘ ਤੇ ਸ਼ੇਰਾ ਖੁਰਾਣਾ ਆਦਿ ਹਾਜ਼ਰ ਸਨ।