23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਕੈਂਬਰਿਜ ਇੰਟਰਨੈਸ਼ਨਲ ਸਕੂਲ ਵਲੋਂ ਬੱਚਿਆਂ ’ਚ ਨੈਤਿਕ ਕਦਰਾਂ ਕੀਮਤਾਂ ਪੈਦਾ ਕਰਨ ਲਈ ਕੀਤਾ ਉਪਰਾਲਾ ਮਨੁੱਖਤਾ ਦੀ ਸੇਵਾ ਹੀ ਸਭ ਤੋਂ ਵੱਡਾ ਧਰਮ - ਪ੍ਰੋ. ਚੀਮਾ

ਪਾਇਲ, 23 ਨਵੰਬਰ (ਨਿਜ਼ਾਮਪੁਰ, ਰਜਿੰਦਰ ਸਿੰਘ)- ਕੈਂਬਰਿਜ ਇੰਟਰਨੈਸ਼ਨਲ ਸਕੂਲ ਪਾਇਲ ਵਲੋਂ ਸਮਾਜ ਪ੍ਰਤੀ ਆਪਣੀ ਜ਼ਿੰਮੇਵਾਰੀ ਨੂੰ ਸਮਝਦਿਆਂ ਇਕ ਸ਼ਲਾਘਾਯੋਗ ਚੈਰਿਟੀ ਅਤੇ ਸਮਾਜ ਸੇਵਾ ਦਾ ਉਪਰਾਲਾ ਕੀਤਾ ਗਿਆ। ਇਸ ਨੇਕ ਕਾਰਜ ਦਾ ਮੁੱਖ ਉਦੇਸ਼ ਲੋੜਵੰਦ ਤੇ ਜ਼ਰੂਰਤਮੰਦ ਲੋਕਾਂ ਦੀ ਸਹਾਇਤਾ ਕਰਨਾ, ਉਨ੍ਹਾਂ ਦੇ ਜੀਵਨ ਵਿਚ ਖੁਸ਼ੀ ਦੇ ਕੁਝ ਪਲ ਲਿਆਉਣਾ ਅਤੇ ਸਮਾਜ ਵਿੱਚ ਪਿਆਰ, ਸਹਿਯੋਗ, ਬਰਾਬਰਤਾ ਅਤੇ ਮਨੁੱਖਤਾ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਨਾ ਸੀ।

ਅਜੀਤ ਡੈਸਕ 24-11-2026
ਪਾਇਲ, 23 ਨਵੰਬਰ (ਨਿਜ਼ਾਮਪੁਰ, ਰਜਿੰਦਰ ਸਿੰਘ)- ਕੈਂਬਰਿਜ ਇੰਟਰਨੈਸ਼ਨਲ ਸਕੂਲ ਪਾਇਲ ਵਲੋਂ ਸਮਾਜ ਪ੍ਰਤੀ ਆਪਣੀ ਜ਼ਿੰਮੇਵਾਰੀ ਨੂੰ ਸਮਝਦਿਆਂ ਇਕ ਸ਼ਲਾਘਾਯੋਗ ਚੈਰਿਟੀ ਅਤੇ ਸਮਾਜ ਸੇਵਾ ਦਾ ਉਪਰਾਲਾ ਕੀਤਾ ਗਿਆ। ਇਸ ਨੇਕ ਕਾਰਜ ਦਾ ਮੁੱਖ ਉਦੇਸ਼ ਲੋੜਵੰਦ ਤੇ ਜ਼ਰੂਰਤਮੰਦ ਲੋਕਾਂ ਦੀ ਸਹਾਇਤਾ ਕਰਨਾ, ਉਨ੍ਹਾਂ ਦੇ ਜੀਵਨ ਵਿਚ ਖੁਸ਼ੀ ਦੇ ਕੁਝ ਪਲ ਲਿਆਉਣਾ ਅਤੇ ਸਮਾਜ ਵਿੱਚ ਪਿਆਰ, ਸਹਿਯੋਗ, ਬਰਾਬਰਤਾ ਅਤੇ ਮਨੁੱਖਤਾ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਨਾ ਸੀ। ਇਹ ਸਮੁੱਚਾ ਉਪਰਾਲਾ ਸਕੂਲ ਦੇ ਚੇਅਰਮੈਨ ਭੁਪਿੰਦਰ ਸਿੰਘ ਚੀਮਾ, ਮੈਨੇਜਿੰਗ ਡਾਇਰੈਕਟਰ ਸੁਖਵਿੰਦਰ ਕੌਰ, ਵਾਈਸ ਚੇਅਰਪਰਸਨ ਹਰਸਿਮਰ ਕੌਰ ਚੀਮਾ ਅਤੇ ਪ੍ਰਿੰਸੀਪਲ ਰਾਜੇਸ਼ ਸ਼ਰਮਾ ਦੀ ਅਗਵਾਈ, ਪ੍ਰੇਰਨਾ ਅਤੇ ਸਹਿਯੋਗ ਸਦਕਾ ਨੇਪਰੇ ਚੜ੍ਹਿਆ। ਕੈਂਬਰਿਜ ਇੰਟਰਨੈਸ਼ਨਲ ਸਕੂਲ, ਪਾਇਲ ਹਮੇਸ਼ਾ ਇਸ ਵਿਚਾਰਧਾਰਾ ਨੂੰ ਮਹੱਤਵ ਦਿੰਦਾ ਆਇਆ ਹੈ ਕਿ ਸਿੱਖਿਆ ਦਾ ਮਕਸਦ ਵਿਦਿਆਰਥੀਆਂ ਦਾ ਸਰਵਪੱਖੀ ਵਿਕਾਸ ਕਰਨਾ ਹੈ। ਸਕੂਲ ਵਿਚ ਅਕਾਦਮਿਕ ਗਤੀਵਿਧੀਆਂ ਦੇ ਨਾਲ-ਨਾਲ ਸੱਭਿਆਚਾਰਕ, ਖੇਡਾਂ, ਰਚਨਾਤਮਕ ਤੇ ਸਮਾਜ ਭਲਾਈ ਨਾਲ ਸਬੰਧਤ ਗਤੀਵਿਧੀਆਂ ਨੂੰ ਵੀ ਉਤਸ਼ਾਹਿਤ ਕੀਤਾ ਜਾਂਦਾ ਹੈ, ਤਾਂ ਜੋ ਵਿਦਿਆਰਥੀ ਜੀਵਨ ਦੇ ਹਰ ਖੇਤਰ ਵਿੱਚ ਆਤਮਵਿਸ਼ਵਾਸੀ, ਜ਼ਿੰਮੇਵਾਰ ਅਤੇ ਸੰਵੇਦਨਸ਼ੀਲ ਬਣ ਸਕਣ।
ਪਿਛਲੀ ਖ਼ਬਰ ਪਿੰਡ ਬੁਰਕੜਾ ਵਿਖੇ ਮਹਿਫ਼ਲ ਪ੍ਰੋਗਰਾਮ ਕੱਲ੍ਹ ਅਗਲੀ ਖ਼ਬਰ ਦੁੱਗਰੀ ਵਿਖੇ ਅੱਖਾਂ ਦਾ ਮੁਫ਼ਤ ਜਾਂਚ ਤੇ ਅਪ੍ਰੇਸ਼ਨ ਕੈਂਪ ਕੱਲ੍ਹ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।