ਗੁਰਦੁਆਰਾ ਕਰਮਸਰ ਰਾੜਾ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਮਤਿ ਸਮਾਗਮ
ਰਾੜਾ ਸਾਹਿਬ, 24 ਨਵੰਬਰ (ਸੁਖਵੀਰ ਸਿੰਘ ਚਣਕੋਈਆਂ)–ਪਹਿਲੇ ਪਤਾਸ਼ਾਹ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ ਪ੍ਰਕਾਸ਼ ਪੁਰਬ ਗੁਰਦੁਆਰਾ ਕਰਮਸਰ ਰਾੜਾ ਸਾਹਿਬ ਵਿਖੇ ਅਸਥਾਨ ਦੇ ਮੌਜੂਦਾ ਮੁਖੀ ਸ਼੍ਰੀਮਾਨ ਸੰਤ ਬਾਬਾ ਅਮਰ ਸਿੰਘ ਭੋਰਾ ਸਾਹਿਬ ਵਾਲਿਆਂ ਦੀ ਦੇਖ ਰੇਖ ਹੇਠ ਮਨਾਇਆ ਗਿਆ। ਜਿਸ ਵਿਚ ਬੀਤੀ ਸਾਰੀ ਰਾਤ ਰੈਣ ਸੁਬਾਈ ਕੀਰਤਨ ਦਰਬਾਰ ਸਜਾਏ ਗਏ।
ਅਜੀਤ ਡੈਸਕ
25-11-2026