24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਲੋਕ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਨੂੰ ਬਹੁਮਤ ਦੇ ਕੇ ਬਣਾਉਣਗੇ ਸਰਕਾਰ– ਸ਼ਰਨਜੀਤ ਢਿੱਲੋਂ

ਸਾਹਨੇਵਾਲ, 24 ਨਵੰਬਰ (ਹਨੀ ਚਾਠਲੀ/ਅਮਰਜੀਤ ਸਿੰਘ ਮੰਗਲੀ)-ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਭਾਜਪਾ ਵਿਚਾਲੇ ਹੋਏ ਗਠਜੋੜ ਦੀ ਖੁਸ਼ੀ ਵਿੱਚ ਅੱਜ ਸਾਹਨੇਵਾਲ ਵਿਖੇ ਦੋਵਾਂ ਪਾਰਟੀਆ ਦੇ ਆਗੂਆਂ ਅਤੇ ਵਰਕਰਾਂ ਵਲੋਂ ਸਾਂਝੇ ਤੌਰ ’ਤੇ ਖੁਸ਼ੀ ਦਾ ਇਜ਼ਹਾਰ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ’ਚ ਇਕੱਠੇ ਹੋਏ ਵਰਕਰਾਂ ਨੇ ਇਕ ਦੂਜੇ ਦਾ ਮੂੰਹ ਮਿੱਠਾ ਕਰਵਾਇਆ ਅਤੇ ਢੋਲ ਦੀ ਤਾਲ ਤੇ ਭੰਗੜਾਂ ਪਾ ਕੇ ਆਪਣੀ ਖੁਸ਼ੀ ਸਾਂਝੀ ਕੀਤੀ।

ਅਜੀਤ ਡੈਸਕ 25-11-2026
ਸਾਹਨੇਵਾਲ, 24 ਨਵੰਬਰ (ਹਨੀ ਚਾਠਲੀ/ਅਮਰਜੀਤ ਸਿੰਘ ਮੰਗਲੀ)-ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਭਾਜਪਾ ਵਿਚਾਲੇ ਹੋਏ ਗਠਜੋੜ ਦੀ ਖੁਸ਼ੀ ਵਿੱਚ ਅੱਜ ਸਾਹਨੇਵਾਲ ਵਿਖੇ ਦੋਵਾਂ ਪਾਰਟੀਆ ਦੇ ਆਗੂਆਂ ਅਤੇ ਵਰਕਰਾਂ ਵਲੋਂ ਸਾਂਝੇ ਤੌਰ ’ਤੇ ਖੁਸ਼ੀ ਦਾ ਇਜ਼ਹਾਰ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ’ਚ ਇਕੱਠੇ ਹੋਏ ਵਰਕਰਾਂ ਨੇ ਇਕ ਦੂਜੇ ਦਾ ਮੂੰਹ ਮਿੱਠਾ ਕਰਵਾਇਆ ਅਤੇ ਢੋਲ ਦੀ ਤਾਲ ਤੇ ਭੰਗੜਾਂ ਪਾ ਕੇ ਆਪਣੀ ਖੁਸ਼ੀ ਸਾਂਝੀ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਸਾਬਕਾ ਕੈਬਨਿਟ ਮੰਤਰੀ ਸ਼ਰਨਜੀਤ ਸਿੰਘ ਢਿੱਲੋ ਨੇ ਸੰਬੋਧਨ ਕਰਦਿਆਂ ਕਿਹਾ ਕਿ ਇਹ ਗਠਜੋੜ ਪੰਜਾਬ ਦੇ ਹਿੱਤਾਂ, ਭਾਈਚਾਰਕ ਸਾਂਝ ਅਤੇ ਸੂਬੇ ਦੇ ਸਰਵਪੱਖੀ ਵਿਕਾਸ ਲਈ ਬੇਹੱਦ ਜਰੂਰੀ ਸੀ। ਉਨ੍ਹਾਂ ਕਿਹਾ ਕਿ ਦੋਵਾਂ ਪਾਰਟੀਆਂ ਦੇ ਵਰਕਰਾਂ ਵਿੱਚ ਇਸ ਫੈਸਲੇ ਨੂੰ ਲੈ ਕੇ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ 2027 ਵਿੱਚ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਦਾ ਸਾਥ ਦੇ ਕੇ ਪੰਜਾਬ ਨੂੰ ਮੁੜ ਖੁਸ਼ਹਾਲ ਅਤੇ ਸੁਰੱਖਿਅਤ ਸੂਬਾ ਬਣਾਉਣ ਤਾਂ ਜੋ ਪੰਜਾਬ ਫਿਰ ਤੋਂ ਤਰੱਕੀਆਂ ਦੇ ਰਾਹ ਵੱਲ ਚੱਲ ਸਕੇ। ਉਨ੍ਹਾਂ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੌਣਾਂ ਵਿੱਚ ਪੰਜਾਬ ਦੇ ਲੋਕ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਨੂੰ ਬਹੁਮਤ ਦੇ ਕੇ ਸਰਕਾਰ ਬਨਾਉਣਗੇ। ਇਸ ਮੌਕੇ ਰਸ਼ਪਾਲ ਸਿੰਘ ਮੀਲੂ, ਪ੍ਰਿਤਪਾਲ ਸਿੰਘ ਬਲੀਏਵਾਲ, ਮਾਸਟਰ ਅਸ਼ੋਕ ਕੁਮਾਰ, ਪ੍ਰਧਾਨ ਗੁਰਦੀਪ ਸਿੰਘ ਭੋਲਾ, ਪ੍ਰਧਾਨ ਬਲਜੀਤ ਸਿੰਘ ਹਰਾ, ਵਿਨੈ ਕੁਮਾਰ, ਅਰੁਣ ਕੰਵਲ ਕਾਲਾ ਟੋਪੀ, ਦਮਨ ਮੱਕੜ ਸਾਹਨੇਵਾਲ, ਦਿਲਦਾਰ ਬੱਗਾ, ਰਾਜਨ ਭਾਟੀਆ, ਰਾਜੇਸ਼ ਭਾਟੀਆ, ਜਿੰਦਰ ਸਾਹਨੇਵਾਲ, ਗੁਰਦੀਪ ਸਿੰਘ ਦੀਪਾ, ਜੱਸੀ ਚੌਧਰੀ, ਰੁਪਿੰਦਰ ਸਿੰਘ ਕਾਲਾ, ਪਵਨ ਕੁਮਾਰ ਟਿੰਕੂ, ਨਰਿੰਦਰ ਸਿੰਘ, ਡਾਕਟਰ ਸ਼ਮਸ਼ੇਰ ਸਿੰਘ ਕੈਲੇ, ਪਦਮਜੀਤ ਹਰਾ, ਰਿੰਪੀ ਪਾਂਗਲੀ, ਹਰਦੀਪ ਸਿੰਘ ਤੋਤਾ ਸੰਧੂ, ਨਿੱਮਾ, ਰਾਜਿੰਦਰ ਸਿੰਘ ਰਾਜੂ, ਐਡਵੋਕੇਟ ਮਨਦੀਪ ਸਿੰਘ ਆਦਿ ਭਾਰੀ ਗਿਣਤੀ ’ਚ ਅਕਾਲੀ ਦਲ ਤੇ ਭਾਜਪਾ ਦੇ ਅਹੁਦੇਦਾਰ ਤੇ ਵਰਕਰ ਹਾਜ਼ਰ ਸਨ।
ਪਿਛਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸੇਂਟ ਮਦਰ ਟੈਰੇਸਾ ਸਕੂਲ, ਖੰਨਾ ਵਿਖੇ ਸ਼ਰਧਾ ਨਾਲ ਮਨਾਇਆ ਅਗਲੀ ਖ਼ਬਰ ਅਕਾਲ ਅਕੈਡਮੀ ਰਛੀਨ ਦੀਆਂ 2 ਮਹਿਲਾ ਮੁੱਖ ਅਧਿਆਪਕਾਂ ਖ਼ਿਲਾਫ਼ ਧੋਖਾਧੜੀ ਦਾ ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।