26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਰਾਮਗੜ੍ਹ ਸਰਦਾਰਾਂ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ

ਮਲੌਦ, 22 ਨਵੰਬਰ (ਸਹਾਰਨ ਮਾਜਰਾ)- ਸਿੱਖ ਪੰਥ ਦੀ ਮਹਾਨ ਸਖਸ਼ੀਅਤ ਤੇ ਗੁਰਮਤਿ ਪ੍ਰਕਾਸ਼ ਡਾਂਗੋਂ ਦੇ ਮੁੱਖ ਸੇਵਾਦਾਰ ਸੰਤ ਬਾਬਾ ਸਰਬਜੋਤ ਸਿੰਘ ਡਾਂਗੋਂ ਵਾਲਿਆਂ ਦੇ ਵੱਡੇ ਉਦਮ ਸਦਕਾ ਪਿੰਡ ਰਾਮਗੜ੍ਹ ਸਰਦਾਰਾਂ ਵਿਖੇ ਭਾਈ ਗੁਰਪ੍ਰੀਤ ਸਿੰਘ ਮੁੱਖ ਸੇਵਾਦਾਰ ਗੁਰਦੁਆਰਾ ਸਾਹਿਬ ਰਾਮਗੜ੍ਹ ਸਰਦਾਰਾਂ ਤੇ ਸਮੁੱਚੀ ਸੰਗਤ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜ ਪਿਆਰੇ ਸਾਹਿਬਾਨ ਦੀ ਅਗਵਾਈ ਹੇਠ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਹੇਠ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਸੰਤ ਬਾਬਾ ਸਰਬਜੋਤ ਸਿੰਘ ਡਾਂਗੋ ਨੇ ਸਮੂਹ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਨੂੰ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆਂ।

ਅਜੀਤ ਡੈਸਕ 26-11-2026
ਮਲੌਦ, 22 ਨਵੰਬਰ (ਸਹਾਰਨ ਮਾਜਰਾ)- ਸਿੱਖ ਪੰਥ ਦੀ ਮਹਾਨ ਸਖਸ਼ੀਅਤ ਤੇ ਗੁਰਮਤਿ ਪ੍ਰਕਾਸ਼ ਡਾਂਗੋਂ ਦੇ ਮੁੱਖ ਸੇਵਾਦਾਰ ਸੰਤ ਬਾਬਾ ਸਰਬਜੋਤ ਸਿੰਘ ਡਾਂਗੋਂ ਵਾਲਿਆਂ ਦੇ ਵੱਡੇ ਉਦਮ ਸਦਕਾ ਪਿੰਡ ਰਾਮਗੜ੍ਹ ਸਰਦਾਰਾਂ ਵਿਖੇ ਭਾਈ ਗੁਰਪ੍ਰੀਤ ਸਿੰਘ ਮੁੱਖ ਸੇਵਾਦਾਰ ਗੁਰਦੁਆਰਾ ਸਾਹਿਬ ਰਾਮਗੜ੍ਹ ਸਰਦਾਰਾਂ ਤੇ ਸਮੁੱਚੀ ਸੰਗਤ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜ ਪਿਆਰੇ ਸਾਹਿਬਾਨ ਦੀ ਅਗਵਾਈ ਹੇਠ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਹੇਠ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਸੰਤ ਬਾਬਾ ਸਰਬਜੋਤ ਸਿੰਘ ਡਾਂਗੋ ਨੇ ਸਮੂਹ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਨੂੰ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆਂ। ਉਨ੍ਹਾਂ ਗੁਰੂ ਸਾਹਿਬ ਜੀ ਦੇ ਜੀਵਨ, ਫ਼ਲਸਫੇ ਤੇ ਉਪਦੇਸ਼ਾਂ ਬਾਰੇ ਦੱਸਿਆ। ਉਨ੍ਹਾਂ ਕਿਹਾ ਕਿ ਅੱਜ ਸਾਡਾ ਸਮਾਜ ਗੁਰਸਿੱਖੀ ਜੀਵਨ ਤੋਂ ਪਾਸਾ ਵੱਟਦਾ ਜਾ ਰਿਹਾ ਹੈ, ਜਿਸ ਨੂੰ ਸਾਂਭਣ ਲਈ ਸਾਨੂੰ ਹਰ ਘਰ ਵਿਚੋਂ ਯਤਨ ਕਰਨੇ ਪੈਣਗੇ। ਸੰਤ ਡਾਂਗੋਂ ਨੇ ਕਿਹਾ ਕਿ ਅਜੋਕਾ ਸਮਾਂ ਵਿਚਾਰਨ ਦਾ ਨਹੀਂ ਸਗੋਂ ਬਾਣੀ ਅਤੇ ਬਾਣੇ ਨਾਲ ਜੁੜ ਕੇ ਸਮਾਜ ਲਈ ਕੁੱਝ ਕਰਨ ਲਈ ਅੱਗੇ ਆਉਣਾ ਚਾਹੀਦਾ ਹੈ। ਸਮਾਗਮ ਵਿੱਚ ਅਕਾਲੀ ਦਲ ਵਾਰਿਸ ਪੰਜਾਬ ਦੇ ਹਲਕਾ ਇੰਚਾਰਜ ਭਾਈ ਸੰਦੀਪ ਸਿੰਘ ਰੁਪਾਲੋਂ, ਭਾਈ ਗੁਰਪ੍ਰੀਤ ਸਿੰਘ ਰਾਮਗੜ੍ਹ ਸਰਦਾਰਾਂ (ਝੱਮਟ), ਨਗਰ ਪੰਚਾਇਤ ਮਲੌਦ ਦੇ ਸੀਨੀਅਰ ਮੀਤ ਪ੍ਰਧਾਨ ਰਛਪਾਲ ਸਿੰਘ ਪਾਲਾ ਸੋਮਲਖੇੜੀ, ਅਸਿਸਟੈਂਟ ਡਾਇਰੈਕਟਰ ਇੰਜ.ਹਰਮਿੰਦਰ ਪਾਲ ਸਿੰਘ ਸਹਾਰਨ ਮਾਜਰਾ, ਇਕਬਾਲ ਮੁਹੰਮਦ ਰਾਮਗੜ੍ਹ ਸਰਦਾਰਾਂ, ਜਗਪਾਲ ਸਿੰਘ ਜੱਗੀ ਰਾਮਗੜ੍ਹ ਸਰਦਾਰਾਂ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।
ਪਿਛਲੀ ਖ਼ਬਰ ਕੇਂਦਰੀ ਮਨੁੱਖੀ ਅਧਿਕਾਰ ਸੰਗਠਨ ਦੇ ਆਗੂਆਂ ਵਲੋਂ ਉਪ ਮੰਡਲ ਮੈਜਿਸਟਰਟ ਪਾਇਲ ਨਾਲ ਮੁਲਾਕਾਤ ਅਗਲੀ ਖ਼ਬਰ ਕਿਸਾਨ ਅੰਦੋਲਨ ਸਮੇਂ ਪੰਜਾਬ ਅਤੇ ਕਿਸਾਨਾਂ ਨਾਲ ਧੋਖਾ ਕਰਕੇ ਐਨ. ਡੀ. ਏ. ਤੋਂ ਵੱਖ ਹੋਇਆ ਸੀ ਅਕਾਲੀ ਦਲ: ਅਮਨ ਕਟਾਰੀਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।