26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਚੋਣਾਂ ਨੇੜੇ ਆਉਂਦੀਆਂ ਦੇਖ ਕਾਂਗਰਸੀਆਂ ਨੂੰ ਪੰਜਾਬ ਦੀ ਜਵਾਨੀ ਦਾ ਚੇਤਾ ਆਇਆ- ਜਥੇਦਾਰ ਮਦਨੀਪੁਰ, ਚੇਅਰਮੈਂਨ ਪੰਧੇਰਖੇੜੀ

ਰਾੜਾ ਸਾਹਿਬ, 25 ਨਵੰਬਰ (ਸੁਖਵੀਰ ਸਿੰਘ ਚਣਕੋਈਆਂ)- ਸ਼੍ਰੋਮਣੀ ਅਕਾਲੀ ਦਲ (ਬ) ਹਲਕਾ ਪਾਇਲ ਦੇ ਇੰਚਾਰਜ ਜਥੇਦਾਰ ਮਨਜੀਤ ਸਿੰਘ ਮਦਨੀਪੁਰ ਤੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀ. ਮੀਤ ਪ੍ਰਧਾਨ ਚੇਅਰਮੈਨ ਗੁਰਜੀਤ ਸਿੰਘ ਪੰਧੇਰਖੇੜੀ ਨੇ ਕਿਹਾ ਕਿ ਹਲਕੇ ਦੇ ਲੋਕ ਉਨ੍ਹਾਂ ਲੋਕਾਂ ਦੀਆਂ ਹਕੀਕਤਾਂ ਤੋਂ ਭਲੀਭਾਂਤ ਜਾਣੂੰ ਹਨ ਜੋ ਬੀਤੇ ਦਿਨੀ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਜਵਾਨੀ ਸੰਭਾਲ ਯਾਤਰਾ ਵਿੱਚ ਸ਼ਾਮਿਲ ਹੋ ਕੇ ਪੰਜਾਬ ਦੀ ਜਵਾਨੀ ਸੰਭਾਲਣ ਦੀਆਂ ਗੱਲਾਂ ਕਰ ਰਹੇ ਹਨ, ਜਿਨ੍ਹਾਂ ਨੂੰ ਇਹ ਗੱਲਾਂ ਸੋਭਾ ਨਹੀਂ ਦਿੰਦੀਆਂ।

ਜਥੇਦਾਰ ਮਨਜੀਤ ਸਿੰਘ ਮਦਨੀਪੁਰ ਤੇ ਚੇਅਰਮੈਨ ਗੁਰਜੀਤ ਸਿੰਘ ਪੰਧੇਰਖੇੜੀ 26-11-2026
ਰਾੜਾ ਸਾਹਿਬ, 25 ਨਵੰਬਰ (ਸੁਖਵੀਰ ਸਿੰਘ ਚਣਕੋਈਆਂ)- ਸ਼੍ਰੋਮਣੀ ਅਕਾਲੀ ਦਲ (ਬ) ਹਲਕਾ ਪਾਇਲ ਦੇ ਇੰਚਾਰਜ ਜਥੇਦਾਰ ਮਨਜੀਤ ਸਿੰਘ ਮਦਨੀਪੁਰ ਤੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀ. ਮੀਤ ਪ੍ਰਧਾਨ ਚੇਅਰਮੈਨ ਗੁਰਜੀਤ ਸਿੰਘ ਪੰਧੇਰਖੇੜੀ ਨੇ ਕਿਹਾ ਕਿ ਹਲਕੇ ਦੇ ਲੋਕ ਉਨ੍ਹਾਂ ਲੋਕਾਂ ਦੀਆਂ ਹਕੀਕਤਾਂ ਤੋਂ ਭਲੀਭਾਂਤ ਜਾਣੂੰ ਹਨ ਜੋ ਬੀਤੇ ਦਿਨੀ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਜਵਾਨੀ ਸੰਭਾਲ ਯਾਤਰਾ ਵਿੱਚ ਸ਼ਾਮਿਲ ਹੋ ਕੇ ਪੰਜਾਬ ਦੀ ਜਵਾਨੀ ਸੰਭਾਲਣ ਦੀਆਂ ਗੱਲਾਂ ਕਰ ਰਹੇ ਹਨ, ਜਿਨ੍ਹਾਂ ਨੂੰ ਇਹ ਗੱਲਾਂ ਸੋਭਾ ਨਹੀਂ ਦਿੰਦੀਆਂ। ਜਥੇਦਾਰ ਮਦਨੀਪੁਰ ਤੇ ਚੇਅਰਮੈਨ ਪੰਧੇਰਖੇੜੀ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਹਮੇਸਾ ਸਮੇਂ ਸਮੇਂ ਤੇ ਪੰਜਾਬ ਅਤੇ ਪੰਜਾਬੀਅਤ ਦਾ ਰੱਜ ਕੇ ਘਾਣ ਕੀਤਾ ਹੈ । ਉਨ੍ਹਾਂ ਕਿਹਾ ਕਿ ਜਿਨ੍ਹਾਂ ਤੇ ਜਾਅਲੀ ਸ਼ਰਾਬ ਬਣਾਉਣ ਦੀਆਂ ਫੈਕਟਰੀਆਂ ਦੇ ਦੋਸ਼ ਲੱਗ ਰਹੇ ਹਨ ਉਨ੍ਹਾਂ ਲੋਕਾਂ ਨੂੰ ਅੱਜ ਚੋਣਾਂ ਨੇੜੇ ਆਉਂਦੀਆਂ ਦੇਖ ਪੰਜਾਬ ਦੀ ਜਵਾਨੀ ਦਾ ਚੇਤਾ ਆਉਣ ਲੱਗਿਆ ਹੈ। 2027 ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿੱਚ ਪੰਜਾਬ ਦੇ ਲੋਕਾਂ ਦੀ ਆਪਣੀ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਸਰਕਾਰ ਬਣਨ ਜਾ ਰਹੀ ਹੈ ਅਤੇ ਅੱਜ ਹਰ ਵਰਗ ਸ਼੍ਰੋਮਣੀ ਅਕਾਲੀ ਦਲ (ਬ) ਨਾਲ ਚੱਟਾਂਨ ਵਾਂਗ ਖੜਾ ਹੈ ਕਿਉਂਕਿ ਸੂਬੇ ਦੇ ਸੂਝਵਾਨ ਲੋਕ ਇਸ ਗੱਲ ਨੂੰ ਭਲ਼ੀਭਾਂਤ ਜਾਣ ਚੁੱਕੇ ਹਨ ਕਿ ਸ਼੍ਰੋਮਣੀ ਅਕਾਲੀ ਦਲ (ਬ) ਹੀ ਉਨ੍ਹਾਂ ਤੇ ਉਨ੍ਹਾਂ ਦੇ ਬੱਚਿਆਂ ਦੇ ਆਉਣ ਵਾਲੇ ਸੁਨਹਿਰੇ ਭਵਿੱਖ ਲਈ ਸੁਰੱਖਿਅਤ ਹੈ।
ਪਿਛਲੀ ਖ਼ਬਰ ਲਿਖਾਰੀ ਕਲਾ ਮੰਚ ਰਾੜਾ ਸਾਹਿਬ ਦੀ ਮੀਟਿੰਗ ਅਗਲੀ ਖ਼ਬਰ ਖੰਨਾ, ਸਮਰਾਲਾ ਤੇ ਮਾਛੀਵਾੜਾ ਸਾਹਿਬ ਦੀ ਸੰਗਤ ਵਲੋਂ ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਲੰਗਰਾਂ ਲਈ ਆਲੂਆਂ ਦੇ ਟਰੱਕ ਰਵਾਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।