26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਅਕਾਲੀ-ਭਾਜਪਾ ਗਠਜੋੜ ਨੂੰ ਲੈ ਕੇ ਆਗੂਆਂ ਤੇ ਵਰਕਰਾਂ ’ਚ ਭਾਰੀ ਉਤਸ਼ਾਹ- ਪ੍ਰਿੰਸੀਪਲ ਸ਼ਰਮਾ, ਸੇਠੀ

ਦੋਰਾਹਾ, 26 ਨਵੰਬਰ (ਪੱਤਰ ਪ੍ਰੇਬਕ)- ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਭਾਜਪਾ ਦੇ ਗਠਜੋੜ ਨੂੰ ਲੈ ਕੇ ਦੋਵਾਂ ਪਾਰਟੀਆਂ ਦੇ ਵਰਕਰਾਂ ਵਿੱਚ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਪ੍ਰਿੰਸੀਪਲ ਜਤਿੰਦਰ ਸ਼ਰਮਾ ਸੀਨੀਅਰ ਆਗੂ, ਸਰਬਜੀਤ ਸਿੰਘ ਵਿਪਨ ਸੇਠੀ ਅਕਾਲੀ ਆਗੂ, ਭਾਜਪਾ ਆਗੂ ਨਰੇਸ਼ ਕੁਮਾਰ ਆਨੰਦ ਤੇ ਗੁਰਵਿੰਦਰ ਸਿੰਘ ਬੰਟੀ ਆਦਿ ਨੇ ਕਿਹਾ ਕਿ ਅਕਾਲੀ-ਭਾਜਪਾ-ਗਠਜੋੜ ਦੀ ਚਰਚਾ ਨਾਲ ਪਾਰਟੀ ਵਰਕਰਾਂ ਵਿੱਚ ਨਵੀਂ ਉਮੀਦ ਅਤੇ ਜੋਸ਼ ਪੈਦਾ ਹੋਇਆ ਹੈ।

ਅਜੀਤ ਡੈਸਕ 27-11-2026
ਦੋਰਾਹਾ, 26 ਨਵੰਬਰ (ਪੱਤਰ ਪ੍ਰੇਬਕ)- ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਭਾਜਪਾ ਦੇ ਗਠਜੋੜ ਨੂੰ ਲੈ ਕੇ ਦੋਵਾਂ ਪਾਰਟੀਆਂ ਦੇ ਵਰਕਰਾਂ ਵਿੱਚ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਪ੍ਰਿੰਸੀਪਲ ਜਤਿੰਦਰ ਸ਼ਰਮਾ ਸੀਨੀਅਰ ਆਗੂ, ਸਰਬਜੀਤ ਸਿੰਘ ਵਿਪਨ ਸੇਠੀ ਅਕਾਲੀ ਆਗੂ, ਭਾਜਪਾ ਆਗੂ ਨਰੇਸ਼ ਕੁਮਾਰ ਆਨੰਦ ਤੇ ਗੁਰਵਿੰਦਰ ਸਿੰਘ ਬੰਟੀ ਆਦਿ ਨੇ ਕਿਹਾ ਕਿ ਅਕਾਲੀ-ਭਾਜਪਾ-ਗਠਜੋੜ ਦੀ ਚਰਚਾ ਨਾਲ ਪਾਰਟੀ ਵਰਕਰਾਂ ਵਿੱਚ ਨਵੀਂ ਉਮੀਦ ਅਤੇ ਜੋਸ਼ ਪੈਦਾ ਹੋਇਆ ਹੈ। ਦੋਵਾਂ ਪਾਰਟੀਆਂ ਦੇ ਵਰਕਰ ਪੰਜਾਬ ਦੀ ਸਿਆਸਤ ਵਿੱਚ ਇਸ ਗਠਜੋੜ ਨੂੰ ਲੈ ਕੇ ਕਾਫ਼ੀ ਉਤਸ਼ਾਹਿਤ ਹਨ ਅਤੇ ਇਸ ਨੂੰ ਸੂਬੇ ਦੀ ਸਿਆਸੀ ਦਿਸ਼ਾ ਲਈ ਅਹਿਮ ਕਦਮ ਵਜੋਂ ਦੇਖ ਰਹੇ ਹਨ। ਅਕਾਲੀ ਦਲ ਅਤੇ ਭਾਜਪਾ ਦਾ ਪਹਿਲਾਂ ਵੀ ਸਾਂਝਾ ਸਿਆਸੀ ਸਫ਼ਰ ਰਿਹਾ ਹੈ। ਦੋਵਾਂ ਪਾਰਟੀਆਂ ਦੇ ਵਰਕਰਾਂ ਵਿੱਚ ਆਪਸੀ ਤਾਲਮੇਲ ਤੇ ਸਾਂਝ ਦੀ ਭਾਵਨਾ ਮੌਜੂਦ ਹੈ। ਗਠਜੋੜ ਦੀ ਸੰਭਾਵਨਾ ਨਾਲ ਵਰਕਰਾਂ ਨੂੰ ਇਕੱਠੇ ਹੋ ਕੇ ਲੋਕਾਂ ਤੱਕ ਪਹੁੰਚਣ ਅਤੇ ਸਿਆਸੀ ਸਰਗਰਮੀਆਂ ਨੂੰ ਹੋਰ ਤੇਜ਼ ਕਰਨ ਦਾ ਮੌਕਾ ਮਿਲੇਗਾ। ਪੰਜਾਬ ਦੇ ਲੋਕਾਂ ਦੀਆਂ ਉਮੀਦਾਂ ਅਤੇ ਸੂਬੇ ਦੇ ਮੌਜੂਦਾ ਹਾਲਾਤ ਨੂੰ ਧਿਆਨ ਵਿੱਚ ਰੱਖਦਿਆਂ ਦੋਵਾਂ ਪਾਰਟੀਆਂ ਦਾ ਇਕੱਠੇ ਹੋਣਾ ਸਿਆਸੀ ਤੌਰ ’ਤੇ ਮਹੱਤਵਪੂਰਨ ਹੋ ਸਕਦਾ ਹੈ।
ਪਿਛਲੀ ਖ਼ਬਰ ਬਲਾਕ ਮਾਛੀਵਾੜਾ ਨਾੜ ਨੂੰ ਅੱਗ ਨਾ ਲਗਾਉਣ ’ਚ ਰਿਹਾ ਮੋਹਰੀ ਅਗਲੀ ਖ਼ਬਰ ਗੁਰਮਤਿ ਮੁਕਾਬਲਿਆਂ ’ਚ ਕੈਂਬਰਿਜ ਸਕੂਲ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।