26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਗੱਠਜੋੜ ਦੇ ਸਾਂਝੇ ਉਮੀਦਵਾਰ ਢਿੱਲੋਂ ਨੂੰ ਹਲਕਾ ਸਾਹਨੇਵਾਲ ਤੋਂ ਭਾਰੀ ਬਹੁਮਤ ਨਾਲ ਜਿਤਾ ਕੇ ਭੇਜਾਂਗੇ- ਇੰਜ. ਲਾਲਕਾ

ਕੁਹਾੜਾ, 26 ਨਵੰਬਰ (ਸੰਦੀਪ ਸਿੰਘ ਕੁਹਾੜਾ)- ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਦੇ ਗੱਠਜੋੜ ਨੂੰ ਲੈ ਕੇ ਜਿੱਥੇ ਪੂਰੇ ਸੂਬੇ ਵਿਚ ਉਤਸ਼ਾਹ ਪਾਇਆ ਜਾ ਰਿਹਾ ਹੈ, ਉੱਥੇ ਹੀ ਵਿਧਾਨ ਸਭਾ ਹਲਕਾ ਸਾਹਨੇਵਾਲ ਵਿਚ ਅਕਾਲੀ ਦਲ ਬਾਦਲ ਅਤੇ ਭਾਜਪਾ ਵਰਕਰਾਂ ਦੇ ਹੌਸਲੇ ਪੂਰੀ ਤਰ੍ਹਾਂ ਨਾਲ ਬੁਲੰਦ ਹੋ ਗਏ ਹਨ ਅਤੇ ਹਲਕਾ ਸਾਹਨੇਵਾਲ ਤੋਂ ਗੱਠਜੋੜ ਦੇ ਸਾਂਝੇ ਉਮੀਦਵਾਰ ਸ਼ਰਨਜੀਤ ਸਿੰਘ ਢਿੱਲੋਂ ਨੂੰ ਭਾਰੀ ਬਹੁਮਤ ਨਾਲ ਜਿਤਾ ਕੇ ਵਿਧਾਨ ਸਭਾ ਵਿਚ ਭੇਜਾਂਗੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸੀਨੀਅਰ ਅਕਾਲੀ ਆਗੂ ਇੰਜੀਨੀਅਰ ਬਲਵਿੰਦਰ ਸਿੰਘ ਲਾਲਕਾ ਵਲੋਂ ਕੀਤਾ ਗਿਆ।

ਅਜੀਤ ਡੈਸਕ 27-11-2026
ਕੁਹਾੜਾ, 26 ਨਵੰਬਰ (ਸੰਦੀਪ ਸਿੰਘ ਕੁਹਾੜਾ)- ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਦੇ ਗੱਠਜੋੜ ਨੂੰ ਲੈ ਕੇ ਜਿੱਥੇ ਪੂਰੇ ਸੂਬੇ ਵਿਚ ਉਤਸ਼ਾਹ ਪਾਇਆ ਜਾ ਰਿਹਾ ਹੈ, ਉੱਥੇ ਹੀ ਵਿਧਾਨ ਸਭਾ ਹਲਕਾ ਸਾਹਨੇਵਾਲ ਵਿਚ ਅਕਾਲੀ ਦਲ ਬਾਦਲ ਅਤੇ ਭਾਜਪਾ ਵਰਕਰਾਂ ਦੇ ਹੌਸਲੇ ਪੂਰੀ ਤਰ੍ਹਾਂ ਨਾਲ ਬੁਲੰਦ ਹੋ ਗਏ ਹਨ ਅਤੇ ਹਲਕਾ ਸਾਹਨੇਵਾਲ ਤੋਂ ਗੱਠਜੋੜ ਦੇ ਸਾਂਝੇ ਉਮੀਦਵਾਰ ਸ਼ਰਨਜੀਤ ਸਿੰਘ ਢਿੱਲੋਂ ਨੂੰ ਭਾਰੀ ਬਹੁਮਤ ਨਾਲ ਜਿਤਾ ਕੇ ਵਿਧਾਨ ਸਭਾ ਵਿਚ ਭੇਜਾਂਗੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸੀਨੀਅਰ ਅਕਾਲੀ ਆਗੂ ਇੰਜੀਨੀਅਰ ਬਲਵਿੰਦਰ ਸਿੰਘ ਲਾਲਕਾ ਵਲੋਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਅਕਾਲੀ ਦਲ ਅਤੇ ਭਾਜਪਾ ਦੇ ਗੱਠਜੋੜ ਤੋਂ ਬਾਅਦ ਦੋਵਾਂ ਪਾਰਟੀਆਂ ਦੇ ਆਗੂਆਂ ਅਤੇ ਵਰਕਰਾਂ ਵਿਚ ਨਵਾਂ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਵਿਚ ਅਕਾਲੀ-ਭਾਜਪਾ ਗੱਠਜੋੜ ਦੀ ਸਰਕਾਰ ਬਣਾਉਣ ਦੇ ਮਕਸਦ ਨਾਲ ਦੋਵਾਂ ਪਾਰਟੀਆਂ ਦੇ ਆਗੂ ਅਤੇ ਵਰਕਰ ਮਿਲ ਕੇ ਕੰਮ ਕਰਨਗੇ। ਇਸ ਮੌਕੇ ਕੁਲਵਿੰਦਰ ਸਿੰਘ, ਗੁਰਮੁਖ ਸਿੰਘ, ਪਰਮਜੀਤ ਸਿੰਘ, ਕੁਲਦੀਪ ਸਿੰਘ, ਸ਼ੈਲੀ ਬਰਵਾਲਾ, ਸੁਖਦੇਵ ਸਿੰਘ ਟੋਨੀ, ਨਰਿੰਦਰ ਸਿੰਘ, ਕਸ਼ਮੀਰ ਸਿੰਘ, ਜੋਗਿੰਦਰ ਸਾਧੂਗੜ੍ਹ, ਗੁਰਦਾਸ ਸਿੰਘ ਤੇ ਬਲਬੀਰ ਚੰਦ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਅਸ਼ਟਾਮ ਮਾਮਲੇ ’ਚ ਆਇਆ ਨਵਾਂ ਮੋੜ, ਮੁਕੱਦਮੇ ਵਿਚ ਦਰਜ ਵਿਅਕਤੀਆਂ ਵਿਚੋਂ ਕੁੱਝ ਨੇ ਕੀਤਾ ਅਦਾਲਤ ਦਾ ਰੁੱਖ, ਜ਼ਮਾਨਤ ਅਰਜ਼ੀਆਂ... ਅਗਲੀ ਖ਼ਬਰ ਅੱਖਾਂ ਦਾ ਮੁਫ਼ਤ ਚੈੱਕਅਪ ਤੇ ਆਪ੍ਰੇਸ਼ਨ ਕੈਂਪ ਲਗਾਇਆ -507 ਲੋਕਾਂ ਦੀਆਂ ਅੱਖਾਂ ਦੀ ਕੀਤੀ ਜਾਂਚ ਤੇ 26 ਮਰੀਜ਼ਾਂ ਨੂੰ ਆਪ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।