29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਰਾਜ ਪੱਧਰੀ ਖੇਡਾਂ ’ਚ ਸਰਕਾਰੀ ਪ੍ਰਾਇਮਰੀ ਸਕੂਲ ਹੇਡੋਂ ਦੇ ਬੱਚਿਆਂ ਨੇ ਤੀਜਾ ਸਥਾਨ ਹਾਸਲ ਕੀਤਾ

ਸਮਰਾਲਾ, 28 ਨਵੰਬਰ (ਕੁਲਵਿੰਦਰ ਸਿੰਘ)-ਬੀਤੇ ਦਿਨੀਂ 70ਵੀਆਂ ਪੰਜਾਬ ਰਾਜ ਪ੍ਰਾਇਮਰੀ ਸਕੂਲ ਖੇਡਾਂ ਸੰਪੰਨ ਹੋਈਆਂ, ਜਿਨ੍ਹਾਂ ਦੀਆਂ ਵੱਖ-ਵੱਖ ਖੇਡਾਂ ਵੱਖ-ਵੱਖ ਜ਼ਿਲਿਆਂ ਵਿਚ ਕਰਵਾਈਆਂ ਗਈਆਂ। ਇਨ੍ਹਾਂ ਖੇਡਾਂ ਵਿਚ ਸਰਕਾਰੀ ਪ੍ਰਾਇਮਰੀ ਸਕੂਲ ਹੇਡੋਂ ਦੇ ਬੱਚਿਆਂ ਦੀ ਚੜ੍ਹਤ ਰਹੀ।

ਅਜੀਤ ਡੈਸਕ 29-11-2026
ਸਮਰਾਲਾ, 28 ਨਵੰਬਰ (ਕੁਲਵਿੰਦਰ ਸਿੰਘ)-ਬੀਤੇ ਦਿਨੀਂ 70ਵੀਆਂ ਪੰਜਾਬ ਰਾਜ ਪ੍ਰਾਇਮਰੀ ਸਕੂਲ ਖੇਡਾਂ ਸੰਪੰਨ ਹੋਈਆਂ, ਜਿਨ੍ਹਾਂ ਦੀਆਂ ਵੱਖ-ਵੱਖ ਖੇਡਾਂ ਵੱਖ-ਵੱਖ ਜ਼ਿਲਿਆਂ ਵਿਚ ਕਰਵਾਈਆਂ ਗਈਆਂ। ਇਨ੍ਹਾਂ ਖੇਡਾਂ ਵਿਚ ਸਰਕਾਰੀ ਪ੍ਰਾਇਮਰੀ ਸਕੂਲ ਹੇਡੋਂ ਦੇ ਬੱਚਿਆਂ ਦੀ ਚੜ੍ਹਤ ਰਹੀ। ਜਿਸ ਵਿਚ ਬੈਡਮਿੰਟਨ ਅਤੇ ਫੁੱਟਬਾਲ ਵਿਚ ਤਿੰਨ ਵਿਦਿਆਰਥਣਾਂ ਨੇ ਤੀਜਾ ਸਥਾਨ ਹਾਸਿਲ ਕੀਤਾ। ਇਨ੍ਹਾਂ ਖੇਡਾਂ ਸਬੰਧੀ ਜਾਣਕਾਰੀ ਦਿੰਦੇ ਹੋਏ ਮਾਸਟਰ ਸੁਖਰਾਜ ਸਿੰਘ ਨੇ ਦੱਸਿਆ ਕਿ ਇਸ ਸਕੂਲ ਦੀ ਵਿਦਿਆਰਥਣ ਜਸਮੀਤ ਕੌਰ ਨੇ ਫ਼ਾਜ਼ਿਲਕਾ ਵਿਖੇ ਬੈਡਮਿੰਟਨ (ਲੜਕੀਆਂ) ਵਿਚ ਟੀਮ ਲੁਧਿਆਣਾ ਵਲੋਂ ਖੇਡਦੇ ਹੋਏ ਰਾਜ ਪੱਧਰ ’ਤੇ ਤੀਸਰਾ ਸਥਾਨ ਹਾਸਿਲ ਕੀਤਾ । ਇਸ ਤੋਂ ਇਲਾਵਾ ਲੁਧਿਆਣਾ ਵਿਖੇ ਹਰਪ੍ਰੀਤ ਕੌਰ ਅਤੇ ਨੀਲਮ ਕੁਮਾਰੀ ਨੇ ਵੀ ਫੁੱਟਬਾਲ (ਲੜਕੀਆਂ) ਵਿਚ ਤੀਸਰਾ ਸਥਾਨ ਹਾਸਿਲ ਕਰ ਕੇ ਸਰਕਾਰੀ ਪ੍ਰਾਇਮਰੀ ਸਕੂਲ ਹੇਡੋਂ ਦਾ ਨਾਮ ਰੌਸ਼ਨ ਕੀਤਾ। ਜਿੱਤ ਪ੍ਰਾਪਤ ਕਰਨ ਉਪਰੰਤ ਸਕੂਲ ਆਈਆਂ ਵਿਦਿਆਰਥਣਾਂ ਦਾ ਇੱਕ ਸਾਦੇ ਸਮਾਗਮ ਦੌਰਾਨ ਸਕੂਲ ਮੁਖੀ ਸੁਨੀਤਾ ਪਵਾਰ, ਸਕੂਲ ਸਟਾਫ਼ ਅਤੇ ਐੱਸ. ਐੱਮ. ਸੀ. ਕਮੇਟੀ ਵਲੋਂ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ ਗਿਆ। ਇਸ ਮੌਕੇ ਸਕੂਲ ਸਟਾਫ਼ ਵਿਚ ਰੇਸ਼ਮ ਸਿੰਘ, ਬਲਵੰਤ ਸਿੰਘ, ਸਿਮਲਾ ਦੇਵੀ (ਆਂਗਣਵਾੜੀ ਵਰਕਰ), ਰਵਿੰਦਰਜੀਤ ਕੌਰ ਅਤੇ ਐੱਸ. ਐੱਮ. ਸੀ. ਕਮੇਟੀ ਮੈਂਬਰ ਹਾਜ਼ਰ ਸਨ।
ਪਿਛਲੀ ਖ਼ਬਰ ਖੰਨਾ ਮਾਜਰੀ ਵਿਖੇ ਸਰਬ ਧਰਮ ਸੰਮੇਲਨ ਤੇ 34ਵਾਂ ਰੌਸ਼ਨੀ ਦਿਵਸ ਸ਼ਰਧਾ ਤੇ ਉਤਸ਼ਾਹ ਨਾਲ ਸ਼ੁਰੂ ਅਗਲੀ ਖ਼ਬਰ ਗੱਠਜੋੜ ਦੀ ਸਰਕਾਰ ਬਣਨ ’ਤੇ ਲੋਕ ਮਸਲੇ ਪਹਿਲ ਦੇ ਅਧਾਰ ’ਤੇ ਹੱਲ ਹੋਣਗੇ-ਧਨੋਆ, ਡਾ. ਅਮਨਪ੍ਰੀਤ, ਸੰਨੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।