ਪਿੰਡਾਂ ’ਚ ਵਿਕਾਸ ਕਾਰਜ ਜਾਰੀ ਰਹਿਣਗੇ- ਗਿਆਸਪੁਰਾ
ਈਸੜੂ, 28 ਨਵੰਬਰ (ਬਲਵਿੰਦਰ ਸਿੰਘ)-ਹਲਕਾ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਪਿੰਡ ਕਰੌਦੀਆਂ ਵਿਖੇ ਨਵੀਂ ਬਣੀ ਆਂਗਣਵਾੜੀ ਇਮਾਰਤ ਦਾ ਉਦਘਾਟਨ ਕਰਦੇ ਹੋਏ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪਿੰਡਾਂ ਦੇ ਵਿਕਾਸ ਕਾਰਜ ਜੰਗੀ ਪੱਧਰ ’ਤੇ ਚੱਲ ਰਹੇ ਹਨ ਅਤੇ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਜਾਰੀ ਰਹਿਣਗੇ। ਉਨ੍ਹਾਂ ਦਾਅਵਾ ਕੀਤਾ ਕਿ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਵੀ ਆਮ ਆਦਮੀ ਪਾਰਟੀ ਦੀ ਹੀ ਸਰਕਾਰ ਬਣੇਗੀ।
ਅਜੀਤ ਡੈਸਕ
29-11-2026