29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਅਕਾਲੀ-ਭਾਜਪਾ ਗੱਠਜੋੜ ਕਿਸਾਨਾਂ ਨਾਲ ਵੱਡਾ ਧੋਖਾ, ਹੁਣ ਸੂਬੇ ’ਚ ਕਾਂਗਰਸ ਦੀ ਸਰਕਾਰ ਬਣਨੀ ਯਕੀਨੀ: ਰਾਜਾ ਗਿੱਲ

ਬੀਜਾ, 28 ਨਵੰਬਰ (ਕਸ਼ਮੀਰਾ ਸਿੰਘ ਬਗਲੀ)-ਵਿਧਾਨ ਸਭਾ ਹਲਕਾ ਸਮਰਾ ਲਾ ਤੋਂ ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਰੁਪਿੰਦਰ ਸਿੰਘ ਰਾਜਾ ਗਿੱਲ ਨੇ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਵਿਚਕਾਰ ਹੋਏ ਸਿਆਸੀ ਸਮਝੌਤੇ ’ਤੇ ਤਿੱਖਾ ਹਮਲਾ ਦਸਦਿਆਂ ਇਸ ਗਠਜੋੜ ਨੂੰ ਪੰਜਾਬ ਦੀ ਕਿਸਾਨੀ ਅਤੇ ਆਮ ਲੋਕਾਂ ਨਾਲ ਕੀਤਾ ਗਿਆ ਸਿੱਧਾ ਧੋਖਾ ਕਰਾਰ ਦਿੱਤਾ ਹੈ। ਰਾਜਾ ਗਿੱਲ ਨੇ ਕਿਹਾ ਕਿ ਇਹ ਉਹੀ ਦੋਵੇਂ ਪਾਰਟੀਆਂ ਹਨ, ਜਿਨ੍ਹਾਂ ਦੇ ਕਾਰਜਕਾਲ ਦੌਰਾਨ ਲਿਆਂਦੇ ਗਏ ਤਿੰਨ ਖੇਤੀ ਕਾਨੂੰਨਾਂ ਵਿਰੁੱਧ ਦੇਸ਼ ਦੇ ਅੰਨਦਾਤਾ ਨੂੰ ਦਿੱਲੀ ਦੀਆਂ ਬਰੂਹਾਂ ’ਤੇ ਲੰਮਾ ਸੰਘਰਸ਼ ਲੜਨਾ ਪਿਆ ਸੀ।

ਰੁਪਿੰਦਰ ਸਿੰਘ ਰਾਜਾ ਗਿੱਲ 29-11-2026
ਬੀਜਾ, 28 ਨਵੰਬਰ (ਕਸ਼ਮੀਰਾ ਸਿੰਘ ਬਗਲੀ)-ਵਿਧਾਨ ਸਭਾ ਹਲਕਾ ਸਮਰਾ ਲਾ ਤੋਂ ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਰੁਪਿੰਦਰ ਸਿੰਘ ਰਾਜਾ ਗਿੱਲ ਨੇ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਵਿਚਕਾਰ ਹੋਏ ਸਿਆਸੀ ਸਮਝੌਤੇ ’ਤੇ ਤਿੱਖਾ ਹਮਲਾ ਦਸਦਿਆਂ ਇਸ ਗਠਜੋੜ ਨੂੰ ਪੰਜਾਬ ਦੀ ਕਿਸਾਨੀ ਅਤੇ ਆਮ ਲੋਕਾਂ ਨਾਲ ਕੀਤਾ ਗਿਆ ਸਿੱਧਾ ਧੋਖਾ ਕਰਾਰ ਦਿੱਤਾ ਹੈ। ਰਾਜਾ ਗਿੱਲ ਨੇ ਕਿਹਾ ਕਿ ਇਹ ਉਹੀ ਦੋਵੇਂ ਪਾਰਟੀਆਂ ਹਨ, ਜਿਨ੍ਹਾਂ ਦੇ ਕਾਰਜਕਾਲ ਦੌਰਾਨ ਲਿਆਂਦੇ ਗਏ ਤਿੰਨ ਖੇਤੀ ਕਾਨੂੰਨਾਂ ਵਿਰੁੱਧ ਦੇਸ਼ ਦੇ ਅੰਨਦਾਤਾ ਨੂੰ ਦਿੱਲੀ ਦੀਆਂ ਬਰੂਹਾਂ ’ਤੇ ਲੰਮਾ ਸੰਘਰਸ਼ ਲੜਨਾ ਪਿਆ ਸੀ। ਉਨ੍ਹਾਂ ਕਿਹਾ ਕਿ 2020 ਵਿੱਚ ਕਿਸਾਨੀ ਰੋਹ ਤੋਂ ਬਚਣ ਲਈ ਸ਼੍ਰੋਮਣੀ ਅਕਾਲੀ ਦਲ ਨੇ ਭਾਜਪਾ ਨਾਲੋਂ ਨਾਤਾ ਤੋੜਨ ਦਾ ਡਰਾਮਾ ਕੀਤਾ ਸੀ, ਪਰ ਅੱਜ ਸੱਤਾ ਦੀ ਲਾਲਸਾ ਵਿੱਚ ਦੋਵੇਂ ਪਾਰਟੀਆਂ ਮੁੜ ਇੱਕ ਮੰਚ ’ਤੇ ਇਕੱਠੀਆਂ ਹੋ ਗਈਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ਕਿਸਾਨ ਅੰਦੋਲਨ ਦੌਰਾਨ ਸੈਂਕੜੇ ਕਿਸਾਨਾਂ ਨੇ ਆਪਣੀਆਂ ਜਾਨਾਂ ਗਵਾਈਆਂ, ਪਰ ਇਨ੍ਹਾਂ ਪਾਰਟੀਆਂ ਦੀ ਲੀਡਰਸ਼ਿਪ ਨੇ ਕਿਸਾਨਾਂ ਦੇ ਜ਼ਖ਼ਮਾਂ ’ਤੇ ਮੱਲ੍ਹਮ ਲਾਉਣ ਦੀ ਬਜਾਏ ਆਪਣੀਆਂ ਸਿਆਸੀ ਰੋਟੀਆਂ ਸੇਕਣ ਨੂੰ ਤਰਜੀਹ ਦਿੱਤੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਅੱਜ ਸੂਬੇ ਦੇ ਲੋਕ ਵੱਡੀ ਗਿਣਤੀ ਵਿੱਚ ਕਾਂਗਰਸ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਨਾਲ ਜੁੜ ਰਹੇ ਹਨ, ਜਿਸ ਸਦਕਾ ਆਉਣ ਵਾਲੀਆਂ ਚੋਣਾਂ ਵਿੱਚ ਸੂਬੇ ਅੰਦਰ ਕਾਂਗਰਸ ਪਾਰਟੀ ਦੀ ਸਰਕਾਰ ਆਉਣੀ ਯਕੀਨੀ ਹੋ ਗਈ ਹੈ।
ਪਿਛਲੀ ਖ਼ਬਰ ਪਿੰਡ ਸਹਾਰਨ ਮਾਜਰਾ ਵਿਖੇ ਗੁਰਦਿਆਲ ਸਿੰਘ ਪੰਧੇਰ ਯਾਦਗਾਰੀ 23ਵਾਂ ਅੱਖਾਂ ਦਾ ਮੁਫ਼ਤ ਜਾਂਚ ਤੇ ਅਪ੍ਰੇਸ਼ਨ ਕੈਂਪ ਅੱਜ ਅਗਲੀ ਖ਼ਬਰ ਮਾਛੀਵਾੜਾ ਸਾਹਿਬ ਵਿਖੇ ਗੁਰੂ ਸਾਹਿਬ ਜੀ ਦੀ ਆਮਦ ਨੂੰ ਸਮਰਪਿਤ ਅੱਖਾਂ ਦਾ ਕੈਂਪ 15 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।