ਮਾਛੀਵਾੜਾ ਦੇ ਸਿੰਗਲਾ ਪਰਿਵਾਰ ਸਮੇਤ ਵੱਡੀ ਗਿਣਤੀ ਪਰਿਵਾਰ ਭਾਜਪਾ ’ਚ ਸ਼ਾਮਿਲ
ਮਾਛੀਵਾੜਾ ਸਾਹਿਬ, 28 ਨਵੰਬਰ (ਰਾਜਦੀਪ ਸਿੰਘ ਅਲਬੇਲਾ)-ਬਲਾਕ ਮਾਛੀਵਾੜਾ ਸਾਹਿਬ ਵਿਚ ਭਾਰਤੀ ਜਨਤਾ ਪਾਰਟੀ ਨੂੰ ਉਸ ਸਮੇਂ ਭਰਵਾਂ ਹੁੰਗਾਰਾ ਮਿਲਿਆ ਜਦੋਂ ਨੀਸ਼ੂ ਸ਼ਰਮਾ ਦੀ ਅਗਵਾਈ ਹੇਠ ਸਿੰਗਲਾ ਪਰਿਵਾਰ ਨੇ ਆਪਣੇ ਸਾਥੀਆਂ ਸਮੇਤ ਭਾਰਤੀ ਜਨਤਾ ਪਾਰਟੀ ’ਚ ਸ਼ਮੂਲੀਅਤ ਕੀਤੀ। ਇਸ ਮੌਕੇ ਵਿਨੋਦ ਕੁਮਾਰ ਸਿੰਗਲਾ, ਉਨ੍ਹਾਂ ਦੇ ਬੇਟੇ ਸਾਹਿਲ ਸਿੰਗਲਾ ਅਤੇ ਪਰਿਵਾਰ ਦੇ ਹੋਰ ਮੈਂਬਰ ਜਿਸ ਵਿਚ ਵਿਸ਼ਾਲ ਸਿੰਗਲਾ, ਸਤੀਸ਼ ਸਿੰਗਲਾ, ਕੇਸ਼ਵ ਸਿੰਗਲਾ, ਤਨਿਸ਼ਕ ਸਿੰਗਲਾ ਅਤੇ ਰਾਘਵ ਸਿੰਗਲਾ ਨੇ ਭਾਜਪਾ ਵਿਚ ਸ਼ਾਮਲ ਹੋ ਕੇ ਪਾਰਟੀ ਪ੍ਰਤੀ ਆਪਣਾ ਵਿਸ਼ਵਾਸ ਪ੍ਰਗਟ ਕੀਤਾ।
ਮਾਛੀਵਾੜਾ ਸਾਹਿਬ, 28 ਨਵੰਬਰ (ਰਾਜਦੀਪ ਸਿੰਘ ਅਲਬੇਲਾ)-ਬਲਾਕ ਮਾਛੀਵਾੜਾ ਸਾਹਿਬ ਵਿਚ ਭਾਰਤੀ ਜਨਤਾ ਪਾਰਟੀ ਨੂੰ ਉਸ ਸਮੇਂ ਭਰਵਾਂ ਹੁੰਗਾਰਾ ਮਿਲਿਆ ਜਦੋਂ ਨੀਸ਼ੂ ਸ਼ਰਮਾ ਦੀ ਅਗਵਾਈ ਹੇਠ ਸਿੰਗਲਾ ਪਰਿਵਾਰ ਨੇ ਆਪਣੇ ਸਾਥੀਆਂ ਸਮੇਤ ਭਾਰਤੀ ਜਨਤਾ ਪਾਰਟੀ ’ਚ ਸ਼ਮੂਲੀਅਤ ਕੀਤੀ। ਇਸ ਮੌਕੇ ਵਿਨੋਦ ਕੁਮਾਰ ਸਿੰਗਲਾ, ਉਨ੍ਹਾਂ ਦੇ ਬੇਟੇ ਸਾਹਿਲ ਸਿੰਗਲਾ ਅਤੇ ਪਰਿਵਾਰ ਦੇ ਹੋਰ ਮੈਂਬਰ ਜਿਸ ਵਿਚ ਵਿਸ਼ਾਲ ਸਿੰਗਲਾ, ਸਤੀਸ਼ ਸਿੰਗਲਾ, ਕੇਸ਼ਵ ਸਿੰਗਲਾ, ਤਨਿਸ਼ਕ ਸਿੰਗਲਾ ਅਤੇ ਰਾਘਵ ਸਿੰਗਲਾ ਨੇ ਭਾਜਪਾ ਵਿਚ ਸ਼ਾਮਲ ਹੋ ਕੇ ਪਾਰਟੀ ਪ੍ਰਤੀ ਆਪਣਾ ਵਿਸ਼ਵਾਸ ਪ੍ਰਗਟ ਕੀਤਾ। ਇਸ ਮੌਕੇ ਨੀਸ਼ੂ ਸ਼ਰਮਾ ਦੇ ਵੱਡੇ ਭਰਾ ਆਸ਼ੀਸ਼ ਸ਼ਰਮਾ, ਭਾਜਪਾ ਦੇ ਸੂਬਾ ਕਾਰਜਕਾਰਨੀ ਮੈਂਬਰ ਅਜੀਤ ਗੁਪਤਾ, ਸਤੀਸ਼ ਸ਼ਰਮਾ ਅਤੇ ਡਾ. ਪਰਵੀਨ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਸਨ। ਉਕਤ ਆਗੂਆਂ ਦੀ ਮੌਜੂਦਗੀ ’ਚ ਸਿੰਗਲਾ ਪਰਿਵਾਰ ਅਤੇ ਹੋਰ ਸਾਥੀਆਂ ਦਾ ਪਾਰਟੀ ਵਿਚ ਨਿੱਘਾ ਸਵਾਗਤ ਕੀਤਾ ਗਿਆ। ਸਿੰਗਲਾ ਪਰਿਵਾਰ ਨੇ ਆਪਣੇ ਨਾਲ ਕਈ ਹੋਰ ਪਰਿਵਾਰਾਂ ਨੂੰ ਵੀ ਭਾਰਤੀ ਜਨਤਾ ਪਾਰਟੀ ਨਾਲ ਜੋੜਿਆ। ਨੀਸ਼ੂ ਸ਼ਰਮਾ ਨੇ ਭਾਜਪਾ ਵਿਚ ਸ਼ਾਮਲ ਹੋਏ ਸਾਰੇ ਪਰਿਵਾਰਾਂ ਦਾ ਨਿੱਘਾ ਸਵਾਗਤ ਕਰਦਿਆਂ ਕਿਹਾ ਕਿ ਪਾਰਟੀ ਵਿਚ ਸ਼ਾਮਲ ਹੋਣ ਵਾਲੇ ਹਰ ਸਾਥੀ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾਵੇਗਾ। ਇਸ ਮੌਕੇ ਭੁਪਿੰਦਰ ਅਰੋੜਾ, ਨਿਤਿਨ ਲੂਥਰਾ, ਡਾ. ਸੰਜੀਵ ਗਰਗ, ਨਿਤਿਨ ਸਿੰਗਲਾ, ਸਤਿੰਦਰ ਪਾਲ, ਵਿਜੇ ਸਾਈਂ, ਰਾਜੇਸ਼ ਸ਼ਰਮਾ, ਵਿਪਨ ਨਹਿਰਾ, ਪਰਵਿੰਦਰ ਸਿੰਘ ਪਧੇਰ, ਰਾਕੇਸ਼ ਕੁਮਾਰ, ਸੁਰਿੰਦਰ ਕੁਮਾਰ, ਮਨੋਹਰ ਲਾਲ, ਅਜੀਤ ਅਰੋੜਾ ਅਤੇ ਸੁਰਿੰਦਰ ਕੁਮਾਰ ਸਮੇਤ ਵੱਡੀ ਗਿਣਤੀ ’ਚ ਪਰਿਵਾਰ ਸ਼ਾਮਲ ਹੋਏ।