30-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਪਿੰਡ ਪੂਰਬਾ ਵਿਖੇ ਸੰਤ ਢੱਕੀ ਵਾਲਿਆਂ ਦੇ ਗੁਰਮਤਿ ਸਮਾਗਮ ਕਰਵਾਏ

ਬੀਜਾ, 29 ਨਵੰਬਰ (ਕਸ਼ਮੀਰਾ ਸਿੰਘ ਬਗਲੀ)- ਪਿੰਡ ਪੂਰਬਾ ਵਿਖੇ ਸਮੂਹ ਨਗਰ ਨਿਵਾਸੀਆਂ ਅਤੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਹੇਠ ਤੇ ਤਪੋਬਨ ਢੱਕੀ ਸਾਹਿਬ ਵਾਲਿਆਂ ਦੇ ਮੁਖੀ ਸੰਤ ਬਾਬਾ ਦਰਸ਼ਨ ਸਿੰਘ ਖ਼ਾਲਸਾ ਦੀ ਦੇਖ ਰੇਖ ਹੇਠ ਕਰਵਾਇਆ ਗਿਆ। ਦੋ ਰੋਜ਼ਾ ਗੁਰਮਤਿ ਤੇ ਧਾਰਮਿਕ ਸਮਾਗਮ ਗੁਰਬਾਣੀ ਦੀ ਵਰਖਾ ਕਰਦਿਆਂ ਅਮਿੱਟ ਯਾਦਾਂ ਛੱਡਦਾ ਹੋਇਆ ਸ਼ਰਧਾ ਭਾਵਨਾ ਨਾਲ ਸਮਾਪਤ ਹੋ ਗਿਆ।

ਅਜੀਤ ਡੈਸਕ 30-11-2026
ਬੀਜਾ, 29 ਨਵੰਬਰ (ਕਸ਼ਮੀਰਾ ਸਿੰਘ ਬਗਲੀ)- ਪਿੰਡ ਪੂਰਬਾ ਵਿਖੇ ਸਮੂਹ ਨਗਰ ਨਿਵਾਸੀਆਂ ਅਤੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਹੇਠ ਤੇ ਤਪੋਬਨ ਢੱਕੀ ਸਾਹਿਬ ਵਾਲਿਆਂ ਦੇ ਮੁਖੀ ਸੰਤ ਬਾਬਾ ਦਰਸ਼ਨ ਸਿੰਘ ਖ਼ਾਲਸਾ ਦੀ ਦੇਖ ਰੇਖ ਹੇਠ ਕਰਵਾਇਆ ਗਿਆ। ਦੋ ਰੋਜ਼ਾ ਗੁਰਮਤਿ ਤੇ ਧਾਰਮਿਕ ਸਮਾਗਮ ਗੁਰਬਾਣੀ ਦੀ ਵਰਖਾ ਕਰਦਿਆਂ ਅਮਿੱਟ ਯਾਦਾਂ ਛੱਡਦਾ ਹੋਇਆ ਸ਼ਰਧਾ ਭਾਵਨਾ ਨਾਲ ਸਮਾਪਤ ਹੋ ਗਿਆ। ਸਮਾਗਮ ਦੇ ਆਖ਼ਰੀ ਦਿਨ ਇਲਾਕੇ ਦੇ ਵੱਖ-ਵੱਖ ਪਿੰਡਾਂ ਤੋਂ ਹਜ਼ਾਰਾਂ ਦੀ ਗਿਣਤੀ ਵਿੱਚ ਸੰਗਤਾਂ ਨੇ ਹਾਜ਼ਰੀ ਭਰੀ। ਇਸ ਮੌਕੇ ਸਮਾਗਮ ਦੀ ਸਮਾਪਤੀ ਮੌਕੇ ਸੰਗਤਾਂ ਦੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਸੰਤ ਬਾਬਾ ਦਰਸ਼ਨ ਸਿੰਘ ਖ਼ਾਲਸਾ ਨੇ ਗੁਰ ਇਤਿਹਾਸ ਦੇ ਅਨਮੋਲ ਪਹਿਲੂਆਂ ’ਤੇ ਚਾਨਣਾ ਪਾਇਆ। ਬਾਬਾ ਜੀ ਨੇ ਕਿਹਾ ਕਿ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਭਾਈ ਮਰਦਾਨਾ ਜੀ ਦਾ ਜੀਵਨ ਸਾਨੂੰ ਆਪਸੀ ਪਿਆਰ, ਨਿਮਰਤਾ ਅਤੇ ਜਾਤ-ਪਾਤ ਤੋਂ ਉੱਪਰ ਉੱਠ ਕੇ ਮਨੁੱਖਤਾ ਦੀ ਸੇਵਾ ਕਰਨ ਦਾ ਸੁਨੇਹਾ ਦਿੰਦਾ ਹੈ । ਉਨ੍ਹਾਂ ਦੱਸਿਆ ਕਿ ਕਿਵੇਂ ਗੁਰੂ ਸਾਹਿਬ ਅਤੇ ਭਾਈ ਮਰਦਾਨਾ ਜੀ ਨੇ ਚਾਰ ਉਦਾਸੀਆਂ ਦੌਰਾਨ ਰਬਾਬ ਤੇ ਇਲਾਹੀ ਬਾਣੀ ਰਾਹੀਂ ਭੁੱਲੀ-ਭਟਕੀ ਲੋਕਾਈ ਨੂੰ ਵਹਿਮਾਂ-ਭਰਮਾਂ ਵਿੱਚੋਂ ਕੱਢ ਕੇ ਸੱਚ ਦੇ ਮਾਰਗ ’ਤੇ ਤੋਰਿਆ। ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵਲੋਂ ਸਿੱਖ ਕੌਮ ਨੂੰ ਬਖ਼ਸ਼ੇ ਸਿਧਾਂਤਾਂ ਦਾ ਜ਼ਿਕਰ ਕਰਦਿਆਂ ਬਾਬਾ ਜੀ ਨੇ ਕਿਹਾ ਕਿ ਗੁਰੂ ਸਾਹਿਬ ਨੇ ਖੰਡੇ-ਬਾਟੇ ਦੀ ਪਾਹੁਲ ਛਕਾ ਕੇ ਸਾਨੂੰ ਮਾਨਸ ਕੀ ਜਾਤ ਸਬੈ ਏਕੈ ਪਹਿਚਾਨਬੋ ਅਤੇ ਜ਼ੁਲਮ ਖ਼ਿਲਾਫ਼ ਡਟਣ ਦੀ ਜਾਂਚ ਸਿਖਾਈ। ਸਮਾਗਮ ਦੀ ਸਮਾਪਤੀ ਮੌਕੇ ਪ੍ਰਬੰਧਕ ਕਮੇਟੀ ਅਤੇ ਇਲਾਕੇ ਦੇ ਵੱਖ-ਵੱਖ ਪਿੰਡਾਂ ਤੋਂ ਪਹੁੰਚੀਆਂ ਸੰਗਤਾਂ ਤੇ ਪਤਵੰਤਿਆਂ ਵੱਲੋਂ ਸੰਤ ਬਾਬਾ ਦਰਸ਼ਨ ਸਿੰਘ ਜੀ ਖ਼ਾਲਸਾ ਨੂੰ ਗੁਰੂ ਘਰ ਦੀ ਬਖ਼ਸ਼ਿਸ਼ ਸਿਰੋਪਾਓ ਅਤੇ ਦੋਸ਼ਾਲੇ ਭੇਟ ਕਰਕੇ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਪ੍ਰਬੰਧਕਾਂ ਨੇ ਸਮਾਗਮ ਨੂੰ ਸਫ਼ਲ ਬਣਾਉਣ ਲਈ ਇਲਾਕੇ ਭਰ ਦੀਆਂ ਸੰਗਤਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ। ਪਿੰਡ ਪੂਰਬਾ ਵਿਖੇ ਕਰਵਾਏ ਗਏ ਗੁਰਮਤਿ ਸਮਾਗਮ ਤੋਂ ਪਹਿਲਾਂ ਤਪੋਬਨ ਢੱਕੀ ਸਾਹਿਬ ਵਾਲੇ ਸੰਤ ਬਾਬਾ ਦਰਸ਼ਨ ਸਿੰਘ ਖ਼ਾਲਸਾ ਨੇ ਪਿੰਡ ਬਗਲੀ ਕਲਾਂ ਵਿਖੇ ਇਕ ਸੰਖੇਪ ਅਤੇ ਸਾਦੇ ਧਾਰਮਿਕ ਸਮਾਗਮ ਵਿੱਚ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਮੌਕੇ ਪਿੰਡ ਪਹੁੰਚਣ ’ਤੇ ਨਗਰ ਦੀਆਂ ਸੰਗਤਾਂ ਅਤੇ ਪ੍ਰਬੰਧਕਾਂ ਵਲੋਂ ਬਾਬਾ ਜੀ ਦਾ ਭਰਵਾਂ ਸਵਾਗਤ ਕੀਤਾ ਗਿਆ।
ਪਿਛਲੀ ਖ਼ਬਰ ਭਾਜਪਾ ਆਗੂ ਸ਼ਰਮਾ ਵਲੋਂ ਮੁੱਖ ਮੰਤਰੀ ਸੈਣੀ ਨਾਲ ਵਿਸ਼ੇਸ਼ ਮੁਲਾਕਾਤ ਅਗਲੀ ਖ਼ਬਰ ‘ ਆਪ’ ਦੀ ਸਰਕਾਰ ਨੇ ਹਲਕੇ ਦੇ ਸਾਰੇ ਪਿੰਡਾਂ ਦੀ ਨੁਹਾਰ ਬਦਲੀ- ਵਿਧਾਇਕ ਗਿਆਸਪੁਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।