30-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਇੰਜ. ਜਗਦੇਵ ਸਿੰਘ ਬੋਪਾਰਾਏ, ਪ੍ਰੋ. ਗੁਰਬਖ਼ਸ਼ ਸਿੰਘ ਬੀਜਾ ਸ਼੍ਰੋਮਣੀ ਅਕਾਲੀ ਦਲ (ਬ) ਹੀ ਪੰਜਾਬ ਦੇ ਵਿਕਾਸ ਤੇ ਪੰਥਕ ਹਿੱਤਾਂ ਦੀ ਅਸਲ ਪਹਿਰੇਦਾਰ– ਇੰਜ. ਬੋਪਾਰਾਏ, ਪ੍ਰੋ. ਬੀਜਾ

ਬੀਜਾ, 29 ਨਵੰਬਰ (ਕਸ਼ਮੀਰਾ ਸਿੰਘ ਬਗਲੀ)- ਆਉਣ ਵਾਲੀਆਂ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੂਬੇ ਦੀ ਮੌਜੂਦਾ ਸਿਆਸੀ ਸਥਿਤੀ ’ਤੇ ਚਰਚਾ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਇੰਜ. ਜਗਦੇਵ ਸਿੰਘ ਬੋਪਾਰਾਏ ਅਤੇ ਮਾਰਕੀਟ ਕਮੇਟੀ ਖੰਨਾ ਦੇ ਸਾਬਕਾ ਚੇਅਰਮੈਨ ਪ੍ਰੋ.

ਅਜੀਤ ਡੈਸਕ 30-11-2026
ਬੀਜਾ, 29 ਨਵੰਬਰ (ਕਸ਼ਮੀਰਾ ਸਿੰਘ ਬਗਲੀ)- ਆਉਣ ਵਾਲੀਆਂ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੂਬੇ ਦੀ ਮੌਜੂਦਾ ਸਿਆਸੀ ਸਥਿਤੀ ’ਤੇ ਚਰਚਾ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਇੰਜ. ਜਗਦੇਵ ਸਿੰਘ ਬੋਪਾਰਾਏ ਅਤੇ ਮਾਰਕੀਟ ਕਮੇਟੀ ਖੰਨਾ ਦੇ ਸਾਬਕਾ ਚੇਅਰਮੈਨ ਪ੍ਰੋ. ਗੁਰਬਖ਼ਸ਼ ਸਿੰਘ ਬੀਜਾ ਨੇ ਵੱਖ-ਵੱਖ ਮੁਲਾਕਾਤਾਂ ਦੌਰਾਨ ਦੋਵਾਂ ਆਗੂਆਂ ਨੇ ਕਿਹਾ ਕਿ ਪੰਜਾਬ ਦੇ ਲੋਕ ਮੌਜੂਦਾ ਅਤੇ ਪਿਛਲੀਆਂ ਸਰਕਾਰਾਂ ਦੀ ਕਾਰਗੁਜ਼ਾਰੀ ਤੋਂ ਪੂਰੀ ਤਰ੍ਹਾਂ ਨਿਰਾਸ਼ ਹੋ ਚੁੱਕੇ ਹਨ ਤੇ ਹੁਣ ਮੁੜ ਸ਼੍ਰੋਮਣੀ ਅਕਾਲੀ ਦਲ ਵੱਲ ਵੱਡੀਆਂ ਉਮੀਦਾਂ ਨਾਲ ਦੇਖ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਸੱਤਾਧਾਰੀ ਧਿਰ ਨੇ ਚੋਣਾਂ ਵੇਲੇ ਪੰਜਾਬੀਆਂ ਨਾਲ ਵੱਡੇ-ਵੱਡੇ ਵਾਅਦੇ ਕੀਤੇ ਸਨ, ਪਰ ਜ਼ਮੀਨੀ ਪੱਧਰ ’ਤੇ ਕੋਈ ਵੀ ਵਾਅਦਾ ਪੂਰਾ ਨਹੀਂ ਹੋਇਆ। ਪ੍ਰੋ. ਬੀਜਾ ਤੇ ਇੰਜ ਬੋਪਾਰਾਏ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਵਿਚ ਜਿੰਨਾ ਵੀ ਬੁਨਿਆਦੀ ਢਾਂਚੇ ਦਾ ਵਿਕਾਸ ਹੋਇਆ ਹੈ, ਉਹ ਸਿਰਫ਼ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਵੇਲੇ ਹੀ ਸੰਭਵ ਹੋਇਆ ਹੈ। ਇੰਜ. ਬੋਪਾਰਾਏ ਤੇ ਪ੍ਰੋ. ਬੀਜਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਬਾਦਲ) ਹੀ ਪੰਜਾਬ ਦੀ ਆਪਣੀ ਖੇਤਰੀ ਪਾਰਟੀ ਹੈ, ਜੋ ਪੰਜਾਬ, ਪੰਜਾਬੀਅਤ ਤੇ ਪੰਥ ਦੇ ਹੱਕਾਂ ਲਈ ਹਮੇਸ਼ਾ ਡਟ ਕੇ ਖੜ੍ਹੀ ਰਹੀ ਹੈ। ਉਨ੍ਹਾਂ ਹਲਕੇ ਦੇ ਸਮੂਹ ਵਰਕਰਾਂ ਅਤੇ ਵੋਟਰਾਂ ਨੂੰ ਅਪੀਲ ਕੀਤੀ ਕਿ ਸੁਖਬੀਰ ਸਿੰਘ ਬਾਦਲ ਨੂੰ ਸੂਬੇ ਦਾ ਅਗਲਾ ਮੁੱਖ ਮੰਤਰੀ ਬਣਾਉਣ ਲਈ ਦਿਨ ਰਾਤ ਇਕ ਕਰ ਦਿਓ।
ਪਿਛਲੀ ਖ਼ਬਰ ਲੇਖ ਲਿਖਣ ਮੁਕਾਬਲੇ ’ਚ ਏਕਮ ਰਾਏ ਨੇ ਹਾਸਲ ਕੀਤਾ ਦੂਜਾ ਸਥਾਨ ਅਗਲੀ ਖ਼ਬਰ ਚੋਰੀ ਕਰਨ ਆਏ ਚੋਰ ਨੇ ਮਾਲਕ ਨਾਲ ਕੀਤੀ ਕੁੱਟਮਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।