ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ
ਮਾਛੀਵਾੜਾ ਸਾਹਿਬ, 29 ਨਵੰਬਰ (ਮਨੋਜ ਕੁਮਾਰ)- ਨਨਕਾਣਾ ਸਾਹਿਬ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਕੋਟ ਗੰਗੂ ਰਾਏ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਮਨਾਉਂਦਿਆਂ ਸ਼੍ਰੀ ਅਖੰਡ ਪਾਠ ਸਾਹਿਬ ਦਾ ਭੋਗ ਪਾਇਆ ਗਿਆ। ਨਨਕਾਣਾ ਸਾਹਿਬ ਐਜੂਕੇਸ਼ਨ ਟਰੱਸਟ ਦੇ ਡਾਇਰੈਕਟਰ ਇਕਬਾਲ ਸਿੰਘ ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ।
ਕੋਟ ਗੰਗੂ ਰਾਏ ਦੇ ਨਨਕਾਣਾ ਸਾਹਿਬ ਸਕੂਲ ਵਿਚ ਪਾਏ ਗਏ ਸ਼੍ਰੀ ਅਖੰਡ ਪਾਠ ਦੇ ਭੋਗ ਦੌਰਾਨ ਬੱਚਿਆਂ ਨੂੰ ਸਨਮਾਨਿਤ ਕਰਦੇ ਪ੍ਰਬੰਧਕ।ਤਸਵੀਰ : ਮਨੋਜ ਕੁਮਾਰ
30-11-2026