02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਬਾਬਾ ਘਾਲਾ ਸਿੰਘ ਨਾਨਕਸਰ ਵਾਲਿਆਂ ਦੇ ਜਨਮ ਦਿਨ ਨੂੰ ਸਮਰਪਿਤ ਤਿੰਨ ਰੋਜ਼ਾ ਸਮਾਗਮ ਕਰਵਾਇਆ

ਮਹਿਲ ਕਲਾਂ, 1 ਸਤੰਬਰ (ਤਰਸੇਮ ਸਿੰਘ ਗਹਿਲ)-ਨਾਨਕਸਰ ਕਲੇਰਾਂ ਦੇ ਮੁੱਖ ਸੇਵਾਦਾਰ ਸੰਤ ਬਾਬਾ ਘਾਲਾ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਉਨ੍ਹਾਂ ਦੇ ਜੱਦੀ ਪਿੰਡ ਚੰਨਣਵਾਲ ਵਿਖੇ ਤਿੰਨ ਦਿਨਾਂ ਧਾਰਮਿਕ ਸਮਾਗਮ ਕਰਵਾਇਆ। ਇਸ ਸਮੇਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਰਾਗੀ ਭਾਈ ਸਤਨਾਮ ਸਿੰਘ ਨਾਨਕਸਰ ਵਾਲਿਆਂ ਵਲੋਂ ਗੁਰਬਾਣੀ ਦਾ ਕੀਰਤਨ ਕੀਤਾ।

ਅਜੀਤ ਡੈਸਕ 02-09-2026
ਮਹਿਲ ਕਲਾਂ, 1 ਸਤੰਬਰ (ਤਰਸੇਮ ਸਿੰਘ ਗਹਿਲ)-ਨਾਨਕਸਰ ਕਲੇਰਾਂ ਦੇ ਮੁੱਖ ਸੇਵਾਦਾਰ ਸੰਤ ਬਾਬਾ ਘਾਲਾ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਉਨ੍ਹਾਂ ਦੇ ਜੱਦੀ ਪਿੰਡ ਚੰਨਣਵਾਲ ਵਿਖੇ ਤਿੰਨ ਦਿਨਾਂ ਧਾਰਮਿਕ ਸਮਾਗਮ ਕਰਵਾਇਆ। ਇਸ ਸਮੇਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਰਾਗੀ ਭਾਈ ਸਤਨਾਮ ਸਿੰਘ ਨਾਨਕਸਰ ਵਾਲਿਆਂ ਵਲੋਂ ਗੁਰਬਾਣੀ ਦਾ ਕੀਰਤਨ ਕੀਤਾ। ਇਸ ਮੌਕੇ ਸੰਤ ਬਾਬਾ ਘਾਲਾ ਸਿੰਘ ਨੇ ਸੰਗਤਾਂ ਨਾਲ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਪਿੰਡ ਚੰਨਣਵਾਲ ਉਨ੍ਹਾਂ ਦੀ ਜਨਮ ਭੂਮੀ ਹੋਣ ਦੇ ਨਾਲ-ਨਾਲ ਉਨ੍ਹਾਂ ਦੇ ਧਾਰਮਿਕ ਜੀਵਨ ਦੀ ਮੁੱਢਲੀ ਪੇ੍ਰਰਨਾ ਨਾਲ ਜੁੜੀ ਪਵਿੱਤਰ ਧਰਤੀ ਹੈ। ਇਸ ਧਰਤੀ ਨਾਲ ਸੰਤ ਬਾਬਾ ਈਸ਼ਰ ਸਿੰਘ ਜੀ ਅਤੇ ਸੰਤ ਬਾਬਾ ਨਰਾਇਣ ਸਿੰਘ ਮਹਾਨ ਸੰਤਾਂ ਦੀਆਂ ਯਾਦਾਂ ਜੁੜੀਆਂ ਹੋਈਆਂ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਸੰਤ ਮਹਾਂਪੁਰਖਾਂ ਨੇ ਸੰਗਤਾਂ ਨੂੰ ਗੁਰਬਾਣੀ, ਨਾਮ ਸਿਮਰਨ, ਸੇਵਾ ਅਤੇ ਸੱਚੇ-ਸੁੱਚੇ ਜੀਵਨ ਦਾ ਰਾਹ ਦਿਖਾਇਆ ਹੈ, ਅੱਜ ਦੀ ਨੌਜਵਾਨ ਪੀੜ੍ਹੀ ਨੂੰ ਸਿੱਖ ਇਤਿਹਾਸ ਅਤੇ ਗੁਰਬਾਣੀ ਨਾਲ ਜੋੜਨਾ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ। ਇਸ ਮੌਕੇ ਕਵੀਸ਼ਰ ਅਜਮੇਰ ਸਿੰਘ ਕਾਲਸਾਂ ਦੇ ਜਥੇ ਵਲੋਂ ਸਿੱਖ ਇਤਿਹਾਸ ਅਤੇ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਅਤੇ ਸਿੱਖ ਕੌਮ ਦੀਆਂ ਕੁਰਬਾਨੀਆਂ ਨੂੰ ਕਵੀਸ਼ਰੀ ਰਾਹੀਂ ਜੋਸ਼ੀਲੇ ਅੰਦਾਜ਼ ਵਿਚ ਪੇਸ਼ ਕੀਤਾ। ਕਵੀਸ਼ਰੀ ਰਾਹੀਂ ਇਤਿਹਾਸ ਦੇ ਪ੍ਰੇਰਨਾਦਾਇਕ ਪ੍ਰਸੰਗ ਸੁਣ ਕੇ ਸੰਗਤਾਂ ਭਾਵੁਕ ਹੋਈਆਂ ਅਤੇ ਜਥੇ ਵਲੋਂ ਪੇਸ਼ ਕੀਤੀਆਂ ਸਿੱਖ ਇਤਿਹਾਸ ਦੀਆਂ ਗਾਥਾਵਾਂ ਨੂੰ ਸੰਗਤਾਂ ਨੇ ਬੜੀ ਸ਼ਰਧਾ ਨਾਲ ਸਰਵਣ ਕੀਤਾ। ਇਸ ਸਮਾਗਮ ਵਿਚ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ ਬਾਬਾ ਗੁਰਚਰਨ ਸਿੰਘ ਦਿੱਲੀ ਵਾਲੇ, ਬਾਬਾ ਅਰਵਿੰਦਰ ਸਿੰਘ ਨਾਨਕਸਰ ਕਲੇਰਾਂ, ਬਾਬਾ ਰਵਿੰਦਰ ਸਿੰਘ, ਬਾਬਾ ਸਰਬਜੀਤ ਸਿੰਘ ਭਰੋਵਾਲ, ਬਾਬਾ ਜੋਨੀ ਸਿੰਘ ਤਖਾਣਵੱਧ, ਬਾਬਾ ਗੇਜਾ ਸਿੰਘ ਨਾਨਕਸਰ ਕਲੇਰਾਂ, ਬਾਬਾ ਮਿਹਰ ਸਿੰਘ, ਭਾਈ ਤਰਸੇਮ ਸਿੰਘ ਮਲੇਸ਼ੀਆ, ਭਾਈ ਹਰਭਜਨ ਸਿੰਘ, ਭਾਈ ਸਤਨਾਮ ਸਿੰਘ, ਭਾਈ ਮਨਜੀਤ ਸਿੰਘ, ਬਾਬਾ ਹਰਜਿੰਦਰ ਸਿੰਘ ਅਤੇ ਗ੍ਰੰਥੀ ਬਲਵਿੰਦਰ ਸਿੰਘ ਸਮੇਤ ਸੰਤ ਮਹਾਂਪੁਰਖਾਂ ਅਤੇ ਧਾਰਮਿਕ ਸ਼ਖ਼ਸੀਅਤਾਂ ਨੇ ਹਾਜ਼ਰੀ ਭਰੀ। ਇਸ ਮੌਕੇ ਨੰਬਰਦਾਰ ਗੁਰਜੰਟ ਸਿੰਘ ਧਾਲੀਵਾਲ, ਸਰਪੰਚ ਹਰਪ੍ਰੀਤ ਸਿੰਘ ਮਾਣੂੰਕੇ, ਜਰਨੈਲ ਸਿੰਘ ਜੈਲੀ, ਭੋਲਾ ਸਿੰਘ, ਭਾਈ ਰਣਜੀਤ ਸਿੰਘ ਸਮੇਤ ਵੱਡੀ ਗਿਣਤੀ ਵਿਚ ਪਿੰਡ ਵਾਸੀਆਂ ਅਤੇ ਸੰਗਤਾਂ ਨੇ ਹਾਜ਼ਰੀ ਭਰੀ।
ਪਿਛਲੀ ਖ਼ਬਰ ਹਰੀ ਸਿੰਘ ਬਾਵਾ ਦੀ ਧਰਮ ਪਤਨੀ ਦੇ ਦਿਹਾਂਤ ’ਤੇ ਵੱਖ-ਵੱਖ ਆਗੂਆਂ ਵਲੋਂ ਦੁੱਖ ਦਾ ਪ੍ਰਗਟਾਵਾ ਅਗਲੀ ਖ਼ਬਰ ਮੰਡੀਆਂ ’ਚ ਕਿਸਾਨਾਂ ਅਤੇ ਮਜ਼ਦੂਰਾਂ ਲਈ ਬੁਨਿਆਦੀ ਸਹੂਲਤਾਂ ’ਚ ਸੁਧਾਰ ਕੀਤਾ ਜਾਵੇਗਾ- ਚੇਅਰਮੈਨ ਪੁਨੀਤ ਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।