02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਰਾਸ਼ਟਰੀ ਵਾਲੀਬਾਲ ਚੈਂਪੀਅਨਸ਼ਿਪ ਦਾ ਸ਼ਾਨਦਾਰ ਉਦਘਾਟਨ

ਲੌਂਗੋਵਾਲ, 1 ਸਤੰਬਰ, (ਵਿਨੋਦ, ਖੰਨਾ) - ਜਵਾਹਰ ਨਵੋਦਿਆ ਵਿਦਿਆਲਿਆ ਲੌਂਗੋਵਾਲ (ਸੰਗਰੂਰ) ਵਿਖੇ ਆਰੰਭ ਹੋਈ ਰਾਸ਼ਟਰੀ ਵਾਲੀਬਾਲ ਚੈਂਪੀਅਨਸ਼ਿਪ ਦਾ ਉਦਘਾਟਨ ਅੱਜ ਬਹੁਤ ਹੀ ਉਤਸ਼ਾਹ ਅਤੇ ਸ਼ਾਨਦਰ ਢੰਗ ਨਾਲ ਕੀਤਾ ਗਿਆ। ਦੇਸ਼ ਦੇ ਵੱਖ-ਵੱਖ ਖੇਤਰਾਂ ਦੀ ਨੁਮਾਇੰਦਗੀ ਕਰਨ ਵਾਲੇ ਜਵਾਹਰ ਨਵੋਦਿਆ ਵਿਦਿਆਲਿਆ ਦੇ ਪ੍ਰਤਿਭਾਸ਼ਾਲੀ ਖਿਡਾਰੀ ਇਸ ਰਾਸ਼ਟਰੀ ਪੱਧਰ ਦੇ ਖੇਡ ਸਮਾਗਮ ਵਿੱਚ ਹਿੱਸਾ ਲੈ ਰਹੇ ਹਨ ।

ਅਜੀਤ ਡੈਸਕ 02-09-2026
ਲੌਂਗੋਵਾਲ, 1 ਸਤੰਬਰ, (ਵਿਨੋਦ, ਖੰਨਾ) - ਜਵਾਹਰ ਨਵੋਦਿਆ ਵਿਦਿਆਲਿਆ ਲੌਂਗੋਵਾਲ (ਸੰਗਰੂਰ) ਵਿਖੇ ਆਰੰਭ ਹੋਈ ਰਾਸ਼ਟਰੀ ਵਾਲੀਬਾਲ ਚੈਂਪੀਅਨਸ਼ਿਪ ਦਾ ਉਦਘਾਟਨ ਅੱਜ ਬਹੁਤ ਹੀ ਉਤਸ਼ਾਹ ਅਤੇ ਸ਼ਾਨਦਰ ਢੰਗ ਨਾਲ ਕੀਤਾ ਗਿਆ। ਦੇਸ਼ ਦੇ ਵੱਖ-ਵੱਖ ਖੇਤਰਾਂ ਦੀ ਨੁਮਾਇੰਦਗੀ ਕਰਨ ਵਾਲੇ ਜਵਾਹਰ ਨਵੋਦਿਆ ਵਿਦਿਆਲਿਆ ਦੇ ਪ੍ਰਤਿਭਾਸ਼ਾਲੀ ਖਿਡਾਰੀ ਇਸ ਰਾਸ਼ਟਰੀ ਪੱਧਰ ਦੇ ਖੇਡ ਸਮਾਗਮ ਵਿੱਚ ਹਿੱਸਾ ਲੈ ਰਹੇ ਹਨ । ਉਦਘਾਟਨੀ ਸਮਾਰੋਹ ਦੀ ਸ਼ੁਰੂਆਤ ਮੁੱਖ ਮਹਿਮਾਨ ਡਾ. ਗੀਤਾ ਠਾਕੁਰ ਪ੍ਰਿੰਸੀਪਲ ਕਾਲਜ ਆਫ਼ ਫਿਜ਼ੀਕਲ ਐਜੂਕੇਸ਼ਨ ਅਕਾਲ ਅਕੈਡਮੀ ਸ੍ਰੀ ਮਸਤੂਆਣਾ ਸਾਹਿਬ ਦੇ ਰਸਮੀ ਸਵਾਗਤ ਨਾਲ ਹੋਈ । ਇਸ ਤੋਂ ਬਾਅਦ ਵੱਖ-ਵੱਖ ਖੇਤਰਾਂ ਦੇ ਖਿਡਾਰੀਆਂ ਦੁਆਰਾ ਇੱਕ ਪ੍ਰਭਾਵਸ਼ਾਲੀ ਮਾਰਚ ਪਾਸਟ ਕੀਤਾ ਗਿਆ । ਉਦਘਾਟਨੀ ਸਮਾਰੋਹ ਵਿੱਚ ਸੱਭਿਆਚਾਰਕ ਪ੍ਰੋਗਰਾਮ ਖਿੱਚ ਦਾ ਕੇਂਦਰ ਰਿਹਾ । ਵੱਖ-ਵੱਖ ਜਵਾਹਰ ਨਵੋਦਿਆ ਵਿਦਿਆਲਿਆ ਦੇ ਵਿਦਿਆਰਥੀਆਂ ਨੇ ਭਾਰਤ ਦੀ ਅਮੀਰ ਅਤੇ ਵੱਖੋ ਵੱਖਰੀ ਸੱਭਿਆਚਾਰਕ ਵਿਰਾਸਤ ਨੂੰ ਦਰਸਾਉਂਦੀਆਂ ਵੰਨਗੀਆਂ ਪੇਸ਼ ਕੀਤੀਆਂ। ਇਸ ਮੌਕੇ ਜਵਾਹਰ ਨਵੋਦਿਆ ਵਿਦਿਆਲਿਆ ਸੰਗਰੂਰ ਦੇ ਪ੍ਰਿੰਸੀਪਲ ਖ਼ੀਮ ਚੰਦ ਨੇ ਸਵਾਗਤੀ ਭਾਸ਼ਣ ਦਿੱਤਾ ਅਤੇ ਸਾਰੇ ਖਿਡਾਰੀਆਂ, ਅਧਿਕਾਰੀਆਂ, ਕੋਚਾਂ ਅਤੇ ਵਿਸ਼ੇਸ਼ ਮਹਿਮਾਨਾਂ ਦਾ ਨਿੱਘਾ ਸਵਾਗਤ ਕੀਤਾ। ਸੈਲੇਸ਼ ਕੁਮਾਰ ਨਾਗਦੇਵਤੇ ਸਹਾਇਕ ਕਮਿਸ਼ਨਰ ਨਵੋਦਿਆ ਵਿਦਿਆਲਿਆ ਸਮਿਤੀ ਖੇਤਰੀ ਦਫ਼ਤਰ ਚੰਡੀਗੜ੍ਹ ਨੇ ਵੀ ਵਿਦਿਆਰਥੀਆਂ ਨੂੰ ਸੰਬੋਧਨ ਕੀਤਾ। ਆਪਣੇ ਸੰਬੋਧਨ ਵਿਚ ਖੇਡਾਂ ਦੇ ਮਹੱਤਵ ਦੇ ਨਾਲ-ਨਾਲ ਅਨੁਸ਼ਾਸਨ, ਟੀਮ ਵਰਕ ਅਤੇ ਸਿਹਤਮੰਦ ਮੁਕਾਬਲੇ ਦੀ ਭਾਵਨਾ ‘ਤੇ ਚਾਨਣਾ ਪਾਇਆ । ਇਸ ਰਾਸ਼ਟਰੀ ਵਾਲੀਬਾਲ ਮੁਕਾਬਲੇ ’ਚ ਜਵਾਹਰ ਨਵੋਦਿਆ ਵਿਦਿਆਲਿਆ ਸਮਿਤੀ ਦੇ ਦੇਸ਼ ਦੇ ਵੱਖ-ਵੱਖ ਹਿੱਸਿਆਂ ‘ਚੋਂ ਲਗਭਗ 10 ਡਿਵੀਜ਼ਨਾਂ ਦੀਆਂ ਟੀਮਾਂ ਹਿੱਸਾ ਲੈ ਰਹੀਆਂ ਹਨ ।
ਪਿਛਲੀ ਖ਼ਬਰ ਸਹਿਕਾਰੀ ਸਭਾ ਸ਼ਹਿਣਾ ਦੀ ਪ੍ਰਬੰਧਕੀ ਕਮੇਟੀ ਨੇ ਲਗਪਗ 28 ਲੱਖ ਰੁਪਏ ਦੇ ਨਵੇਂ ਸੰਦ ਖ਼ਰੀਦੇ ਅਗਲੀ ਖ਼ਬਰ ਅਕਾਲੀ ਦਲ (ਬ) ਯੂਥ ਵਿੰਗ ਜ਼ਿਲ੍ਹਾ ਬਰਨਾਲਾ ਦੇ ਅਹੁਦੇਦਾਰਾਂ ਦੀ ਪਹਿਲੀ ਸੂਚੀ ਕੀਤੀ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।