02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਮਦਰ ਟੀਚਰ ਸਕੂਲ ਵਿਖੇ ਕੈਰੀਅਰ ਗਾਈਡੈਂਸ ਸੈਮੀਨਾਰ ਕਰਵਾਇਆ

ਬਰਨਾਲਾ, 1 ਸਤੰਬਰ (ਅਸ਼ੋਕ ਭਾਰਤੀ)-ਮਦਰ ਟੀਚਰ ਸਕੂਲ ਬਰਨਾਲਾ ਵਿਖੇ ਕੈਰੀਅਰ ਗਾਈਡੈਂਸ ਸੈਮੀਨਾਰ ਕਰਵਾਇਆ ਗਿਆ। ਜਿਸ ਵਿਚ ਗਿਆਰ੍ਹਵੀਂ ਅਤੇ ਬਾਰ੍ਹਵੀਂ ਦੇ ਸਾਰੇ ਗਰੁੱਪਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ।

ਅਜੀਤ ਡੈਸਕ 02-09-2026
ਬਰਨਾਲਾ, 1 ਸਤੰਬਰ (ਅਸ਼ੋਕ ਭਾਰਤੀ)-ਮਦਰ ਟੀਚਰ ਸਕੂਲ ਬਰਨਾਲਾ ਵਿਖੇ ਕੈਰੀਅਰ ਗਾਈਡੈਂਸ ਸੈਮੀਨਾਰ ਕਰਵਾਇਆ ਗਿਆ। ਜਿਸ ਵਿਚ ਗਿਆਰ੍ਹਵੀਂ ਅਤੇ ਬਾਰ੍ਹਵੀਂ ਦੇ ਸਾਰੇ ਗਰੁੱਪਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ। ਸੈਮੀਨਾਰ ਦਾ ਉਦੇਸ਼ ਵਿਦਿਆਰਥੀਆਂ ਨੂੰ ਉੱਭਰ ਰਹੇ ਕੈਰੀਅਰ ਦੇ ਮੌਕਿਆਂ ਨਾਲ ਜਾਣੂ ਕਰਵਾਉਣਾ ਅਤੇ ਉਨ੍ਹਾਂ ਨੂੰ ਆਪਣੇ ਭਵਿੱਖ ਦੀ ਅਕਾਦਮਿਕ ਅਤੇ ਪੇਸ਼ੇਵਰ ਦਿਸ਼ਾ ਬਾਰੇ ਸੋਚ-ਸਮਝ ਕੇ ਫ਼ੈਸਲੇ ਲੈਣ ਲਈ ਪ੍ਰੇਰਿਤ ਕਰਨਾ ਸੀ। ਇਸ ਮੌਕੇ ਪ੍ਰਸਿੱਧ ਸਿੱਖਿਆ ਮਾਹਿਰ ਸੁਮਿਤ ਵਾਸਨ ਨੇ ਵਿਦਿਆਰਥੀਆਂ ਨਾਲ ਆਪਣੇ ਅਨੁਭਵ ਸਾਂਝੇ ਕੀਤੇ। ਉਨ੍ਹਾਂ ਨੇ ਉੱਭਰ ਰਹੇ ਕੈਰੀਅਰ ਖੇਤਰਾਂ, ਬਦਲਦੇ ਪੇਸ਼ੇਵਰ ਰੁਝਾਨਾਂ, ਹੁਨਰ ਵਿਕਾਸ ਅਤੇ ਵਿਅਕਤੀਗਤ ਰੁਚੀਆਂ, ਸਮਰੱਥਾਵਾਂ ਅਤੇ ਭਵਿੱਖ ਦੇ ਮੌਕਿਆਂ ਨੂੰ ਧਿਆਨ ਵਿਚ ਰੱਖ ਕੇ ਕੈਰੀਅਰ ਦੀ ਚੋਣ ਕਰਨ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਰਿਵਾਇਤੀ ਕੈਰੀਅਰ ਵਿਕਲਪਾਂ ਤੋਂ ਅੱਗੇ ਵਧ ਕੇ ਤੇਜ਼ੀ ਨਾਲ ਬਦਲ ਰਹੀ ਦੁਨੀਆ ਵਿਚ ਉੱਭਰ ਰਹੀਆਂ ਵਿਭਿੰਨ ਸੰਭਾਵਨਾਵਾਂ ਦੀ ਖੋਜ ਕਰਨ ਲਈ ਉਤਸ਼ਾਹਿਤ ਕੀਤਾ। ਇਸ ਮੌਕੇ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।
ਪਿਛਲੀ ਖ਼ਬਰ ਬਾਜ਼ੀਗਰ ਬਸਤੀ ’ਚ ਨਰਕ ਵਰਗੇ ਹਾਲਾਤ ਫੈਲਿਆ ਸੀਵਰੇਜ ਦਾ ਗੰਦਾ ਪਾਣੀ ਅਗਲੀ ਖ਼ਬਰ ਸ਼ਿਵਾਲਿਕ ਪਬਲਿਕ ਸਕੂਲ ਵਿਚ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।