03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਨਗਰ ਨਿਗਮ ਬਰਨਾਲਾ ਵਲੋਂ ਸ਼ੁਰੂ ਕੀਤੀ ਗਈ ਸਫ਼ਾਈ ਮੁਹਿੰਮ ਮਹਿਜ਼ ਖਾਨਾਪੂਰਤੀ ਤੱਕ ਸੀਮਤ

ਬਰਨਾਲਾ, 2 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬ ਸਰਕਾਰ ਵਲੋਂ ਸ਼ਹਿਰਾਂ ਨੂੰ ਸਾਫ਼-ਸੁਥਰਾ ਬਣਾਉਣ ਦੇ ਮੰਤਵ ਨਾਲ ‘ਮਿਸ਼ਨ ਕਲੀਨ ਪੰਜਾਬ’ ਤਹਿਤ 10 ਰੋਜ਼ਾ ਵਿਸ਼ੇਸ਼ ਸਫ਼ਾਈ ਮੁਹਿੰਮ ਚਲਾਈ ਜਾ ਰਹੀ ਹੈ । ਇਸ ਮੁਹਿੰਮ ਤਹਿਤ ਨਗਰ ਨਿਗਮ ਬਰਨਾਲਾ ਵਲੋਂ ਵੀ ਸ਼ਹਿਰ ਵਿਚ ਸਫ਼ਾਈ ਕਾਰਜਾਂ ਦੀ ਸ਼ੁਰੂਆਤ ਕੁੱਝ ਦਿਨ ਪਹਿਲਾਂ ਸਥਾਨਕ ਕਚਹਿਰੀ ਚੌਂਕ ਤੋਂ ਕੀਤੀ ਗਈ ਸੀ ।

ਅਜੀਤ ਡੈਸਕ 03-09-2026
ਬਰਨਾਲਾ, 2 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬ ਸਰਕਾਰ ਵਲੋਂ ਸ਼ਹਿਰਾਂ ਨੂੰ ਸਾਫ਼-ਸੁਥਰਾ ਬਣਾਉਣ ਦੇ ਮੰਤਵ ਨਾਲ ‘ਮਿਸ਼ਨ ਕਲੀਨ ਪੰਜਾਬ’ ਤਹਿਤ 10 ਰੋਜ਼ਾ ਵਿਸ਼ੇਸ਼ ਸਫ਼ਾਈ ਮੁਹਿੰਮ ਚਲਾਈ ਜਾ ਰਹੀ ਹੈ । ਇਸ ਮੁਹਿੰਮ ਤਹਿਤ ਨਗਰ ਨਿਗਮ ਬਰਨਾਲਾ ਵਲੋਂ ਵੀ ਸ਼ਹਿਰ ਵਿਚ ਸਫ਼ਾਈ ਕਾਰਜਾਂ ਦੀ ਸ਼ੁਰੂਆਤ ਕੁੱਝ ਦਿਨ ਪਹਿਲਾਂ ਸਥਾਨਕ ਕਚਹਿਰੀ ਚੌਂਕ ਤੋਂ ਕੀਤੀ ਗਈ ਸੀ । ਪਰ ਮੁਹਿੰਮ ਦੀ ਸ਼ੁਰੂਆਤ ਵਾਲੀ ਥਾਂ ਦੇ ਨੇੜੇ ਹੀ ਸਫ਼ਾਈ ਪ੍ਰਬੰਧਾਂ ਦੀ ਮਾੜੀ ਹਾਲਤ ਇਸ ਮੁਹਿੰਮ ਦੀ ਕਾਰਗੁਜ਼ਾਰੀ ’ਤੇ ਸਵਾਲੀਆ ਨਿਸ਼ਾਨ ਲਗਾ ਰਹੀ ਹੈ । ਕਚਹਿਰੀ ਚੌਂਕ ਦੇ ਆਲੇ-ਦੁਆਲੇ ਅਤੇ ਬੀ.ਡੀ.ਪੀ.ਓ. ਦਫ਼ਤਰ ਦੇ ਨਾਲ ਲਗਦੀ ਸੜਕ ਜੋ ਗੁਰਦੁਆਰਾ ਨਾਨਕਸਰ ਠਾਠ ਸਾਹਿਬ ਵੱਲ ਜਾਂਦੀ ਹੈ, ਕੱਸੀ ਉੱਪਰ ਕੂੜੇ ਦੇ ਵੱਡੇ-ਵੱਡੇ ਢੇਰ ਲੱਗੇ ਹੋਏ ਹਨ । ਇੱਥੇ ਰੋਜ਼ਾਨਾ ਘਰਾਂ ਅਤੇ ਦੁਕਾਨਾਂ ’ਚੋਂ ਨਿਕਲਣ ਵਾਲਾ ਕੂੜਾ ਸੁੱਟਿਆ ਜਾ ਰਿਹਾ ਹੈ, ਜਿਸ ਕਾਰਨ ਇਹ ਥਾਂ ਹੌਲੀ-ਹੌਲੀ ਗੈਰ-ਅਧਿਕਾਰਤ ਡੰਪਿੰਗ ਸਥਾਨ ਵਿਚ ਤਬਦੀਲ ਹੁੰਦੀ ਜਾ ਰਹੀ ਹੈ। ਹੈਰਾਨੀ ਦੀ ਗੱਲ ਇਹ ਹੈ ਕਿ ਜਿਸ ਕਚਹਿਰੀ ਚੌਂਕ ਤੋਂ ਨਗਰ ਨਿਗਮ ਵਲੋਂ ‘ਮਿਸ਼ਨ ਕਲੀਨ ਪੰਜਾਬ’ ਸਫ਼ਾਈ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ, ਉਸ ਦੇ ਬਿਲਕੁਲ ਨੇੜੇ ਹੀ ਕੂੜੇ ਦੇ ਇਹ ਢੇਰ ਸ਼ਾਇਦ ਅਧਿਕਾਰੀਆਂ ਦੇ ਨਜ਼ਰ ਨਹੀਂ ਆਏ । ਇਸ ਸਬੰਧੀ ਆਲੇ-ਦੁਆਲੇ ਦੇ ਦੁਕਾਨਦਾਰਾਂ ਅਤੇ ਲੋਕਾਂ ਨਾਲ ਗੱਲਬਾਤ ਕਰਨ ’ਤੇ ਉਨ੍ਹਾਂ ਦੱਸਿਆ ਕਿ ਇਸ ਸਥਾਨ ਤੋਂ ਨਗਰ ਨਿਗਮ ਦਾ ਕੋਈ ਵੀ ਮੁਲਾਜ਼ਮ ਨਿਯਮਤ ਤੌਰ ’ਤੇ ਕੂੜਾ ਚੁੱਕਣ ਲਈ ਨਹੀਂ ਆਉਂਦਾ। ਲੋਕਾਂ ਅਨੁਸਾਰ ਲੰਮੇ ਸਮੇਂ ਤੋਂ ਕੂੜਾ ਇਕੱਠਾ ਹੋਣ ਕਾਰਨ ਢੇਰ ਲਗਾਤਾਰ ਵਧਦੇ ਜਾ ਰਹੇ ਹਨ । ਕੂੜੇ ਦੇ ਢੇਰਾਂ ’ਚੋਂ ਆਉਂਦੀ ਬਦਬੂ ਅਤੇ ਅਵਾਰਾ ਪਸ਼ੂਆਂ ਦੀ ਮੌਜੂਦਗੀ ਕਾਰਨ ਰਾਹਗੀਰਾਂ ਅਤੇ ਆਲੇ-ਦੁਆਲੇ ਦੇ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ । ਲੋਕਾਂ ਨੇ ਦੱਸਿਆ ਕਿ ਕੂੜੇ ਦੇ ਇਹ ਢੇਰ ਸਿਰਫ਼ ਆਲੇ-ਦੁਆਲੇ ਦੇ ਵਸਨੀਕਾਂ ਲਈ ਹੀ ਪ੍ਰੇਸ਼ਾਨੀ ਦਾ ਕਾਰਨ ਨਹੀਂ ਬਣ ਰਹੇ, ਸਗੋਂ ਇਹ ਰਸਤਾ ਗੁਰਦੁਆਰਾ ਨਾਨਕਸਰ ਠਾਠ ਸਾਹਿਬ ਨੂੰ ਜਾਣ ਵਾਲਾ ਮੁੱਖ ਰਸਤਾ ਹੋਣ ਕਾਰਨ ਇੱਥੋਂ ਰੋਜ਼ਾਨਾ ਵੱਡੀ ਗਿਣਤੀ ਵਿਚ ਸੰਗਤਾਂ ਅਤੇ ਹੋਰ ਰਾਹਗੀਰ ਲੰਘਦੇ ਹਨ । ਕੂੜੇ ਦੇ ਢੇਰਾਂ ਤੋਂ ਉੱਠਦੀ ਬਦਬੂ ਕਾਰਨ ਸੰਗਤਾਂ ਨੂੰ ਵੀ ਕਾਫ਼ੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ । ਲੋਕਾਂ ਨੇ ਨਗਰ ਨਿਗਮ ਦੇ ਅਧਿਕਾਰੀਆਂ ਤੋਂ ਮੰਗ ਕੀਤੀ ਹੈ ਕਿ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ ਗਏ ‘ਮਿਸ਼ਨ ਕਲੀਨ ਪੰਜਾਬ’ ਨੂੰ ਮਹਿਜ਼ ਖਾਨਾਪੂਰਤੀ ਤੱਕ ਸੀਮਤ ਨਾ ਰੱਖਿਆ ਜਾਵੇ, ਸਗੋਂ ਇਸ ਮੁਹਿੰਮ ਤਹਿਤ ਸ਼ਹਿਰ ਦੀ ਅਸਲ ਤਸਵੀਰ ਬਦਲਣ ਲਈ ਠੋਸ ਕਦਮ ਚੁੱਕੇ ਜਾਣ। ਉਨ੍ਹਾਂ ਮੰਗ ਕੀਤੀ ਕਿ ਕਚਹਿਰੀ ਚੌਂਕ ਨੇੜੇ ਕੱਸੀ ’ਤੇ ਲੱਗੇ ਕੂੜੇ ਦੇ ਢੇਰ ਤੁਰੰਤ ਚੁਕਵਾਏ ਜਾਣ ਅਤੇ ਇਸ ਥਾਂ ’ਤੇ ਮੁੜ ਕੂੜਾ ਸੁੱਟਣ ਤੋਂ ਰੋਕਣ ਲਈ ਵੀ ਢੁਕਵੇਂ ਪ੍ਰਬੰਧ ਕੀਤੇ ਜਾਣ । ਸ਼ਹਿਰ ਵਾਸੀਆਂ ਨੇ ਕਿਹਾ ਕਿ ਮੁਹਿੰਮ ਦਾ ਦਾਇਰਾ ਸਿਰਫ਼ ਕੁੱਝ ਚੋਣਵੀਂਆਂ ਥਾਵਾਂ ਤੱਕ ਸੀਮਤ ਨਹੀਂ ਰਹਿਣਾ ਚਾਹੀਦਾ। ਸ਼ਹਿਰ ਦੇ ਹਰੇਕ ਵਾਰਡ, ਮੁੱਖ ਸੜਕਾਂ, ਬਾਜ਼ਾਰਾਂ ਅਤੇ ਗਲੀਆਂ ਵਿਚ ਸਫ਼ਾਈ ਦੇ ਪੁਖ਼ਤਾ ਪ੍ਰਬੰਧ ਕੀਤੇ ਜਾਣੇ ਚਾਹੀਦੇ ਹਨ।
ਪਿਛਲੀ ਖ਼ਬਰ ਅਕਾਲੀ ਦਲ (ਬ) ਵਲੋਂ ਬਲਦੇਵ ਸਿੰਘ ਗਾਗੇਵਾਲ ਜਰਨਲ ਕੌਂਸਲ ਦੇ ਮੈਂਬਰ ਨਿਯੁਕਤ ਅਗਲੀ ਖ਼ਬਰ ਐੱਸ.ਓ.ਆਈ. ਵਲੋਂ ਸੱਥ ਦਾ ਵਿਰੋਧ ਕਰਨਾ ਮੰਦਭਾਗਾ -ਝੂੰਦਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।