03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਸ਼ਬਦ ਗਾਇਣ ਮੁਕਾਬਲਿਆਂ ’ਚੋਂ ਪਹਿਲੇ ਸਥਾਨ ’ਤੇ ਰਹੇ ਬੱਚੇ ਸਨਮਾਨਿਤ

ਧਨੌਲਾ, 2 ਸਤੰਬਰ (ਜਤਿੰਦਰ ਸਿੰਘ ਧਨੌਲਾ)-ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 422ਵੇਂ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸਿੰਘ ਸਭਾ ਬਰਨਾਲਾ ਵਲੋਂ ਵਿਦਿਆਰਥੀਆਂ ਦੇ ਦਸਤਾਰ ਸਜਾਓ, ਸ਼ਬਦ ਗਾਇਣ, ਗੁਰਬਾਣੀ ਕੰਠ ਮੁਕਾਬਲੇ ਕਰਵਾਏ ਗਏ । ਜਿਸ ਵਿਚ ਪੰਜਾਬ ਪਬਲਿਕ ਸਕੂਲ ਮਾਨਾਂ ਪਿੰਡੀ ਧਨੌਲਾ ਰੋਡ ਬਰਨਾਲਾ ਦੇ ਸੀਨੀਅਰ ਬੱਚਿਆਂ ਵਲੋਂ ਸ਼ਬਦ ਗਾਇਣ ਪ੍ਰਤੀਯੋਗਤਾ ਵਿਚ ਭਾਗ ਲਿਆ ਗਿਆ।

ਅਜੀਤ ਡੈਸਕ 03-09-2026
ਧਨੌਲਾ, 2 ਸਤੰਬਰ (ਜਤਿੰਦਰ ਸਿੰਘ ਧਨੌਲਾ)-ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 422ਵੇਂ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸਿੰਘ ਸਭਾ ਬਰਨਾਲਾ ਵਲੋਂ ਵਿਦਿਆਰਥੀਆਂ ਦੇ ਦਸਤਾਰ ਸਜਾਓ, ਸ਼ਬਦ ਗਾਇਣ, ਗੁਰਬਾਣੀ ਕੰਠ ਮੁਕਾਬਲੇ ਕਰਵਾਏ ਗਏ । ਜਿਸ ਵਿਚ ਪੰਜਾਬ ਪਬਲਿਕ ਸਕੂਲ ਮਾਨਾਂ ਪਿੰਡੀ ਧਨੌਲਾ ਰੋਡ ਬਰਨਾਲਾ ਦੇ ਸੀਨੀਅਰ ਬੱਚਿਆਂ ਵਲੋਂ ਸ਼ਬਦ ਗਾਇਣ ਪ੍ਰਤੀਯੋਗਤਾ ਵਿਚ ਭਾਗ ਲਿਆ ਗਿਆ। ਇਨ੍ਹਾਂ ਮੁਕਾਬਲਿਆਂ ਵਿਚ 20 ਤੋਂ ਵੱਧ ਸਕੂਲਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ । ਸ਼ਬਦ ਗਾਇਣ ਮੁਕਾਬਲਿਆਂ ’ਚ ਪੰਜਾਬ ਪਬਲਿਕ ਸਕੂਲ ਮਾਨਾ ਪਿੰਡੀ ਧਨੌਲਾ ਦੇ ਵਿਦਿਆਰਥੀਆਂ ਨੇ ਪਹਿਲਾ ਸਥਾਨ ਹਾਸਿਲ ਕਰ ਕੇ ਆਪਣੇ ਸਕੂਲ ਅਤੇ ਆਪਣੇ ਅਧਿਆਪਕਾਂ ਦਾ ਨਾਂਅ ਰੌਸ਼ਨ ਕੀਤਾ । ਜੂਨੀਅਰ ਬੱਚਿਆਂ ਦੇ ਸ਼ਬਦ ਗਾਇਣ ਮੁਕਾਬਲੇ ਵਿਚ ਦੂਜਾ ਸਥਾਨ ਹਾਸਿਲ ਕੀਤਾ । ਦਸਤਾਰ ਮੁਕਾਬਲਿਆਂ ’ਚ ਚੌਥਾ ਸਥਾਨ ਹਾਸਿਲ ਕੀਤਾ । ਇਨ੍ਹਾਂ ਮੁਕਾਬਲਿਆਂ ਦੀ ਤਿਆਰੀ ਮਿਊਜ਼ਿਕ ਟੀਚਰ ਸਤਨਾਮ ਸਿੰਘ ਪਾਠਕ ਦੁਆਰਾ ਕਰਵਾਈ ਗਈ । ਗੁਰਦੁਆਰਾ ਸਿੰਘ ਸਭਾ ਬਰਨਾਲਾ ਦੇ ਪ੍ਰਬੰਧਕੀ ਸਮੂਹ ਕਮੇਟੀ ਮੈਂਬਰਾਂ ਨੇ ਬੱਚਿਆਂ ਨੂੰ ਯਾਦਗਾਰੀ ਚਿੰਨ ਦੇ ਕੇ ਸਨਮਾਨਿਤ ਕੀਤਾ । ਬੱਚਿਆਂ ਦੀ ਇਸ ਪ੍ਰਾਪਤੀ ਤੋ ਖ਼ੁਸ਼ ਹੋ ਕੇ ਸਕੂਲ ਦੇ ਚੇਅਰਮੈਨ ਅਮਰਜੀਤ ਸਿੰਘ ਚੀਮਾ ਨੇ ਸਾਰਿਆਂ ਬੱਚਿਆਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਵੱਧ ਤੋ ਵੱਧ ਬੱਚੇ ਅਜਿਹੇ ਮੁਕਾਬਲਿਆਂ ਵਿਚ ਭਾਗ ਲਿਆ ਕਰਨ ਤਾਂ ਜੋ ਉਹ ਆਪਣੇ ਹੁਨਰ ਨੂੰ ਨਿਖਾਰ ਸਕਣ । ਸਕੂਲ ਦੇ ਡਾਇਰੈਕਟਰ ਸੁਖਦੀਪ ਸਿੰਘ ਚੀਮਾ, ਪ੍ਰਿੰਸੀਪਲ ਮੈਡਮ ਸਿਮਰਨ ਕੌਰ ਨੇ ਸੰਗੀਤ ਅਧਿਆਪਕ ਸਤਨਾਮ ਸਿੰਘ ਪਾਠਕ ਅਤੇ ਸਮੂਹ ਸਟਾਫ਼ ਵਲੋਂ ਵਿਦਿਆਰਥੀਆਂ ਦੇ ਸ਼ਬਦ ਗਾਇਣ ਮੁਕਾਬਲਿਆਂ ਵਿਚੋਂ ਅੱਵਲ ਆਉਣ ’ਤੇ ਵਧਾਈ ਦਿੱਤੀ ।
ਪਿਛਲੀ ਖ਼ਬਰ ਭਾਕਿਯੂ (ਉਗਰਾਹਾਂ) ਦਾ ਡਿਪਟੀ ਕਮਿਸ਼ਨਰ ਦਫ਼ਤਰ ਨੇੜੇ ਧਰਨਾ ਚੌਥੇ ਦਿਨ ਵੀ ਜਾਰੀ ਅਗਲੀ ਖ਼ਬਰ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਨੇ ਜ਼ਿਲ੍ਹਾ ਜੇਲ੍ਹ ਬਰਨਾਲਾ ਵਾਸਤੇ ਐਂਬੂਲੈਂਸ ਦਿੱਤੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।