ਮਿਸ਼ਨ ਕਲੀਨ ਪੰਜਾਬ ਤਹਿਤ ਲੋਕ ਸਭਾ ਮੈਂਬਰ ਮੀਤ ਹੇਅਰ ਨੇ ਸਫ਼ਾਈ ਮੁਹਿੰਮ ਵਿਚ ਕੀਤੀ ਸ਼ਮੂਲੀਅਤ
ਬਰਨਾਲਾ, 3 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਮਿਸ਼ਨ ਕਲੀਨ ਪੰਜਾਬ ਦੇ ਦੂਜੇ ਪੜਾਅ ਤਹਿਤ ਅੱਜ ਨਗਰ ਨਿਗਮ ਬਰਨਾਲਾ ਵਲੋਂ ਸ਼ਹਿਰ ਨੂੰ ਸਾਫ਼-ਸੁਥਰਾ ਅਤੇ ਸੁੰਦਰ ਬਣਾਉਣ ਦੇ ਉਦੇਸ਼ ਨਾਲ ਅਗਰਸੈਨ ਚੌਕ ਤੋਂ ਭਗਵਾਨ ਵਾਲਮੀਕਿ ਚੌਕ ਤੱਕ ਵਿਸ਼ੇਸ਼ ਸਫ਼ਾਈ ਮੁਹਿੰਮ ਚਲਾਈ ਗਈ । ਇਸ ਮੁਹਿੰਮ ਵਿਚ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਵਿਸ਼ੇਸ਼ ਤੌਰ ‘ਤੇ ਸ਼ਮੂਲੀਅਤ ਕਰਦਿਆਂ ਖੁਦ ਸਫ਼ਾਈ ਕਾਰਜਾਂ ਵਿਚ ਹਿੱਸਾ ਲਿਆ ਅਤੇ ਬਰਨਾਲਾ ਵਾਸੀਆਂ ਨੂੰ ਇਸ ਮੁਹਿੰਮ ਵਿੱਚ ਵੱਧ ਤੋਂ ਵੱਧ ਸਹਿਯੋਗ ਦੇਣ ਦੀ ਅਪੀਲ ਕੀਤੀ।
ਬਰਨਾਲਾ, 3 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਮਿਸ਼ਨ ਕਲੀਨ ਪੰਜਾਬ ਦੇ ਦੂਜੇ ਪੜਾਅ ਤਹਿਤ ਅੱਜ ਨਗਰ ਨਿਗਮ ਬਰਨਾਲਾ ਵਲੋਂ ਸ਼ਹਿਰ ਨੂੰ ਸਾਫ਼-ਸੁਥਰਾ ਅਤੇ ਸੁੰਦਰ ਬਣਾਉਣ ਦੇ ਉਦੇਸ਼ ਨਾਲ ਅਗਰਸੈਨ ਚੌਕ ਤੋਂ ਭਗਵਾਨ ਵਾਲਮੀਕਿ ਚੌਕ ਤੱਕ ਵਿਸ਼ੇਸ਼ ਸਫ਼ਾਈ ਮੁਹਿੰਮ ਚਲਾਈ ਗਈ । ਇਸ ਮੁਹਿੰਮ ਵਿਚ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਵਿਸ਼ੇਸ਼ ਤੌਰ ‘ਤੇ ਸ਼ਮੂਲੀਅਤ ਕਰਦਿਆਂ ਖੁਦ ਸਫ਼ਾਈ ਕਾਰਜਾਂ ਵਿਚ ਹਿੱਸਾ ਲਿਆ ਅਤੇ ਬਰਨਾਲਾ ਵਾਸੀਆਂ ਨੂੰ ਇਸ ਮੁਹਿੰਮ ਵਿੱਚ ਵੱਧ ਤੋਂ ਵੱਧ ਸਹਿਯੋਗ ਦੇਣ ਦੀ ਅਪੀਲ ਕੀਤੀ। ਇਸ ਮੌਕੇ ਮੀਤ ਹੇਅਰ ਨੇ ਕਿਹਾ ਕਿ ਸਾਫ਼-ਸੁਥਰਾ ਸ਼ਹਿਰ ਸਿਰਫ਼ ਸਰਕਾਰ ਜਾਂ ਨਗਰ ਨਿਗਮ ਦੀ ਜ਼ਿੰਮੇਵਾਰੀ ਨਹੀਂ , ਸਗੋਂ ਹਰ ਨਾਗਰਿਕ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਮਿਸ਼ਨ ਕਲੀਨ ਪੰਜਾਬ ਤਹਿਤ ਚਲਾਈਆਂ ਜਾ ਰਹੀਆਂ ਵਿਸ਼ੇਸ਼ ਸਫ਼ਾਈ ਮੁਹਿੰਮਾਂ ਦਾ ਮਕਸਦ ਸਿਰਫ਼ ਸ਼ਹਿਰ ਦੀ ਸਫ਼ਾਈ ਕਰਨਾ ਹੀ ਨਹੀਂ, ਬਲਕਿ ਲੋਕਾਂ ਵਿੱਚ ਸਫ਼ਾਈ ਪ੍ਰਤੀ ਜ਼ਿੰਮੇਵਾਰੀ ਅਤੇ ਜਾਗਰੂਕਤਾ ਦੀ ਭਾਵਨਾ ਪੈਦਾ ਕਰਨਾ ਵੀ ਹੈ। ਉਨ੍ਹਾਂ ਬਰਨਾਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਮੁਹਿੰਮ ਦਾ ਹਿੱਸਾ ਬਣਨ ਅਤੇ ਸਫ਼ਾਈ ਨੂੰ ਸਿਰਫ਼ ਵਿਸ਼ੇਸ਼ ਮੁਹਿੰਮਾਂ ਜਾਂ ਕੁਝ ਦਿਨਾਂ ਤੱਕ ਸੀਮਤ ਨਾ ਰੱਖਣ। ਹਰ ਨਾਗਰਿਕ ਆਪਣੇ ਘਰ, ਦੁਕਾਨ, ਦਫ਼ਤਰ ਅਤੇ ਆਲੇ-ਦੁਆਲੇ ਦੇ ਖੇਤਰ ਨੂੰ ਸਾਫ਼ ਰੱਖਣ ਨੂੰ ਆਪਣੀ ਰੋਜ਼ਾਨਾ ਜ਼ਿੰਦਗੀ ਦਾ ਹਿੱਸਾ ਬਣਾਏ। ਨਗਰ ਨਿਗਮ ਦੇ ਮੇਅਰ ਹਸਨਪ੍ਰੀਤ ਭਾਰਦਵਾਜ ਨੇ ਵੀ ਸ਼ਹਿਰ ਵਾਸੀਆਂ ਨੂੰ ਨਗਰ ਨਿਗਮ ਵਲੋਂ ਚਲਾਈਆਂ ਜਾ ਰਹੀਆਂ ਸਫ਼ਾਈ ਮੁਹਿੰਮਾਂ ਵਿੱਚ ਸਹਿਯੋਗ ਦੇਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਨਗਰ ਨਿਗਮ ਵਲੋਂ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚ ਸਫ਼ਾਈ ਕਾਰਜਾਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸ ਮੌਕੇ ਧੀਰਜ ਕੁਮਾਰ ਦੱਧਾਹੂਰ, ਰਾਜ ਕੁਮਾਰ ਧੌਲਾ, ਬੀਬੀ ਸੁਖਜੀਤ ਕੌਰ ਸੁੱਖੀ, ਨੀਰਜ ਜਿੰਦਲ, ਰਾਜੇਸ਼ ਭੂਟਾਨੀ, ਰਜਤ ਬਾਂਸਲ ਲੱਕੀ ਆਦਿ ਹਾਜ਼ਰ ਸਨ।