04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਸੰਤ ਘੁੰਨਸ ਵਲੋਂ ਨਵ-ਨਿਯੁਕਤ ਜਨਰਲ ਕੌਂਸਲ ਮੈਂਬਰ ਗਾਗੇਵਾਲ ਅਤੇ ਜਥੇਦਾਰ ਸੁੱਖਾ ਸਨਮਾਨਿਤ

ਮਹਿਲ ਕਲਾਂ, 3 ਸਤੰਬਰ (ਤਰਸੇਮ ਸਿੰਘ ਗਹਿਲ)-ਵਿਧਾਨ ਸਭਾ ਹਲਕਾ ਮਹਿਲ ਕਲਾਂ ਤੋਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂ ਬਲਦੇਵ ਸਿੰਘ ਗਾਗੇਵਾਲ ਅਤੇ ਜਥੇਦਾਰ ਸੁਖਵਿੰਦਰ ਸਿੰਘ ਸੁੱਖਾ ਨੂੰ ਪਾਰਟੀ ਵਲੋਂ ਸੂਬਾ ਜਨਰਲ ਕੌਂਸਲ ਮੈਂਬਰ ਨਿਯੁਕਤ ਕਰਨ ‘ਤੇ ਸਾਬਕਾ ਮੁੱਖ ਸੰਸਦੀ ਸਕੱਤਰ ਸੰਤ ਬਲਵੀਰ ਸਿੰਘ ਘੁੰਨਸ ਦੀ ਅਗਵਾਈ ਹੇਠ ਮਹਿਲ ਕਲਾਂ ਵਿਖੇ ਸਿਰੋਪਾਉ ਨਾਲ ਸਨਮਾਨ ਕੀਤਾ ਗਿਆ l ਇਸ ਮੌਕੇ ਰੱਖੇ ਸਨਮਾਨ ਸਮਾਰੋਹ ਨੂੰ ਸੰਬੋਧਨ ਕਰਦਿਆਂ ਸੰਤ ਬਲਬੀਰ ਸਿੰਘ ਘੁੰਨਸ ਨੇ ਕਿਹਾ ਕਿ ਪਾਰਟੀ ਆਗੂਆਂ ਤੇ ਵਰਕਰਾਂ ਦਾ ਮਾਨ ਸਨਮਾਨ ਬੇਹੱਦ ਜਰੂਰੀ ਹੈ। ਉਨ੍ਹਾਂ ਕਿਹਾ ਕਿ ਬਲਦੇਵ ਸਿੰਘ ਗਾਗੇਵਾਲ ਹੁਰਾਂ ਨੇ ਪਾਰਟੀ ਦੀ ਰੀੜ ਦੀ ਹੱਡੀ ਬਣ ਕੇ ਕੰਮ ਕੀਤਾ ਹੈ, ਪਾਰਟੀ ਵਲੋਂ ਗਾਗੇਵਾਲ ਦੇ ਕੰਮਾਂ ਨੂੰ ਦੇਖਦੇ ਹੋਏ ਹੁਣ ਵੱਡੀ ਜਿੰਮੇਵਾਰੀ ਦਿੱਤੀ ਗਈ ਹੈ l ਇਸ ਸਮੇਂ ਬਲਦੇਵ ਸਿੰਘ ਗਾਗੇਵਾਲ ਤੇ ਸਰਕਲ ਜਥੇਦਾਰ ਸੁਖਵਿੰਦਰ ਸਿੰਘ ਸੁੱਖਾ ਨੇ ਕਿਹਾ ਕਿ ਪਾਰਟੀ ਵਲੋਂ ਮਿਲੀ ਜਿੰਮੇਵਾਰੀ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਈ ਜਾਵੇਗੀ ।

ਅਜੀਤ ਡੈਸਕ 04-09-2026
ਮਹਿਲ ਕਲਾਂ, 3 ਸਤੰਬਰ (ਤਰਸੇਮ ਸਿੰਘ ਗਹਿਲ)-ਵਿਧਾਨ ਸਭਾ ਹਲਕਾ ਮਹਿਲ ਕਲਾਂ ਤੋਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂ ਬਲਦੇਵ ਸਿੰਘ ਗਾਗੇਵਾਲ ਅਤੇ ਜਥੇਦਾਰ ਸੁਖਵਿੰਦਰ ਸਿੰਘ ਸੁੱਖਾ ਨੂੰ ਪਾਰਟੀ ਵਲੋਂ ਸੂਬਾ ਜਨਰਲ ਕੌਂਸਲ ਮੈਂਬਰ ਨਿਯੁਕਤ ਕਰਨ ‘ਤੇ ਸਾਬਕਾ ਮੁੱਖ ਸੰਸਦੀ ਸਕੱਤਰ ਸੰਤ ਬਲਵੀਰ ਸਿੰਘ ਘੁੰਨਸ ਦੀ ਅਗਵਾਈ ਹੇਠ ਮਹਿਲ ਕਲਾਂ ਵਿਖੇ ਸਿਰੋਪਾਉ ਨਾਲ ਸਨਮਾਨ ਕੀਤਾ ਗਿਆ l ਇਸ ਮੌਕੇ ਰੱਖੇ ਸਨਮਾਨ ਸਮਾਰੋਹ ਨੂੰ ਸੰਬੋਧਨ ਕਰਦਿਆਂ ਸੰਤ ਬਲਬੀਰ ਸਿੰਘ ਘੁੰਨਸ ਨੇ ਕਿਹਾ ਕਿ ਪਾਰਟੀ ਆਗੂਆਂ ਤੇ ਵਰਕਰਾਂ ਦਾ ਮਾਨ ਸਨਮਾਨ ਬੇਹੱਦ ਜਰੂਰੀ ਹੈ। ਉਨ੍ਹਾਂ ਕਿਹਾ ਕਿ ਬਲਦੇਵ ਸਿੰਘ ਗਾਗੇਵਾਲ ਹੁਰਾਂ ਨੇ ਪਾਰਟੀ ਦੀ ਰੀੜ ਦੀ ਹੱਡੀ ਬਣ ਕੇ ਕੰਮ ਕੀਤਾ ਹੈ, ਪਾਰਟੀ ਵਲੋਂ ਗਾਗੇਵਾਲ ਦੇ ਕੰਮਾਂ ਨੂੰ ਦੇਖਦੇ ਹੋਏ ਹੁਣ ਵੱਡੀ ਜਿੰਮੇਵਾਰੀ ਦਿੱਤੀ ਗਈ ਹੈ l ਇਸ ਸਮੇਂ ਬਲਦੇਵ ਸਿੰਘ ਗਾਗੇਵਾਲ ਤੇ ਸਰਕਲ ਜਥੇਦਾਰ ਸੁਖਵਿੰਦਰ ਸਿੰਘ ਸੁੱਖਾ ਨੇ ਕਿਹਾ ਕਿ ਪਾਰਟੀ ਵਲੋਂ ਮਿਲੀ ਜਿੰਮੇਵਾਰੀ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਈ ਜਾਵੇਗੀ । ਇਸ ਮੌਕੇ ਹਲਕਾ ਜਥੇਦਾਰ ਨਾਥ ਸਿੰਘ ਹਮੀਦੀ , ਸਾਬਕਾ ਚੇਅਰਮੈਨ ਲਸਮਣ ਸਿੰਘ ਮੂਮ, ਗੁਰਦੀਪ ਸਿੰਘ ਟਿਵਾਣਾ, ਪਲਵਿੰਦਰ ਸਿੰਘ ਬੱਬੂ ਬਾਹਮਣੀਆਂ, ਰਸਪਾਲ ਸਿੰਘ ਸਾਬਕਾ ਸਰਪੰਚ ਕਲਾਲ ਮਾਜਰਾ, ਬਲਵਿੰਦਰ ਸਿੰਘ ਕਲਾਲ ਮਾਜਰਾ, ਸੇਵਕ ਸਿੰਘ ਕਲਾਲ ਮਾਜਰਾ, ਬਲਜਿੰਦਰ ਸਿੰਘ ਬਿੱਟੂ ਧਨੇਰ, ਡਾ: ਸੁਖਵਿੰਦਰ ਸਿੰਘ ਨਿਹਾਲੂਵਾਲ, ਗੁਰਤੇਜ ਸਿੰਘ ਚੁਹਾਣਕੇ, ਦਲਵੀਰ ਸਿੰਘ ਗੋਲਡੀ ਸਾਬਕਾ ਸਰਪੰਚ ਵਜੀਦਕੇ ਕਲਾਂ, ਕਲੱਤਰ ਸਿੰਘ ਨੰਬਰਦਾਰ ਪੰਡੋਰੀ, ਸਾਬਕਾ ਸਰਪੰਚ ਸਰਬਜੀਤ ਸਿੰਘ ਗੰਗੋਹਰ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਆਗੂਆਂ ਵਲੋਂ ਖੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ।
ਪਿਛਲੀ ਖ਼ਬਰ ਸੜਕ ਹਾਦਸੇ ’ਚ ਨੌਜਵਾਨ ਦੀ ਮੌਤ, ਇਕ ਜ਼ਖ਼ਮੀ ਅਗਲੀ ਖ਼ਬਰ ਕੀਰਤਨ ਦਰਬਾਰ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।