ਬਰਨਾਲਾ, 4 ਸਤੰਬਰ (ਅਸ਼ੋਕ ਭਾਰਤੀ)-ਬੀ.ਵੀ.ਐਮ ਇੰਟਰਨੈਸ਼ਨਲ ਸਕੂਲ ਬਰਨਾਲਾ ਵਿਖੇ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੇ ਭਗਵਾਨ ਸ੍ਰੀ ਕ੍ਰਿਸ਼ਨ, ਰਾਧਾ, ਸੁਦਾਮਾ ਦੇ ਪਹਿਰਾਵੇ ਵਿਚ ਸੁੰਦਰ ਝਾਕੀਆਂ ਪੇਸ਼ ਕੀਤੀਆਂ ਗਈਆਂ। ਪ੍ਰਿੰਸੀਪਲ ਮਨਿੰਦਰਜੀਤ ਕੌਰ ਧਾਲੀਵਾਲ ਨੇ ਵਿਦਿਆਰਥੀਆਂ ਨੂੰ ਭਗਵਾਨ ਸ੍ਰੀ ਕ੍ਰਿਸ਼ਨ ਦੇ ਜੀਵਨ ਸਬੰਧੀ ਜਾਣਕਾਰੀ ਦਿੱਤੀ। ਇਸ ਮੌਕੇ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।