ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਵਿਖੇ ਸਾਈਬਰ ਸੁਰੱਖਿਆ ਸੰਬੰਧੀ ਜਾਗਰੂਕਤਾ ਸਮਾਗਮ ਕਰਵਾਇਆ
ਟੱਲੇਵਾਲ, 4 ਸਤੰਬਰ (ਸੋਨੀ ਚੀਮਾ)-ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਗਹਿਲ ਵਿਖੇ ਵਿੱਤੀ ਸੂਝ-ਬੂਝ ਅਤੇ ਸਾਈਬਰ ਸੁਰੱਖਿਆ ਜਾਗਰੂਕਤਾ ਸਮਾਗਮ ਪਿ੍ਰੰਸੀਪਲ ਚਰਨਦੀਪ ਸਿੰਘ (ਡਾ:) ਦੀ ਅਗਵਾਈ ਵਿਚ ਕਰਵਾਇਆ ਗਿਆ। ਸਮਾਗਮ ਦਾ ਮੁੱਖ ਮਨੋਰਥ ਵਿਦਿਆਰਥਣਾਂ ਨੂੰ ਵਿੱਤੀ ਮਾਮਲਿਆਂ ਦੀ ਸਮਝ, ਨਿਵੇਸ਼ ਸਬੰਧੀ ਸੂਝ, ਸਾਈਬਰ ਖ਼ਤਰਿਆਂ ਤੋਂ ਬਚਾਅ ਤੇ ਸੁਰੱਖਿਅਤ ਡਿਜੀਟਲ ਵਰਤੋਂ ਬਾਰੇ ਜਾਣਕਾਰੀ ਦੇਣਾ ਸੀ।
ਟੱਲੇਵਾਲ, 4 ਸਤੰਬਰ (ਸੋਨੀ ਚੀਮਾ)-ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਗਹਿਲ ਵਿਖੇ ਵਿੱਤੀ ਸੂਝ-ਬੂਝ ਅਤੇ ਸਾਈਬਰ ਸੁਰੱਖਿਆ ਜਾਗਰੂਕਤਾ ਸਮਾਗਮ ਪਿ੍ਰੰਸੀਪਲ ਚਰਨਦੀਪ ਸਿੰਘ (ਡਾ:) ਦੀ ਅਗਵਾਈ ਵਿਚ ਕਰਵਾਇਆ ਗਿਆ। ਸਮਾਗਮ ਦਾ ਮੁੱਖ ਮਨੋਰਥ ਵਿਦਿਆਰਥਣਾਂ ਨੂੰ ਵਿੱਤੀ ਮਾਮਲਿਆਂ ਦੀ ਸਮਝ, ਨਿਵੇਸ਼ ਸਬੰਧੀ ਸੂਝ, ਸਾਈਬਰ ਖ਼ਤਰਿਆਂ ਤੋਂ ਬਚਾਅ ਤੇ ਸੁਰੱਖਿਅਤ ਡਿਜੀਟਲ ਵਰਤੋਂ ਬਾਰੇ ਜਾਣਕਾਰੀ ਦੇਣਾ ਸੀ। ਇਸ ਮੌਕੇ ਸ੍ਰੀ ਪਰਵੀਨ ਕੁਮਾਰ ਨੇ ਵਿੱਤੀ ਸੂਝ-ਬੂਝ, ਨਿਵੇਸ਼ ਸਬੰਧੀ ਜਾਗਰੂਕਤਾ, ਸਾਈਬਰ ਸੁਰੱਖਿਆ ਤੇ ਸੁਰੱਖਿਅਤ ਡਿਜੀਟਲ ਵਰਤੋਂ ਵਿਸ਼ੇ ’ਤੇ ਜਾਣਕਾਰੀ ਭਰਪੂਰ ਭਾਸ਼ਣ ਦਿੱਤਾ। ਉਨ੍ਹਾਂ ਨੇ ਵਿਦਿਆਰਥਣਾਂ ਨੂੰ ਵਿੱਤੀ ਯੋਜਨਾਬੰਦੀ, ਸੁਰੱਖਿਅਤ ਡਿਜੀਟਲ ਵਰਤੋਂ, ਆਨਲਾਈਨ ਧੋਖਾਧੜੀ ਦੇ ਢੰਗਾਂ ਤੇ ਇਸ ਤੋਂ ਬਚਾਅ ਦੇ ਤਰੀਕਿਆਂ ਬਾਰੇ ਵਿਸਥਾਰ ਨਾਲ ਜਾਣੂ ਕਰਵਾਇਆ। ਉਨ੍ਹਾਂ ਨੇ ਸੂਝ-ਬੂਝ ਨਾਲ ਨਿਵੇਸ਼ ਕਰਨ ਤੇ ਸਾਈਬਰ ਖ਼ਤਰਿਆਂ ਪ੍ਰਤੀ ਸੁਚੇਤ ਰਹਿਣ ਦੀ ਲੋੜ ’ਤੇ ਵੀ ਜ਼ੋਰ ਦਿੱਤਾ। ਇਸ ਮੌਕੇ ਪ੍ਰੋ: ਜਸਪ੍ਰੀਤ, ਪ੍ਰੋ: ਹਰਦੀਪ ਕੌਰ, ਪ੍ਰੋ: ਰਮਨਦੀਪ ਕੌਰ, ਲੈਕ: ਗੁਰਪ੍ਰੀਤ ਕੌਰ, ਸਮੂਹ ਸਟਾਫ਼ ਤੇ ਵਿਦਿਆਰਥਣਾਂ ਹਾਜ਼ਰ ਸਨ।