05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਜਸਵਿੰਦਰ ਸਿੰਘ ਸੰਘੇੜਾ ਨੇ ਮਾਰਕੀਟ ਕਮੇਟੀ ਬਰਨਾਲਾ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ

ਬਰਨਾਲਾ, 4 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਮਾਰਕੀਟ ਕਮੇਟੀ ਦਫ਼ਤਰ ਬਰਨਾਲਾ ਵਿਖੇ ਜਸਵਿੰਦਰ ਸਿੰਘ ਸੰਘੇੜਾ ਨੇ ਮਾਰਕੀਟ ਕਮੇਟੀ ਦੇ ਚੇਅਰਮੈਨ ਵਜੋਂ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਦੀ ਮੌਜੂਦਗੀ ਵਿਚ ਅੱਜ ਰਸਮੀ ਤੌਰ ’ਤੇ ਆਪਣਾ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਸ੍ਰੀ ਮੀਤ ਹੇਅਰ ਨੇ ਜਿੱਥੇ ਚੇਅਰਮੈਨ ਜਸਵਿੰਦਰ ਸਿੰਘ ਸੰਘੇੜਾ ਨੂੰ ਨਵੀਂ ਅਤੇ ਅਹਿਮ ਜ਼ਿੰਮੇਵਾਰੀ ਲਈ ਵਧਾਈ ਦਿੱਤੀ ਉੱਥੇ ਵਿਸ਼ਵਾਸ ਪ੍ਰਗਟਾਇਆ ਕਿ ਉਹ ਕਿਸਾਨਾਂ ਅਤੇ ਆੜ੍ਹਤੀਆਂ ਵਿਚ ਬਿਹਤਰ ਤਾਲਮੇਲ ਬਿਠਾਉਂਦੇ ਹੋਏ ਮਾਰਕੀਟ ਕਮੇਟੀ ਦੀ ਜ਼ਿੰਮੇਵਾਰੀ ਮਜ਼ਬੂਤੀ ਅਤੇ ਤਨਦੇਹੀ ਨਾਲ ਸੰਭਾਲਣਗੇ।

ਅਜੀਤ ਡੈਸਕ 05-09-2026
ਬਰਨਾਲਾ, 4 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਮਾਰਕੀਟ ਕਮੇਟੀ ਦਫ਼ਤਰ ਬਰਨਾਲਾ ਵਿਖੇ ਜਸਵਿੰਦਰ ਸਿੰਘ ਸੰਘੇੜਾ ਨੇ ਮਾਰਕੀਟ ਕਮੇਟੀ ਦੇ ਚੇਅਰਮੈਨ ਵਜੋਂ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਦੀ ਮੌਜੂਦਗੀ ਵਿਚ ਅੱਜ ਰਸਮੀ ਤੌਰ ’ਤੇ ਆਪਣਾ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਸ੍ਰੀ ਮੀਤ ਹੇਅਰ ਨੇ ਜਿੱਥੇ ਚੇਅਰਮੈਨ ਜਸਵਿੰਦਰ ਸਿੰਘ ਸੰਘੇੜਾ ਨੂੰ ਨਵੀਂ ਅਤੇ ਅਹਿਮ ਜ਼ਿੰਮੇਵਾਰੀ ਲਈ ਵਧਾਈ ਦਿੱਤੀ ਉੱਥੇ ਵਿਸ਼ਵਾਸ ਪ੍ਰਗਟਾਇਆ ਕਿ ਉਹ ਕਿਸਾਨਾਂ ਅਤੇ ਆੜ੍ਹਤੀਆਂ ਵਿਚ ਬਿਹਤਰ ਤਾਲਮੇਲ ਬਿਠਾਉਂਦੇ ਹੋਏ ਮਾਰਕੀਟ ਕਮੇਟੀ ਦੀ ਜ਼ਿੰਮੇਵਾਰੀ ਮਜ਼ਬੂਤੀ ਅਤੇ ਤਨਦੇਹੀ ਨਾਲ ਸੰਭਾਲਣਗੇ। ਸ੍ਰੀ ਮੀਤ ਹੇਅਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਲੀਡਰਸ਼ਿਪ ਵਲੋਂ ਆਮ ਘਰਾਂ ਦੇ ਮਿਹਨਤੀ ਨੌਜਵਾਨਾਂ ਨੂੰ ਅਹਿਮ ਜ਼ਿੰਮੇਵਾਰੀਆਂ ਨਾਲ ਨਿਵਾਜਿਆ ਜਾ ਰਿਹਾ ਹੈ। ਚੇਅਰਮੈਨ ਜਸਵਿੰਦਰ ਸਿੰਘ ਸੰਘੇੜਾ ਨੇ ਪਾਰਟੀ ਲੀਡਰਸ਼ਿਪ ਅਤੇ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਦਾ ਧੰਨਵਾਦ ਕੀਤਾ ਅਤੇ ਵਿਸ਼ਵਾਸ ਦਿਵਾਇਆ ਕਿ ਉਹ ਮਾਰਕੀਟ ਕਮੇਟੀ ਦੀ ਜ਼ਿੰਮੇਵਾਰੀ ਤਨਦੇਹੀ ਨਾਲ ਸੰਭਾਲਣਗੇ ਅਤੇ ਕਿਸਾਨਾਂ ਤੇ ਆੜ੍ਹਤੀਆਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਹਾਜ਼ਰ ਤੇ ਯਤਨਸ਼ੀਲ ਰਹਿਣਗੇ। ਇਸ ਮੌਕੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਪਰਮਿੰਦਰ ਸਿੰਘ ਭੰਗੂ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਰਾਮ ਤੀਰਥ ਮੰਨਾ, ਨਗਰ ਨਿਗਮ ਦੇ ਮੇਅਰ ਹਸਨਪ੍ਰੀਤ ਭਾਰਦਵਾਜ, ਹਲਕਾ ਇੰਚਾਰਜ ਹਰਿੰਦਰ ਸਿੰਘ ਧਾਲੀਵਾਲ, ਪੰਜਾਬ ਪੇਡਾ ਦੇ ਉਪ ਚੇਅਰਮੈਨ ਧੀਰਜ ਕੁਮਾਰ ਦੱਦਾਹੂਰ, ਸੀਨੀਅਰ ਆਗੂ ਬੀਬੀ ਸੁਖਜੀਤ ਕੌਰ ਸੁੱਖੀ, ਮਲਕੀਤ ਸਿੰਘ ਸੰਘੇੜਾ, ਰਾਜ ਕੁਮਾਰ ਧੌਲਾ ਸਮੇਤ ਹੋਰ ਆਗੂਆਂ ਨੇ ਜਸਵਿੰਦਰ ਸਿੰਘ ਸੰਘੇੜਾ ਨੂੰ ਮੁਬਾਰਕਬਾਦ ਦਿੱਤੀ।
ਪਿਛਲੀ ਖ਼ਬਰ ਤਿਉਹਾਰੀ ਸੀਜ਼ਨ ’ਚ ਬਰਨਾਲਾ ਨਿਵਾਸੀਓ ਹੋ ਜਾਓ ਸਾਵਧਾਨ... ਮਿਲਾਵਟਖੋਰੀ ਨੇ ਫੜਿਆ ਜ਼ੋਰ, ਸੀ.ਆਈ.ਏ. ਸਟਾਫ਼ ਨੇ ਫੜਿਆ 600 ਕ... ਅਗਲੀ ਖ਼ਬਰ ਸ੍ਰੀ ਸ਼ਿਆਮ ਪ੍ਰਚਾਰ ਮੰਡਲ ਨੇ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਪ੍ਰਭਾਤ ਫੇਰੀ ਕੱਢ ਕੇ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।