06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਖੇਡਾਂ ਵਤਨ ਪੰਜਾਬ ਦੀਆਂ-2026 ਤਹਿਤ ਬਲਾਕ ਪੱਧਰੀ ਖੇਡ ਮੁਕਾਬਲੇ 7 ਤੋਂ

ਬਰਨਾਲਾ, 5 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬ ਸਰਕਾਰ ਵਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ, ਖੇਡ ਹੁਨਰ ਨੂੰ ਉਤਸ਼ਾਹਿਤ ਕਰਨ ਅਤੇ ਸੂਬੇ ਵਿਚ ਖੇਡ ਸਭਿਆਚਾਰ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਕਰਵਾਈਆਂ ਜਾ ਰਹੀਆਂ ਖੇਡਾਂ ਵਤਨ ਪੰਜਾਬ ਦੀਆਂ-2026 ਤਹਿਤ ਜ਼ਿਲ੍ਹਾ ਬਰਨਾਲਾ ਵਿਚ ਬਲਾਕ ਪੱਧਰੀ ਖੇਡ ਮੁਕਾਬਲੇ 7 ਸਤੰਬਰ ਤੋਂ ਕਰਵਾਏ ਜਾ ਰਹੇ ਹਨ। ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਬਲਾਕ ਮਹਿਲ ਕਲਾਂ ਦੇ ਮੁਕਾਬਲੇ 7 ਅਤੇ 8 ਸਤੰਬਰ ਨੂੰ ਹੋਣਗੇ।

ਅਜੀਤ ਡੈਸਕ 06-09-2026
ਬਰਨਾਲਾ, 5 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬ ਸਰਕਾਰ ਵਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ, ਖੇਡ ਹੁਨਰ ਨੂੰ ਉਤਸ਼ਾਹਿਤ ਕਰਨ ਅਤੇ ਸੂਬੇ ਵਿਚ ਖੇਡ ਸਭਿਆਚਾਰ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਕਰਵਾਈਆਂ ਜਾ ਰਹੀਆਂ ਖੇਡਾਂ ਵਤਨ ਪੰਜਾਬ ਦੀਆਂ-2026 ਤਹਿਤ ਜ਼ਿਲ੍ਹਾ ਬਰਨਾਲਾ ਵਿਚ ਬਲਾਕ ਪੱਧਰੀ ਖੇਡ ਮੁਕਾਬਲੇ 7 ਸਤੰਬਰ ਤੋਂ ਕਰਵਾਏ ਜਾ ਰਹੇ ਹਨ। ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਬਲਾਕ ਮਹਿਲ ਕਲਾਂ ਦੇ ਮੁਕਾਬਲੇ 7 ਅਤੇ 8 ਸਤੰਬਰ ਨੂੰ ਹੋਣਗੇ। ਫੁੱਟਬਾਲ ਦੇ ਮੁਕਾਬਲੇ ਸ਼ਹੀਦ ਬੀਬੀ ਕਿਰਨਜੀਤ ਕੌਰ ਸਰਕਾਰੀ ਸਕੂਲ ਮਹਿਲ ਕਲਾਂ, ਅਥਲੈਟਿਕਸ ਦੇ ਮੁਕਾਬਲੇ ਬਾਬਾ ਕਾਲਾ ਮਹਿਰ ਸਟੇਡੀਅਮ ਬਰਨਾਲਾ, ਵਾਲੀਬਾਲ ਸ਼ੂਟਿੰਗ ਤੇ ਸਮੈਸ਼ਿੰਗ, ਕਬੱਡੀ ਨੈਸ਼ਨਲ ਅਤੇ ਸਰਕਲ ਸਟਾਈਲ ਤੇ ਖੋ-ਖੋ ਮੁਕਾਬਲੇ ਪਿੰਡ ਦੀਵਾਨਾ ਦੇ ਸਟੇਡੀਅਮ ਵਿਚ ਹੋਣਗੇ। ਬਲਾਕ ਸਹਿਣਾ ਦੇ ਮੁਕਾਬਲੇ 10 ਅਤੇ 11 ਸਤੰਬਰ ਨੂੰ ਹੋਣਗੇ। ਇਨ੍ਹਾਂ ਵਿਚ ਅਥਲੈਟਿਕਸ, ਕਬੱਡੀ ਨੈਸ਼ਨਲ ਅਤੇ ਸਰਕਲ ਸਟਾਈਲ, ਵਾਲੀਬਾਲ ਸ਼ੂਟਿੰਗ ਤੇ ਸਮੈਸ਼ਿੰਗ ਮੁਕਾਬਲੇ ਪਬਲਿਕ ਸਟੇਡੀਅਮ ਭਦੌੜ ਵਿਚ ਹੋਣਗੇ। ਖੋ-ਖੋ ਮੁਕਾਬਲੇ ਮਾਤਾ ਗੁਜਰੀ ਪਬਲਿਕ ਸਕੂਲ ਭਦੌੜ, ਫੁੱਟਬਾਲ ਮੁਕਾਬਲੇ ਸ.ਸ.ਸ. ਸਕੂਲ ਭਦੌੜ ਵਿਚ ਹੋਣਗੇ। ਬਲਾਕ ਬਰਨਾਲਾ ਦੇ ਮੁਕਾਬਲੇ 14 ਅਤੇ 15 ਸਤੰਬਰ ਨੂੰ ਕਰਵਾਏ ਜਾਣਗੇ। ਬਲਾਕ ਬਰਨਾਲਾ ਦੇ ਅਥਲੈਟਿਕਸ, ਕਬੱਡੀ ਨੈਸ਼ਨਲ ਅਤੇ ਸਰਕਲ ਸਟਾਈਲ ਤੇ ਖੋ ਖੋ ਮੁਕਾਬਲੇ ਬਾਬਾ ਕਾਲਾ ਮਹਿਰ ਸਟੇਡੀਅਮ, ਵਾਲੀਬਾਲ ਸ਼ੂਟਿੰਗ ਤੇ ਸਮੈਸ਼ਿੰਗ, ਮੁਕਾਬਲੇ ਸ.ਸ.ਸ. ਸਕੂਲ ਰੂੜੇਕੇ ਕਲਾਂ, ਫੁੱਟਬਾਲ ਮੁਕਾਬਲੇ ਖੇਡ ਸਟੇਡੀਅਮ ਪਿੰਡ ਕੋਟਦੁਨਾ ਵਿਚ ਹੋਣਗੇ। ਬਲਾਕ ਪੱਧਰ ’ਤੇ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਖਿਡਾਰੀਆਂ ਨੂੰ ਜ਼ਿਲ੍ਹਾ ਪੱਧਰ ਦੇ ਮੁਕਾਬਲਿਆਂ ਲਈ ਮੌਕਾ ਮਿਲੇਗਾ ਅਤੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿਚ ਸ਼ਾਨਦਾਰ ਕਾਰਗੁਜ਼ਾਰੀ ਦਿਖਾਉਣ ਵਾਲੇ ਖਿਡਾਰੀ ਰਾਜ ਪੱਧਰੀ ਮੁਕਾਬਲਿਆਂ ਵਿਚ ਹਿੱਸਾ ਲੈ ਸਕਣਗੇ।
ਪਿਛਲੀ ਖ਼ਬਰ ਪਰਸ਼ੂ ਰਾਮ ਮੰਦਰ ਤਪਾ ਵਿਖੇ ਖ਼ੂਨਦਾਨ ਕੈਂਪ ਲਗਾਇਆ ਅਗਲੀ ਖ਼ਬਰ ਵਿਸ਼ੇਸ਼ ਗਹਿਰੀ ਸੁਧਾਈ ਸੰਬੰਧੀ ਜ਼ਿਲ੍ਹੇ ਦੇ ਸਮੂਹ ਪੋਲਿੰਗ ਬੂਥਾਂ ’ਤੇ ਵਿਸ਼ੇਸ਼ ਕੈਂਪ ਅੱਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।