06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਅਧਿਆਪਕ ਦਿਵਸ ਮੌਕੇ ਸ਼ਿਵਾਲਿਕ ਪਬਲਿਕ ਸਕੂਲ ਵਲੋਂ ਅਧਿਆਪਕਾਂ ਲਈ ਵਿਸ਼ੇਸ਼ ਪਾਰਟੀ

ਤਪਾ ਮੰਡੀ, 5 ਸਤੰਬਰ (ਵਿਜੇ ਸ਼ਰਮਾ)-ਅਧਿਆਪਕ ਦਿਵਸ ਦੇ ਪਾਵਨ ਮੌਕੇ ’ਤੇ ਸ਼ਿਵਾਲਿਕ ਪਬਲਿਕ ਸਕੂਲ, ਤਪਾ ਵਲੋਂ ਸਕੂਲ ਦੇ ਸਮੂਹ ਅਧਿਆਪਕਾਂ ਲਈ ਵਿਸ਼ੇਸ਼ ਪਾਰਟੀ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਅਧਿਆਪਕਾਂ ਨੇ ਆਪਸੀ ਮਿਲਵਰਤਨ ਅਤੇ ਖ਼ੁਸ਼ੀ ਦੇ ਪਲ ਸਾਂਝੇ ਕਰਦਿਆਂ ਫ਼ਿਲਮ ਦਾ ਅਨੰਦ ਮਾਣਿਆ ਅਤੇ ਇਸ ਉਪਰੰਤ ਧਨੌਲੇ ਸਵਾਗਤ ਰੈਸਟੋਰੈਂਟ ਵਿਚ ਇਕੱਠੇ ਦੁਪਹਿਰ ਦਾ ਭੋਜਨ ਕੀਤਾ।

ਅਜੀਤ ਡੈਸਕ 06-09-2026
ਤਪਾ ਮੰਡੀ, 5 ਸਤੰਬਰ (ਵਿਜੇ ਸ਼ਰਮਾ)-ਅਧਿਆਪਕ ਦਿਵਸ ਦੇ ਪਾਵਨ ਮੌਕੇ ’ਤੇ ਸ਼ਿਵਾਲਿਕ ਪਬਲਿਕ ਸਕੂਲ, ਤਪਾ ਵਲੋਂ ਸਕੂਲ ਦੇ ਸਮੂਹ ਅਧਿਆਪਕਾਂ ਲਈ ਵਿਸ਼ੇਸ਼ ਪਾਰਟੀ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਅਧਿਆਪਕਾਂ ਨੇ ਆਪਸੀ ਮਿਲਵਰਤਨ ਅਤੇ ਖ਼ੁਸ਼ੀ ਦੇ ਪਲ ਸਾਂਝੇ ਕਰਦਿਆਂ ਫ਼ਿਲਮ ਦਾ ਅਨੰਦ ਮਾਣਿਆ ਅਤੇ ਇਸ ਉਪਰੰਤ ਧਨੌਲੇ ਸਵਾਗਤ ਰੈਸਟੋਰੈਂਟ ਵਿਚ ਇਕੱਠੇ ਦੁਪਹਿਰ ਦਾ ਭੋਜਨ ਕੀਤਾ। ਇਸ ਮੌਕੇ ਸਕੂਲ ਦੇ ਅਧਿਆਪਕਾਂ ਨੇ ਖ਼ੁਸ਼ੀ ਅਤੇ ਉਤਸ਼ਾਹ ਨਾਲ ਭਾਗ ਲਿਆ। ਅਜਿਹੇ ਮੌਕੇ ਅਧਿਆਪਕਾਂ ਦੀ ਮਿਹਨਤ, ਸਮਰਪਣ ਅਤੇ ਸਿੱਖਿਆ ਦੇ ਖੇਤਰ ਵਿਚ ਪਾਏ ਜਾ ਰਹੇ ਯੋਗਦਾਨ ਨੂੰ ਸਨਮਾਨਿਤ ਕਰਨ ਦੇ ਨਾਲ-ਨਾਲ ਸਟਾਫ਼ ਵਿਚ ਪਿਆਰ, ਸਾਂਝ ਅਤੇ ਟੀਮ ਭਾਵਨਾ ਨੂੰ ਵੀ ਮਜ਼ਬੂਤ ਕਰਦੇ ਹਨ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਮੋਨਿਕਾ ਗਰਗ ਨੇ ਸਮੂਹ ਸਟਾਫ਼ ਨੂੰ ਅਧਿਆਪਕ ਦਿਵਸ ਦੀਆਂ ਦਿਲੋਂ ਵਧਾਈਆਂ ਦਿੱਤੀਆਂ ਅਤੇ ਅਧਿਆਪਕਾਂ ਦੀ ਮਿਹਨਤ, ਸਮਰਪਣ ਅਤੇ ਸਕੂਲ ਦੀ ਤਰੱਕੀ ਵਿਚ ਉਨ੍ਹਾਂ ਦੇ ਯੋਗਦਾਨ ਦੀ ਸ਼ਲਾਘਾ ਕੀਤੀ। ਸਕੂਲ ਪ੍ਰਬੰਧਕਾਂ ਵਲੋਂ ਸਮੂਹ ਅਧਿਆਪਕਾਂ ਨੂੰ ਅਧਿਆਪਕ ਦਿਵਸ ਦੀਆਂ ਦਿਲੋਂ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ ਅਤੇ ਉਨ੍ਹਾਂ ਦੀਆਂ ਸੇਵਾਵਾਂ ਦੀ ਸ਼ਲਾਘਾ ਕੀਤੀ ਗਈ।
ਪਿਛਲੀ ਖ਼ਬਰ ਦੇਹ ਵਪਾਰ ਦੇ ਅੱਡੇ ’ਤੇ ਪੁਲਿਸ ਨੇ ਕੀਤੀ ਛਾਪੇਮਾਰੀ, 2 ਔਰਤਾਂ ਸਮੇਤ 3 ਵਿਅਕਤੀ ਗ੍ਰਿਫ਼ਤਾਰ ਅਗਲੀ ਖ਼ਬਰ ਪੰਜਾਬ ਯੂਨੀਵਰਸਿਟੀ ਸੈਨੇਟ ਚੋਣਾਂ 2026 ’ਚ ਸਿਮਰਨਜੀਤ ਸਿੰਘ ਢਿੱਲੋਂ ਨੇ ਫ਼ਾਜ਼ਿਲਕਾ ਦੇ ਅਧਿਆਪਕਾਂ ਤੋਂ ਮੰਗਿਆ ਸਮਰਥਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।