07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਪਿੰਡ ਚੀਮਾ ਦੇ ਸ਼ਿਵ ਮੰਦਰ ਵਿਖੇ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ

ਟੱਲੇਵਾਲ, 6 ਸਤੰਬਰ (ਸੋਨੀ ਚੀਮਾ)-ਪਿੰਡ ਚੀਮਾ ਦੇ ਇਤਿਹਾਸਕ ਸ਼ਿਵ ਮੰਦਰ ਵਿਖੇ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਪਵਿੱਤਰ ਤਿਉਹਾਰ ਪ੍ਰਬੰਧਕ ਕਮੇਟੀ ਵਲੋਂ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਸ਼ਰਧਾ ਅਤੇ ਧੂਮਧਾਮ ਨਾਲ ਮਨਾਇਆ ਗਿਆ। ਇਸ ਸ਼ੁੱਭ ਦਿਹਾੜੇ ਦੇ ਸਬੰਧ ਵਿਚ ਮੰਦਰ ਨੂੰ ਸੁੰਦਰ ਤਰੀਕੇ ਨਾਲ ਸਜਾਇਆ ਗਿਆ ਸੀ।

ਅਜੀਤ ਡੈਸਕ 07-09-2026
ਟੱਲੇਵਾਲ, 6 ਸਤੰਬਰ (ਸੋਨੀ ਚੀਮਾ)-ਪਿੰਡ ਚੀਮਾ ਦੇ ਇਤਿਹਾਸਕ ਸ਼ਿਵ ਮੰਦਰ ਵਿਖੇ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਪਵਿੱਤਰ ਤਿਉਹਾਰ ਪ੍ਰਬੰਧਕ ਕਮੇਟੀ ਵਲੋਂ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਸ਼ਰਧਾ ਅਤੇ ਧੂਮਧਾਮ ਨਾਲ ਮਨਾਇਆ ਗਿਆ। ਇਸ ਸ਼ੁੱਭ ਦਿਹਾੜੇ ਦੇ ਸਬੰਧ ਵਿਚ ਮੰਦਰ ਨੂੰ ਸੁੰਦਰ ਤਰੀਕੇ ਨਾਲ ਸਜਾਇਆ ਗਿਆ ਸੀ। ਸਮਾਗਮ ਦੀ ਸ਼ੁਰੂਆਤ ਵਿਸ਼ੇਸ਼ ਪੂਜਾ-ਅਰਚਨਾ ਨਾਲ ਹੋਈ, ਜਿਸ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਭਰੀ। ਇਸ ਦੌਰਾਨ ਭਜਨ ਮੰਡਲੀ ਦੀਆਂ ਬੀਬੀਆਂ ਵਲੋਂ ਭਗਵਾਨ ਸ੍ਰੀ ਕ੍ਰਿਸ਼ਨ ਜੀ ਦੀ ਮਹਿਮਾ ਦਾ ਗੁਣਗਾਨ ਕੀਤਾ ਗਿਆ। ‘ਨੰਦ ਘਰ ਅਨੰਦ ਭਇਓ, ਜੈ ਕਨ੍ਹਈਆ ਲਾਲ ਕੀ’ ਦੇ ਜੈਕਾਰਿਆਂ ਨਾਲ ਪੂਰਾ ਮਾਹੌਲ ਭਗਤੀ ਦੇ ਰੰਗ ਵਿਚ ਰੰਗਿਆ ਗਿਆ। ਮੰਦਰ ਕਮੇਟੀ ਦੇ ਮੈਂਬਰਾਂ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸੰਗਤਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਬੱਚਿਆਂ ਵਲੋਂ ਸ੍ਰੀ ਕ੍ਰਿਸ਼ਨ ਅਤੇ ਰਾਧਾ ਜੀ ਦੇ ਸੁੰਦਰ ਸਰੂਪ ਧਾਰਨ ਕੀਤੇ ਗਏ ਸਨ, ਜੋ ਕਿ ਖਿੱਚ ਦਾ ਕੇਂਦਰ ਰਹੇ। ਰਾਤ ਨੂੰ ਬਾਰਾਂ ਵਜੇ ਭਗਵਾਨ ਸ੍ਰੀ ਕ੍ਰਿਸ਼ਨ ਜੀ ਦੇ ਜਨਮ ਉਪਰੰਤ ਮਹਾਂ-ਆਰਤੀ ਕੀਤੀ ਗਈ ਅਤੇ ਮਟਕੀ ਭੰਨੀ ਗਈ। ਸੰਗਤਾਂ ਨੂੰ ਪੰਜੀਰੀ ਤੇ ਚਰਨਾਮ੍ਰਿਤ ਦਾ ਪ੍ਰਸਾਦ ਵੰਡਿਆ ਗਿਆ। ਮੰਦਰ ਕਮੇਟੀ ਦੇ ਆਗੂਆਂ ਨੇ ਇਸ ਸਫਲ ਸਮਾਗਮ ਲਈ ਪਿੰਡ ਵਾਸੀਆਂ ਦਾ ਧੰਨਵਾਦ ਕੀਤਾ। ਇਸ ਮੌਕੇ ਬਲਵਿੰਦਰ ਕੁਮਾਰ ਫ਼ੌਜੀ, ਪਵਨ ਕੁਮਾਰ ਡੇਅਰੀ ਵਾਲੇ, ਮਨੋਜ ਗੁਪਤਾ, ਪੰਡਤ ਦੀਨ ਦਿਆਲ, ਪੰਡਤ ਲਛਮਣ ਸ਼ਰਮਾ, ਪਿੰਦਰ ਸ਼ਰਮਾ, ਹਨੀ ਸ਼ਰਮਾ ਤੋਂ ਇਲਾਵਾ ਸਮੂਹ ਔਰਤ ਮੰਡਲੀ ਅਤੇ ਮੰਦਰ ਕਮੇਟੀ ਦੇ ਸਮੁੱਚੇ ਆਗੂ ਹਾਜਰ ਸਨ। ਇਸ ਮੌਕੇ ਸ਼ਰਧਾਲੂਆਂ ਲਈ ਅਟੁੱਟ ਲੰਗਰ ਵੀ ਵਰਤਾਇਆ ਗਿਆ।
ਪਿਛਲੀ ਖ਼ਬਰ ਸੈਕੰਡਰੀ ਸਕੂਲ ਸ਼ਹਿਣਾ ਦੇ ਮੁਖੀ ਪਰਮਿੰਦਰ ਸਿੰਘ ਸਟੇਟ ਐਵਾਰਡ ਨਾਲ ਸਨਮਾਨਿਤ ਅਗਲੀ ਖ਼ਬਰ ਸੁਪਰੀਮ ਇੰਟਰਨੈਸ਼ਨਲ ਸਕੂਲ ਮਹਿਲ ਕਲਾਂ ਵਿਖੇ ਅਧਿਆਪਕ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।