15 ਸਤੰਬਰ ਨੂੰ ਪੰਜਾਬ ਦੇ ਸਮੂਹ ਸੇਵਾ ਕੇਂਦਰ ਰਹਿਣਗੇ ਮੁਕੰਮਲ ਬੰਦ
ਕਿਰਤ ਵਿਭਾਗ ਮੋਹਾਲੀ ਸਾਹਮਣੇ ਦਿੱਤਾ ਜਾਵੇਗਾ ਸੂਬਾ ਪੱਧਰੀ ਧਰਨਾ
ਬਰਨਾਲਾ, 6 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬ ਸੇਵਾ ਕੇਂਦਰ ਮੁਲਾਜ਼ਮ ਯੂਨੀਅਨ ਵਲੋਂ ਸਰਕਾਰ ਦੀ ਬੇਰੁਖ਼ੀ ਅਤੇ ਮੰਗਾਂ ਦਾ ਹੱਲ ਨਾ ਹੋਣ ਦੇ ਰੋਸ ਵਜੋਂ ਮਿਤੀ 15 ਸਤੰਬਰ ਨੂੰ ਪੂਰੇ ਪੰਜਾਬ ਦੇ ਸੇਵਾ ਕੇਂਦਰ ਮੁਕੰਮਲ ਤੌਰ ’ਤੇ ਬੰਦ ਰੱਖ ਕੇ ਫੇਸ-10, ਕਿਰਤ ਵਿਭਾਗ ਮੋਹਾਲੀ ਦੇ ਸਾਹਮਣੇ ਸੂਬਾ ਪੱਧਰੀ ਧਰਨਾ ਦੇਣ ਦਾ ਐਲਾਨ ਕੀਤਾ ਗਿਆ ਹੈ। ਯੂਨੀਅਨ ਦੇ ਜ਼ਿਲ੍ਹਾ ਬਰਨਾਲਾ ਦੇ ਪ੍ਰਧਾਨ ਗੁਰਵਿੰਦਰ ਸਿੰਘ ਅਤੇ ਪ੍ਰੈਸ ਸਕੱਤਰ ਸੈਂਬਰ ਸਿੰਘ ਨੇ ਦੱਸਿਆ ਕਿ ਸਰਕਾਰ ਵਲੋਂ ਮਸਲਿਆਂ ਦੇ ਹੱਲ ਲਈ ਹੁਣ ਤੱਕ ਕੋਈ ਵੀ ਮੀਟਿੰਗ ਨਹੀਂ ਸੱਦੀ ਗਈ।
ਸ
ਸੇਵਾ ਕੇਂਦਰ ਯੂਨੀਅਨ ਬਰਨਾਲਾ ਦੇ ਜ਼ਿਲ੍ਹਾ ਪ੍ਰਧਾਨ ਗੁਰਵਿੰਦਰ ਸਿੰਘ ਅਤੇ ਪ੍ਰੈਸ ਸਕੱਤਰ ਸੈਂਬਰ ਸਿੰਘ।
07-09-2026
ਬਰਨਾਲਾ, 6 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬ ਸੇਵਾ ਕੇਂਦਰ ਮੁਲਾਜ਼ਮ ਯੂਨੀਅਨ ਵਲੋਂ ਸਰਕਾਰ ਦੀ ਬੇਰੁਖ਼ੀ ਅਤੇ ਮੰਗਾਂ ਦਾ ਹੱਲ ਨਾ ਹੋਣ ਦੇ ਰੋਸ ਵਜੋਂ ਮਿਤੀ 15 ਸਤੰਬਰ ਨੂੰ ਪੂਰੇ ਪੰਜਾਬ ਦੇ ਸੇਵਾ ਕੇਂਦਰ ਮੁਕੰਮਲ ਤੌਰ ’ਤੇ ਬੰਦ ਰੱਖ ਕੇ ਫੇਸ-10, ਕਿਰਤ ਵਿਭਾਗ ਮੋਹਾਲੀ ਦੇ ਸਾਹਮਣੇ ਸੂਬਾ ਪੱਧਰੀ ਧਰਨਾ ਦੇਣ ਦਾ ਐਲਾਨ ਕੀਤਾ ਗਿਆ ਹੈ। ਯੂਨੀਅਨ ਦੇ ਜ਼ਿਲ੍ਹਾ ਬਰਨਾਲਾ ਦੇ ਪ੍ਰਧਾਨ ਗੁਰਵਿੰਦਰ ਸਿੰਘ ਅਤੇ ਪ੍ਰੈਸ ਸਕੱਤਰ ਸੈਂਬਰ ਸਿੰਘ ਨੇ ਦੱਸਿਆ ਕਿ ਸਰਕਾਰ ਵਲੋਂ ਮਸਲਿਆਂ ਦੇ ਹੱਲ ਲਈ ਹੁਣ ਤੱਕ ਕੋਈ ਵੀ ਮੀਟਿੰਗ ਨਹੀਂ ਸੱਦੀ ਗਈ। ਜਿਸ ਕਾਰਨ ਸੇਵਾ ਕੇਂਦਰਾਂ ਦੇ ਮੁਲਾਜ਼ਮਾਂ ਵਿਚ ਭਾਰੀ ਰੋਸ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਪਹਿਲਾਂ ਹੀ ਸਰਕਾਰ ਅਤੇ ਪ੍ਰਸ਼ਾਸਨ ਨੂੰ ਪੱਤਰ ਜਾਰੀ ਕਰ ਕੇ ਸੂਚਿਤ ਕੀਤਾ ਜਾ ਚੁੱਕਾ ਹੈ। ਉਨ੍ਹਾਂ ਕਿਹਾ ਜੇਕਰ ਸਰਕਾਰ ਨੇ ਜਲਦ ਮੰਗਾਂ ਦਾ ਨਿਪਟਾਰਾ ਨਾ ਕੀਤਾ ਤਾਂ ਆਉਣ ਵਾਲੇ ਸਮੇਂ ਵਿਚ ਇਸ ਤੋਂ ਵੀ ਤਿੱਖੇ ਸੰਘਰਸ਼ੀ ਕਦਮ ਚੁੱਕੇ ਜਾਣਗੇ, ਜਿਸ ਦੀ ਪੂਰੀ ਜ਼ਿੰਮੇਵਾਰੀ ਸਰਕਾਰ ਦੀ ਹੋਵੇਗੀ। ਇਸ ਮੌਕੇ ਖ਼ਜ਼ਾਨਚੀ ਜਗਸੀਰ ਸਿੰਘ, ਸਲਾਹਕਾਰ ਬੇਅੰਤ ਸਿੰਘ, ਮੈਂਬਰ ਮਨਜੀਤ ਸਿੰਘ, ਬਲਕਰਨ ਸਿੰਘ, ਪੂਨਮ ਰਾਣੀ, ਪ੍ਰਦੀਪ ਸਿੰਘ, ਹਰਪ੍ਰੀਤ ਸਿੰਘ ਆਦਿ ਵੀ ਹਾਜ਼ਰ ਸਨ।