07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਪੰਜਾਬ ਪਬਲਿਕ ਸਕੂਲ ਵਿਖੇ ਅਧਿਆਪਕ ਦਿਵਸ ਮੌਕੇ ਵਿਸ਼ੇਸ਼ ਸਮਾਗਮ

ਧਨੌਲਾ, 6 ਸਤੰਬਰ (ਜਤਿੰਦਰ ਸਿੰਘ ਧਨੌਲਾ)-ਪੰਜਾਬ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਅਧਿਆਪਕ ਦਿਵਸ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੇ ਆਪਣੇ ਅਧਿਆਪਕਾਂ ਪ੍ਰਤੀ ਪਿਆਰ, ਸਤਿਕਾਰ ਦਾ ਪ੍ਰਗਟਾਵਾ ਕਰਦਿਆਂ ਉਨ੍ਹਾਂ ਨੂੰ ਦਿਲੋਂ ਸ਼ੁੱਭਕਾਮਨਾਵਾਂ ਦਿੱਤੀਆਂ।

ਅਧਿਆਪਕ ਦਿਵਸ ਮੌਕੇ ਅਧਿਆਪਕ ਪ੍ਰਬੰਧਕ ਅਤੇ ਪਤਵੰਤੇ। ਤਸਵੀਰ : ਜਤਿੰਦਰ ਸਿੰਘ ਧਨੌਲਾ 07-09-2026
ਧਨੌਲਾ, 6 ਸਤੰਬਰ (ਜਤਿੰਦਰ ਸਿੰਘ ਧਨੌਲਾ)-ਪੰਜਾਬ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਅਧਿਆਪਕ ਦਿਵਸ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੇ ਆਪਣੇ ਅਧਿਆਪਕਾਂ ਪ੍ਰਤੀ ਪਿਆਰ, ਸਤਿਕਾਰ ਦਾ ਪ੍ਰਗਟਾਵਾ ਕਰਦਿਆਂ ਉਨ੍ਹਾਂ ਨੂੰ ਦਿਲੋਂ ਸ਼ੁੱਭਕਾਮਨਾਵਾਂ ਦਿੱਤੀਆਂ। ਇਸ ਮੌਕੇ ਕਲਾਸ 5ਵੀਂ ਤੋਂ 12ਵੀਂ ਤੱਕ ਦੇ ਵਿਦਿਆਰਥੀਆਂ ਲਈ ਰਚਨਾਤਮਿਕ ਲੇਖਣ ਗਤੀਵਿਧੀ ਕਰਵਾਈ ਗਈ, ਜਿਸ ਵਿਚ ਵਿਦਿਆਰਥੀਆਂ ਨੇ ਆਪਣੀ ਸਿਰਜਣਾਤਮਿਕਤਾ ਰਾਹੀਂ ਅਧਿਆਪਕਾਂ ਪ੍ਰਤੀ ਆਪਣੀਆਂ ਭਾਵਨਾਵਾਂ ਨੂੰ ਸ਼ਬਦਾਂ ਵਿਚ ਪ੍ਰਗਟ ਕੀਤਾ । ਅਧਿਆਪਕਾਂ ਲਈ ਵੀ ਵਿਸ਼ੇਸ਼ ਤੌਰ ’ਤੇ ਇੱਕ ਸੁਹਾਵਣੀ ਆਊਟਿੰਗ ’ਤੇ ਲਿਜਾਇਆ ਗਿਆ। ਇਸ ਦੌਰਾਨ ਅਧਿਆਪਕਾਂ ਨੇ ਆਪਸੀ ਸਾਂਝ, ਖ਼ੁਸ਼ੀ ਅਤੇ ਮਨੋਰੰਜਨ ਦੇ ਪਲਾਂ ਦਾ ਅਨੰਦ ਮਾਣਿਆ। ਸਮੁੱਚਾ ਸਮਾਗਮ ਅਧਿਆਪਕਾਂ ਅਤੇ ਵਿਦਿਆਰਥੀਆਂ ਵਿਚਕਾਰ ਪਿਆਰ, ਸਤਿਕਾਰ ਅਤੇ ਸਾਂਝ ਨੂੰ ਹੋਰ ਮਜ਼ਬੂਤ ਕਰਨ ਵਾਲਾ ਰਿਹਾ। ਇਹ ਦਿਨ ਅਧਿਆਪਕਾਂ ਦੀ ਨਿਸ਼ਕਾਮ ਸੇਵਾ ਅਤੇ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਲਈ ਉਨ੍ਹਾਂ ਦੀ ਮਹੱਤਵਪੂਰਨ ਭੂਮਿਕਾ ਨੂੰ ਸਮਰਪਿਤ ਰਿਹਾ।
ਪਿਛਲੀ ਖ਼ਬਰ ਹਰਿਆਵਲ ਲਹਿਰ ਭਦੌੜ ਵਲੋਂ ਬੂਟੇ ਲਾ ਕੇ 2026-27 ਦੇ ਸੀਜ਼ਨ ਦੀ ਸ਼ੁਰੂਆਤ ਅਗਲੀ ਖ਼ਬਰ ਨਗਰ ਨਿਗਮ ਬਣਿਆ ਬਰਨਾਲਾ ਪਰ ਸਮੱਸਿਆਵਾਂ ਤੋਂ ਨਹੀਂ ਮਿਲੀ ਨਿਜਾਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।