ਅਧਿਆਪਕ ਨਰਿੰਦਰ ਕੁਮਾਰ ਨੂੰ ਸਟੇਟ ਐਵਾਰਡ ਮਿਲਣ ’ਤੇ ਕੀਤਾ ਖੁਸ਼ੀ ਦਾ ਪ੍ਰਗਟਾਵਾ
ਸ਼ਹਿਣਾ, 6 ਸਤੰਬਰ (ਸੁਰੇਸ਼ ਗੋਗੀ)-ਸਿੱਖਿਆ ਦੇ ਖੇਤਰ ’ਚ ਸਟੇਟ ਐਵਾਰਡ ਹਾਸਿਲ ਕਰਨ ਵਾਲੇ ਨਰਿੰਦਰ ਕੁਮਾਰ ਦਾ ਇਲਾਕੇ ਵਿਚ ਪਹੁੰਚਣ ’ਤੇ ਸਮੂਹ ਨਗਰ ਪੰਚਾਇਤ ਅਤੇ ਪਿੰਡ ਵਾਸੀਆਂ ਵਲੋਂ ਨਿੱਘਾ ਸਵਾਗਤ ਕਰਦਿਆਂ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਹਰਚਰਨ ਸਿੰਘ ਸਰਪੰਚ ਜੰਡਸਰ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਦਿਆਂ ਨਰਿੰਦਰ ਕੁਮਾਰ ਨੂੰ ਸਨਮਾਨਿਤ ਕੀਤਾ ਅਤੇ ਉਨ੍ਹਾਂ ਦੀ ਇਸ ਮਾਣਮੱਤੀ ਪ੍ਰਾਪਤੀ ਲਈ ਵਧਾਈ ਦਿੱਤੀ।
ਸ਼ਹਿਣਾ, 6 ਸਤੰਬਰ (ਸੁਰੇਸ਼ ਗੋਗੀ)-ਸਿੱਖਿਆ ਦੇ ਖੇਤਰ ’ਚ ਸਟੇਟ ਐਵਾਰਡ ਹਾਸਿਲ ਕਰਨ ਵਾਲੇ ਨਰਿੰਦਰ ਕੁਮਾਰ ਦਾ ਇਲਾਕੇ ਵਿਚ ਪਹੁੰਚਣ ’ਤੇ ਸਮੂਹ ਨਗਰ ਪੰਚਾਇਤ ਅਤੇ ਪਿੰਡ ਵਾਸੀਆਂ ਵਲੋਂ ਨਿੱਘਾ ਸਵਾਗਤ ਕਰਦਿਆਂ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਹਰਚਰਨ ਸਿੰਘ ਸਰਪੰਚ ਜੰਡਸਰ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਦਿਆਂ ਨਰਿੰਦਰ ਕੁਮਾਰ ਨੂੰ ਸਨਮਾਨਿਤ ਕੀਤਾ ਅਤੇ ਉਨ੍ਹਾਂ ਦੀ ਇਸ ਮਾਣਮੱਤੀ ਪ੍ਰਾਪਤੀ ਲਈ ਵਧਾਈ ਦਿੱਤੀ। ਸੂਬਾ ਪੱਧਰ ’ਤੇ ਮਿਲੇ ਇਸ ਵੱਡੇ ਸਨਮਾਨ ਨਾਲ ਸਮੁੱਚੇ ਪਿੰਡ ਅਤੇ ਇਲਾਕੇ ਵਿਚ ਖ਼ੁਸ਼ੀ ਅਤੇ ਮਾਣ ਦਾ ਮਾਹੌਲ ਦੇਖਣ ਨੂੰ ਮਿਲਿਆ। ਇਸ ਮੌਕੇ ਹਲਕਾ ਭਦੌੜ ਦੇ ਵਿਧਾਇਕ ਲਾਭ ਸਿੰਘ ਉੱਗੋਕੇ, ਜ਼ਿਲ੍ਹਾ ਸਿੱਖਿਆ ਅਫ਼ਸਰ ਬਰਨਾਲਾ ਸ੍ਰੀਮਤੀ ਇੰਦੂ ਸਿਮਕ, ਹਰਚਰਨ ਸਿੰਘ ਸਰਪੰਚ ਜੰਡਸਰ, ਸਰਪੰਚ ਕੁਲਵਿੰਦਰ ਸਿੰਘ ਕਿੰਦੀ, ਮਨਜੀਤ ਸਿੰਘ ਖਾਲਸਾ, ਪਰਮਿੰਦਰ ਸਿੰਘ ਬੜਿੰਗ, ਮਾਸਟਰ ਗੁਰਜੀਤ ਸਿੰਘ ਮੌੜ, ਮਾਸਟਰ ਪ੍ਰੇਮ ਸਿੰਘ ਢਿੱਲੋਂ, ਮਾਸਟਰ ਪੂਰਨ ਸਿੰਘ, ਕੁਲਦੀਪ ਸਿੰਘ ਸਿੱਧੂ, ਨੱਥਾ ਸਿੰਘ ਢਿੱਲੋਂ ਸਮੇਤ ਸਮੂਹ ਨਗਰ ਪੰਚਾਇਤ ਢਿੱਲਵਾਂ ਦੇ ਮੈਂਬਰ, ਪਤਵੰਤੇ ਸੱਜਣ ਅਤੇ ਨਗਰ ਵਾਸੀ ਹਾਜ਼ਰ ਸਨ। ਸ: ਹਰਚਰਨ ਸਿੰਘ ਨੇ ਕਿਹਾ ਕਿ ਨਰਿੰਦਰ ਕੁਮਾਰ ਵਲੋਂ ਸਿੱਖਿਆ ਦੇ ਖੇਤਰ ਵਿਚ ਕੀਤੀ ਮਿਹਨਤ ਅਤੇ ਸਮਰਪਣ ਦਾ ਸੂਬਾ ਪੱਧਰ ’ਤੇ ਸਨਮਾਨ ਹੋਣਾ ਬੇਹੱਦ ਮਾਣ ਵਾਲੀ ਗੱਲ ਹੈ । ਇਸ ਮੌਕੇ ਵਿਧਾਇਕ ਲਾਭ ਸਿੰਘ ਉੱਗੋਕੇ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਇੰਦੂ ਸਿਮਕ ਵਲੋਂ ਵੀ ਨਰਿੰਦਰ ਕੁਮਾਰ ਦੀ ਇਸ ਸ਼ਾਨਦਾਰ ਪ੍ਰਾਪਤੀ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਵਧਾਈ ਦਿੱਤੀ ਗਈ।