08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਨਾਨਕਸਰ ਠਾਠ ਮਹਿਲ ਕਲਾਂ ਵਿਖੇ 61ਵਾਂ ਸਾਲਾਨਾ ਸੰਤ ਸਮਾਗਮ 11 ਤੋਂ

ਮਹਿਲ ਕਲਾਂ, 7 ਸਤੰਬਰ (ਗੁਰਪ੍ਰੀਤ ਸਿੰਘ ਅਣਖੀ)- ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸੰਪੂਰਨਤਾ ਤੇ ਪ੍ਰਕਾਸ਼ ਦਿਵਸ ਅਤੇ ਨਾਨਕਸਰ ਸੰਪਰਦਾਇ ਦੇ ਬਾਨੀ ਬਾਬਾ ਨੰਦ ਸਿੰਘ ਜੀ, ਬਾਬਾ ਈਸ਼ਰ ਸਿੰਘ ਜੀ, ਬਾਬਾ ਹਰਨਾਮ ਸਿੰਘ ਦੀ ਨਿੱਘੀ ਮਿੱਠੀ ਯਾਦ ਨੂੰ ਸਮਰਪਿਤ 13ਵੇਂ ਠਾਠ ਨਾਨਕਸਰ ਮਹਿਲ ਕਲਾਂ ਵਿਖੇ 61ਵਾਂ ਸਾਲਾਨਾ ਸੰਤ ਸਮਾਗਮ 11 ਤੋਂ 17 ਸਤੰਬਰ ਤੱਕ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਪੂਰੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ । ਇਸ ਸਬੰਧੀ ਜਾਣਕਾ ਰੀ ਦਿੰਦਿਆਂ ਮੁੱਖ ਸੇਵਾਦਾਰ ਸੰਤ ਬਾਬਾ ਕੇਹਰ ਸਿੰਘ ਨੇ ਦੱਸਿਆ ਕਿ 11 ਤੋਂ 15 ਸਤੰਬਰ ਤੱਕ ਰੋਜ਼ਾਨਾ ਸਵੇਰੇ 10 ਤੋਂ ਦੁਪਹਿਰ 1 ਵਜੇ ਤੱਕ ਰੂਹਾਨੀ ਦੀਵਾਨ ਸਜਣਗੇ, ਜਿਸ ਵਿਚ ਸੰਤ-ਮਹਾਂਪੁਰਸ਼ ਹਾਜ਼ਰੀ ਭਰਨਗੇ, ਜਦਕਿ 16 ਸਤੰਬਰ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ-ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ।

ਅਜੀਤ ਡੈਸਕ 08-09-2026
ਮਹਿਲ ਕਲਾਂ, 7 ਸਤੰਬਰ (ਗੁਰਪ੍ਰੀਤ ਸਿੰਘ ਅਣਖੀ)- ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸੰਪੂਰਨਤਾ ਤੇ ਪ੍ਰਕਾਸ਼ ਦਿਵਸ ਅਤੇ ਨਾਨਕਸਰ ਸੰਪਰਦਾਇ ਦੇ ਬਾਨੀ ਬਾਬਾ ਨੰਦ ਸਿੰਘ ਜੀ, ਬਾਬਾ ਈਸ਼ਰ ਸਿੰਘ ਜੀ, ਬਾਬਾ ਹਰਨਾਮ ਸਿੰਘ ਦੀ ਨਿੱਘੀ ਮਿੱਠੀ ਯਾਦ ਨੂੰ ਸਮਰਪਿਤ 13ਵੇਂ ਠਾਠ ਨਾਨਕਸਰ ਮਹਿਲ ਕਲਾਂ ਵਿਖੇ 61ਵਾਂ ਸਾਲਾਨਾ ਸੰਤ ਸਮਾਗਮ 11 ਤੋਂ 17 ਸਤੰਬਰ ਤੱਕ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਪੂਰੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ । ਇਸ ਸਬੰਧੀ ਜਾਣਕਾ ਰੀ ਦਿੰਦਿਆਂ ਮੁੱਖ ਸੇਵਾਦਾਰ ਸੰਤ ਬਾਬਾ ਕੇਹਰ ਸਿੰਘ ਨੇ ਦੱਸਿਆ ਕਿ 11 ਤੋਂ 15 ਸਤੰਬਰ ਤੱਕ ਰੋਜ਼ਾਨਾ ਸਵੇਰੇ 10 ਤੋਂ ਦੁਪਹਿਰ 1 ਵਜੇ ਤੱਕ ਰੂਹਾਨੀ ਦੀਵਾਨ ਸਜਣਗੇ, ਜਿਸ ਵਿਚ ਸੰਤ-ਮਹਾਂਪੁਰਸ਼ ਹਾਜ਼ਰੀ ਭਰਨਗੇ, ਜਦਕਿ 16 ਸਤੰਬਰ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ-ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ। 17 ਸਤੰਬਰ ਨੂੰ ਸਵੇਰੇ 10 ਵਜੇ ਸ੍ਰੀ ਸੰਪਟ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ, ਜਿਸ ਉਪਰੰਤ ਸਜਣ ਵਾਲੇ ਵਿਸ਼ਾਲ ਕੀਰਤਨ ਦਰਬਾਰ ਦੌਰਾਨ ਨਾਨਕਸਰ ਸੰਪਰਦਾਇ ਦੇ ਮਹਾਂਪੁਰਖ, ਉੱਘੇ ਰਾਗੀ ਜਥੇ ਅਤੇ ਸਿੱਖ ਕੌਮ ਦੇ ਪ੍ਰਚਾਰਕ ਸੰਗਤਾਂ ਨੂੰ ਗੁਰਬਾਣੀ ਕੀਰਤਨ ਤੇ ਕ ਥਾ-ਵਿਚਾਰਾਂ ਰਾਹੀਂ ਨਿਹਾਲ ਕਰਨਗੇ।
ਪਿਛਲੀ ਖ਼ਬਰ ਪਿੰਡ ਗਹਿਲ ਦੇ ਬਾਬਾ ਢੇਰ ਸ਼ਾਹ ਦੇ ਅਸਥਾਨ ’ਤੇ ਸਾਲਾਨਾ ਭੰਡਾਰਾ ਕਰਵਾਇਆ ਅਗਲੀ ਖ਼ਬਰ ਗੋਬਿੰਦ ਇੰਟਰਨੈਸ਼ਨਲ ਸਕੂਲ ਨੇ ਬਾਕਸਿੰਗ ’ਚ ਪੁਜ਼ੀਸ਼ਨਾਂ ਹਾਸਿਲ ਕੀਤੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।